Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਕਿਊਬਾ ਤੇ ਵੈਨੇਜ਼ੁਏਲਾ ਉੱਤੇ ਅਮਰੀਕਾ ਨੇ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ

April 19, 2019 08:54 AM

ਵਾਸ਼ਿੰਗਟਨ, 18 ਅਪ੍ਰੈਲ (ਪੋਸਟ ਬਿਊਰੋ)- ਅਮਰੀਕਾ ਨੇ ਅੱਜ ਕਿਊਬਾ ਤੇ ਵੈਨੇਜ਼ੁਏਲਾ ਉੱਤੇ ਨਵੀਆਂ ਪਾਬੰਦੀਆਂ ਲਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਵਿਚ ਲੈਟਿਨ ਅਮਰੀਕੀ ਦੇਸ਼ ਦੀ ਯਾਤਰਾ ਵੀ ਸੀਮਤ ਕਰ ਦਿੱਤੀ ਹੈ।
ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਨਵੇਂ ਪ੍ਰਬੰਧ ਹੇਠ ਕਿਊਬਾ ਦੀਆਂ ਸਰਹੱਦੀ ਨੀਤੀਆਂ ਨੂੰ ਪਾਬੰਦੀ ਸ਼ੁਦਾ ਕਰ ਦਿੱਤਾ ਗਿਆ ਤੇ ਫੀਡਲ ਕਾਸਟਰੋ ਦੀ ਅਗਵਾਈ ਵਾਲੀ ਕਿਊਬਾ ਸਰਕਾਰ ਵੱਲੋਂ ਦੇਸ਼ ਤੋਂ ਕੱਢੇ ਲੋਕਾਂ ਦੀਆਂ ਪਹਿਲਾਂ ਜ਼ਬਤ ਕੀਤੀਆਂ ਜਾਇਦਾਦਾਂ ਲਈ ਕੇਸ ਦਾਇਰ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਇਸ ਨਾਲ ਅਮਰੀਕਾ ਨੇ ਇਹ ਐਲਾਨ ਵੀ ਕੀਤਾ ਕਿ ਕਿਊਬਾ ਦੇ ਅਮਰੀਕੀ ਨਾਗਰਿਕ ਉਸ ਟਾਪੂ ਉਤੇ ਆਪਣੇ ਰਿਸ਼ਤੇਦਾਰਾਂ ਨੂੰ 1,000 ਡਾਲਰ ਪ੍ਰਤੀ ਵਿਅਕਤੀ ਭੇਜ ਸਕਦੇ ਹਨ। ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਗਦੀਉਂ ਲਾਹੇ ਜਾਣ ਅਤੇ ਕਿਊਬਾ ਤੇ ਨਿਕਾਰਾਗੁਆ ਸਮੇਤ ਉਨ੍ਹਾਂ ਸਾਰੇ ਦੇਸ਼ਾਂ ਉਤੇ ਦਬਾਅ ਪਾਉਣ ਦੀ ਕੋਸ਼ਿਸ਼ ਵਿਚ ਇਹ ਕਦਮ ਚੁੱਕੇ ਗਏ ਹਨ।
ਖਬਰ ਏਜੰਸੀ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਦੇ ਹਵਾਲੇ ਨਾਲ ਕਿਹਾ ਕਿ ‘ਖਜ਼ਾਨਾ ਵਿਭਾਗ ਕਿਊਬਾ ਵਿਚ ਗੈਰ-ਪਰਿਵਾਰਕ ਯਾਤਰਾ ਨੂੰ ਪਾਬੰਦੀ ਸ਼ੁਦਾ ਕਰਨ ਲਈ ਅੱਗੇ ਦੀਆਂ ਰੈਗੁਲੇਟਰੀ ਤਬਦੀਲੀਆਂ ਲਾਗੂ ਕਰੇਗਾ। ਇਹ ਨਵੇਂ ਉਪਾਅ ਅਮਰੀਕਾ ਦੀ ਕਰੰਸੀ ਤੱਕ ਕਿਊਬਾ ਦੀ ਪਹੁੰਚ ਦੂਰ ਕਰਨ ਵਿਚ ਮਦਦ ਕਰਨਗੇ।` ਬੋਲਟਨ ਨੇ ਸਾਲ 1961 ਦੀ ‘ਬੇ ਆਫ ਪਿਗਸ` ਦੇ ਹਮਲੇ ਦੀ ਅਸਫਲਤਾ ਦੀ 58ਵੀਂ ਵਰ੍ਹੇਗੰਢ ਮੌਕੇ ਮਿਆਮੀ ਵਿਚ ਇਕ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੈਨੇਜ਼ੁਏਲਾ ਵਿਚ ਕਈ ਕਿਊਬਨ ਅਸਲ ਵਿਚ ਮਿਲਟਰੀ ਅਤੇ ਖੁਫੀਆ ਏਜੰਟ ਹਨ। ਉਹ ਵੈਨੇਜ਼ੁਏਲਾ ਦੀ ਫੌਜ ਕੰਟਰੋਲ ਕਰਦੇ ਹਨ ਤੇ ਮਾਦੁਰੋ ਨੂੰ ਸੱਤਾ ਵਿਚ ਰੱਖਣ ਵਿਚ ਮਦਦ ਕਰਦੇ ਹਨ। ਇਸ ਐਲਾਨ ਤੋਂ ਇਕ ਦਿਨ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਵੀ ਕਿਹਾ ਸੀ ਕਿ ਅਮਰੀਕਾ ਸਾਲ 1959 ਦੀ ਕਿਊਬਾ ਕ੍ਰਾਂਤੀ ਵੇਲੇ ਅਮਰੀਕੀ ਨਾਗਰਿਕਾਂ ਦੀ ਜ਼ਬਤ ਕੀਤੀ ਜਾਇਦਾਦ ਦੀ ਵਰਤੋਂ ਕਰਨ ਵਾਲੇ ਵਿਦੇਸ਼ੀ ਕਾਰੋਬਾਰਾਂ ਉੱਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦੇਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ