Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ

March 15, 2024 04:46 AM

ਚੰਡੀਗੜ੍ਹ, 15 ਮਾਰਚ (ਪੋਸਟ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਈਡੀ ਜਾਂਚ ਕਰ ਰਹੀ ਹੈ।
ਸਾਧੂ ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਮੁਤਾਬਕ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਿਲ ਹਨ। ਜਿਸ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਬਣਾਇਆ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਸਮੇਤ ਅਚੱਲ ਅਤੇ ਚੱਲ ਜਾਇਦਾਦ ਸਮੇਤ ਬੈਂਕ ਬੈਲੇਂਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸ਼ਾਮਿਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ