Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ

March 14, 2024 07:38 AM

ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ): ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਸਭਾ ਚੋਣਾਂ ਦੇ ਮੌਕੇ ਉੱਤੇ ਨਾਗਰਕਿਤਾ ਸੋਧ ਕਾਨੂੰਨ ਨੂੰ ਪੂਰਨ ਤੌਰ ਤੇ ਲਾਗੂ ਕਰਨ ਦੀ ਭਾਜਪਾ ਸਰਕਾਰ ਦੇ ਹਿੰਦੂਤਵੀ ਸਿਆਸੀ ਨੀਤੀ ਦੇ ਹੱਕ ਵਿੱਚ ਤਣ ਕੇ, ਸਿੱਖੀ ਅਤੇ ਘੱਟ ਗਿਣਤੀਆਂ ਵਿਰੋਧੀ ਪੈਤੜਾ ਅਪਣਾਇਆ ਹੈ, ਜਿਸ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਭਰਪੂਰ ਨਿਖੇਧੀ ਕਰਦੀ ਹੈ।

ਖੇਤਰੀ ਪਾਰਟੀ ਬਣਨ ਦੀਆਂ ਸੰਭਾਵਨਾਵਾਂ ਨੂੰ ਮੁੜ ਰੱਦ ਕਰਦਿਆਂ, ਅਕਾਲੀ ਦਲ ਫਿਰ ਹਿੰਦੂਤਵੀ ਸਿਆਸਤ ਦੀ ਗੱਡੀ ਉੱਤੇ ਸਵਾਰ ਹੋ ਗਿਆ। ਪਹਿਲਾਂ ਵੀ ਜੰਮੂ-ਕਸ਼ਮੀਰ ਵਿੱਚ 370 ਧਾਰਾ ਰੱਦ ਕਰਨ, ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨਾਂ ਦੇ ਬਣਾਉਣ ਵਿੱਚ, ਸੂਬਿਆਂ ਵਿਰੋਧੀ ਡੈਮ ਸੇਫਟੀ ਕਾਨੂੰਨ ਦੇ ਨਾਲ ਨਾਲ ਹੋਰ ਭਾਜਪਾ ਸਰਕਾਰ ਦੇ ਕਈ ਕੇਂਦਰੀਕਰਨ ਵਾਲੇ ਕਾਨੂੰਨਾਂ ਦੇ ਹੱਕ ਵਿੱਚ ਭੁਗਤਿਆ ਹੈ।
ਅਕਾਲੀ ਦਲ ਦੀ ਤਰਜ਼ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਿਸ ਉੱਤੇ ਸਿੱਖ ਧਰਮ/ਸਿੱਖ ਪਰੰਪਰਾਵਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਹੈ, ਵੱਲੋਂ ਨਾਗਰਿਕਰਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋ ਕੇ, ਮੁਸਲਮਾਨਾਂ ਨੂੰ ਧਾਰਮਿਕ ਪੱਧਰ ਉੱਤੇ ਵੱਖਰੇ ਧੱਕਣ ਦੀ ਫਿਰਕਾਪ੍ਰਸਤ ਸਿਆਸਤ ਦਾ ਹੀ ਦਮ ਭਰਿਆ ਹੈ।
ਯਾਦ ਰਹੇ, ਸਿੱਖ ਗੁਰੂ ਅਤੇ ਸਿੱਖ ਧਰਮ ਕਿਸੇ ਦੂਜੇ ਧਰਮ ਦੀ ਨਿਖੇਧੀ ਨਹੀਂ ਕਰਦਾ ਛੋਟਾ/ਵੱਡਾ ਨਹੀਂ ਸਮਝਦਾ, ਸਗੋਂ ਆਦਰ ਕਰਦਾ ਹੈ। ਇਸੇ ਕਰਕੇ ਸਿੱਖੀ ਵਿੱਚ ਧਰਮ-ਤਬਦੀਲੀ ਅਤੇ “ਘਰ-ਵਾਪਸੀ” ਵਰਗੇ ਵਿਸ਼ਵਾਸ ਅਤੇ ਅਮਲ ਨਹੀਂ ਹਨ। ਇਸੇ ਕਰਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖੀ ਦੀ ‘ਬ੍ਰਹਿਮੰਡੀ ਪਹੁੰਚ’ ਨੂੰ ਰਾਜਨੀਤਿਕ ਗਿਣਤੀਆਂ-ਮਿਣਤੀਆਂ ਵਿੱਚ ਫਸ ਕੇ ਛੋਟਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਚਾਰ ਸਾਲ ਪਹਿਲਾਂ, ‘ਨਾਗਰਕਿਤਾ ਸੋਧ ਕਾਨੂੰਨ 2019’ ਬਣਨ ਉੱਤੇ ਦੇਸ਼ ਵਿੱਚ ਬਹੁਤ ਰੌਲਾ ਪਿਆ ਸੀ। ਸ਼ਹੀਨ ਬਾਗ ਵਰਗੇ ਰੋਸ ਧਰਨੇ ਵੀ ਹੋਏ। ਧਾਰਮਿਕ ਪੱਧਰ ਉੱਤੇ ਮੁਸਲਮਾਨਾਂ ਨੂੰ ਛੱਡ ਕੇ ਬਾਕੀ ਸਾਰੇ ਧਰਮਾਂ ਦੇ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾ ਦੇਸ਼ ਵਿਚਲੇ ਪੀੜਤਾਂ ਨੂੰ ਨਾਗਰਿਕਤਾ ਦੇਣੀ, ਭਾਰਤੀ ਸੰਵਿਧਾਨ ਦੇ ਵਿਰੁੱਧ ਹੈ। ਭਾਜਪਾ ਸਰਕਾਰ ਨੇ ਜਾਣ-ਬੁੱਝ ਕੇ ਦਸੰਬਰ 2014 ਤੋਂ ਪਹਿਲਾਂ ਵਾਲਿਆਂ ਨੂੰ ਨਾਗਰਿਕਤਾ ਦੇਣਾ ਵੀ, ਅਸਾਮ ਅਤੇ ਉਤਰ-ਪੂਰਬੀ ਸੂਬਿਆਂ ਦੀ ਰਾਜਨੀਤੀ ਦੇ ਹਿੱਤਾ ਨੂੰ ਧਰਮ ਰਾਹੀਂ ਪ੍ਰਭਾਵਤ ਕਰਦਾ ਹੈ।
ਇਸ ਤੋਂ ਇਲਾਵਾ, ਭਾਜਪਾ ਸਰਕਾਰ ਵੱਲੋਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨਾ ਗਲਤ ਹੈ, ਜਦ ਕਿ ਉਸ ਵਿਰੁੱਧ 200 ਪਟੀਸ਼ਨਾਂ ਅਜੇ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹਨ। ਫਿਰਕਾਪ੍ਰਸਤ ਪਾਲਿਸੀ ਦੇ ਹੱਕ ਵਿੱਚ ਖੜ੍ਹਨ ਦੀ ਬਜਾਏ ਅਕਾਲੀ ਦਲ ਨੂੰ ਧਾਰਮਿਕ ਤੌਰ ਉੱਤੇ ਜ਼ਾਹਰਾ ਪੀੜ੍ਹਤ ਰੋਹਿੰਗੀਆਂ, ਪਾਕਿਸਤਾਨ ਵਿਚਲੇ ਅਹਿਮਦੀਆਂ ਅਤੇ ਸ੍ਰੀ ਲੰਕਾ ਵਿਚਲੇ ਤਾਮਿਲਾਂ ਦੇ ਹੱਕ ਵਿੱਚ ਖੜ੍ਹਨਾ ਚਾਹੀਦਾ ਹੈ। ਅਜਿਹੇ ਧਾਰਮਿਕ ਪੱਧਰ ਉੱਤੇ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਭਾਰਤ ਸਰਕਾਰ ਉੱਤੇ ਜ਼ੋਰ ਪਾਉਣ ਕਿ ਉਹ ਜਨੇਵਾ ਕੰਨਵੈਂਸ਼ਨ ਉਤੇ ਦਸਤਖਤ ਕਰ ਕੇ, ਧਾਰਮਿਕ ਰਫਿਊਜੀਆਂ ਦੀ ਮੱਦਦ ਵਿੱਚ ਨਿੱਤਰੇ।
ਇਸ ਮੌਕੇ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ), ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ) ਪੱਤਰਕਾਰ ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਂਸਲ ਅਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਆਦਿ ਨੇ ਸ਼ਮੂਲੀਅਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ