Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ

March 14, 2024 06:10 AM

ਨਵੀਂ ਦਿੱਲੀ, 14 ਮਾਰਚ (ਪੋਸਟ ਬਿਊਰੋ): ਚੋਣ ਕਮਿਸ਼ਨ 'ਚ ਚੋਣ ਕਮਿਸ਼ਨਰਾਂ ਦੀਆਂ 2 ਖਾਲੀ ਅਸਾਮੀਆਂ 'ਤੇ ਨਿਯੁਕਤੀ ਕੀਤੀ ਗਈ ਹੈ। ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੂੰ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ ਹੈ। ਇਸ ਸਬੰਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕਮੇਟੀ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕਮੇਟੀ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਸ ਸਬੰਧੀ ਦੱਸਿਆ ਕਿ ਅੱਜ ਦੋ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਲਈ ਮੀਟਿੰਗ ਕੀਤੀ ਗਈ। ਸਾਡਾ ਮੰਨਣਾ ਹੈ ਕਿ ਚੋਣਾਂ ਲਈ ਕੋਈ ਅਸਾਮੀ ਖਾਲੀ ਨਹੀਂ ਹੋਣੀ ਚਾਹੀਦੀ। ਇਸ ਕਮੇਟੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਅਰਜੁਨਰਾਮ ਮੇਘਵਾਲ ਅਤੇ ਅਧੀਰ ਰੰਜਨ ਚੌਧਰੀ ਸ਼ਾਮਲ ਸਨ। ਅਧੀਰ ਰੰਜਨ ਚੌਧਰੀ ਨੇ ਦੱਸਿਆ ਕਿ ਇਸ ਮੀਟਿੰਗ 'ਚ 6 ਨਾਵਾਂ 'ਤੇ ਚਰਚਾ ਕੀਤੀ ਗਈ।
ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਅਨੁਸਾਰ ਇਸ ਮੀਟਿੰਗ ਵਿੱਚ ਉਤਪਲ ਕੁਮਾਰ ਸਿੰਘ, ਪ੍ਰਦੀਪ ਕੁਮਾਰ ਤ੍ਰਿਪਾਠੀ, ਗਿਆਨੇਸ਼ ਕੁਮਾਰ, ਇੰਦਰਵੀਰ ਪਾਂਡੇ, ਸੁਖਬੀਰ ਸਿੰਘ, ਗੰਗਾਧਰ ਰਾਹਤ ਦੇ ਨਾਵਾਂ ’ਤੇ ਚਰਚਾ ਹੋਈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੈਂ ਪਹਿਲਾਂ ਹੀ ਸ਼ਾਰਟਲਿਸਟ ਲਈ ਕਿਹਾ ਸੀ। ਭਾਵ ਇੱਕ ਛੋਟੀ ਸੂਚੀ ਸਾਡੇ ਹਵਾਲੇ ਕੀਤੀ ਜਾਵੇ। ਮੈਨੂੰ ਦਿੱਤੀ ਗਈ ਸੂਚੀ ਵਿੱਚ 212 ਨਾਮ ਸਨ। ਸਾਡੀ ਕਮੇਟੀ ਵਿੱਚ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਸ਼ਾਮਲ ਹਨ। ਭਾਵ ਸਰਕਾਰ ਕੋਲ ਬਹੁਮਤ ਹੈ। ਭਾਵ ਚੋਣ ਕਮਿਸ਼ਨਰ ਦੀ ਚੋਣ ਸਰਕਾਰ ਦੇ ਹਿਸਾਬ ਨਾਲ ਕੀਤੀ ਜਾਵੇਗੀ। ਗੋਇਲ ਸਾਹਿਬ ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਉਸੇ ਰਫਤਾਰ ਨਾਲ ਉਨ੍ਹਾਂ ਦੀ ਨਿਯੁਕਤੀ ਹੋਈ ਸੀ ਉਸੇ ਰਫ਼ਤਾਰ ਨਾਲ ਉਹ ਨਿਕਲ ਗਏ।
ਅਧੀਰ ਰੰਜਨ ਚੌਧਰੀ ਨੇ ਅੱਗੇ ਕਿਹਾ ਕਿ ਮੈਂ ਚੋਣ ਕਮਿਸ਼ਨਰਾਂ ਦੀ ਚੋਣ ਦੀ ਇਸ ਪ੍ਰਕਿਰਿਆ ਨੂੰ ਮਾਨਤਾ ਨਹੀਂ ਦਿੰਦਾ। ਮੈਂ ਬਾਰੀ ਨਾਲ ਡੀਸੇਂਟ ਨੋਟ ਦਿੱਤਾ ਹੈ। ਮੈਂ ਕਿਹਾ ਕਿ ਮੈਂ ਨਹੀਂ ਮੰਨਦਾ ਕਿ ਲੋਕਤੰਤਰ ਵਿੱਚ ਇੰਨਾ ਵੱਡਾ ਅਹੁਦਾ, ਅਜਿਹੇ ਸ਼ਕਤੀਸ਼ਾਲੀ ਨੇਤਾ ਦਾ ਨਾਮ ਮੇਰੇ ਹੱਥ ਵਿੱਚ ਇੱਕ ਰਸਮ ਹੈ। ਮੈਨੂੰ 212 ਨਾਮ ਦਿੱਤੇ ਗਏ ਸਨ। ਪਿਛਲੇ 10 ਮਿੰਟਾਂ ਵਿੱਚ 6 ਨਾਮ ਦਿੱਤੇ ਗਏ ਸਨ। ਮੈਂ ਇਹ ਡਸੇਂਟ ਨੋਟੀ ਦਿੱਤਾ। ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਉਹ ਚੋਣ ਕਮਿਸ਼ਨਰਾਂ ਦੀ ਚੋਣ ਦੀ ਇਸ ਪ੍ਰਕਿਰਿਆ ਨੂੰ ਸਵੀਕਾਰ ਨਹੀਂ ਕਰਦੇ ਅਤੇ ਨਹੀਂ ਮੰਨਦੇ। ਧਿਆਨ ਰਹੇ ਕਿ ਚੋਣ ਕਮਿਸ਼ਨਰ ਦੇ ਅਸਤੀਫੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਨਾਲ ਹੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਅਹੁਦੇ 'ਤੇ ਨਿਯੁਕਤੀ ਬਹੁਤ ਜ਼ਰੂਰੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼