Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

March 19, 2024 07:24 AM

ਚੰਡੀਗੜ੍ਹ, 19 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਬਦਮਾਸ਼ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਸ਼ਹੀਦ ਦੇ ਜੱਦੀ ਪਿੰਡ ਜੰਡੌਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਿਤਾ, ਮਾਤਾ ਅਤੇ ਘਰਵਾਲੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ।
ਇਸ ਮੌਕੇ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਗਿਆ।
ਬੀਤੇ ਦਿਨ ਕਾਂਸਟੇਬਲ ਦਾ ਕਤਲ ਕਰਨ ਵਾਲੇ ਬਦਮਾਸ਼ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆਹੈ। ਉਸ ਨੇ ਪਿਛਲੇ ਐਤਵਾਰ (17 ਮਾਰਚ) ਨੂੰ ਮੁਕੇਰੀਆਂ ਵਿੱਚ ਇੱਕ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ