Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਭਾਰਤ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਗਿਐ ਐੱਫ-21

April 19, 2019 08:56 AM

ਵਾਸ਼ਿੰਗਟਨ, 18 ਅਪ੍ਰੈਲ (ਪੋਸਟ ਬਿਊਰੋ)- ਅਮਰੀਕਾ ਦਾ ਬਹੁ-ਉਦੇਸ਼ੀ ਲੜਾਕੂ ਜਹਾਜ਼ ਐੱਫ-21 ਭਾਰਤੀ ਰੱਖਿਆ ਲੋੜਾਂ ਨੂੰ ਪੂਰਾ ਕਰਨ ਵਿੱਚ ਮਹੱਤਵ ਪੂਰਨ ਭੂਮਿਕਾ ਨਿਭਾਵੇਗਾ। ਉਸ ਨੂੰ ਖਾਸ ਤੌਰ 'ਤੇ ਭਾਰਤ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਸਿਤ ਕੀਤਾ ਗਿਆ ਹੈ। ਇਹ ਚੌਥੀ ਪੀੜ੍ਹੀ ਦੇ ਲੜਾਕੂ ਜਹਾਜ਼ਾਂ ਵਿੱਚ ਵੀ ਕੁਝ ਖਾਸ ਗੁਣਾਂ ਵਾਲਾ ਹੈ। ਇਸ ਦਾ ਰਡਾਰ ਸਿਸਟਮ ਅਤੇ ਵਾਰਫੇਅਰ ਸਿਸਟਮ ਦੁਸ਼ਮਣ ਨੂੰ ਘੇਰ ਕੇ ਕਾਰਵਾਈ ਕਰਨ ਦੇ ਸਮਰੱਥ ਹੈ।
ਇਹ ਗੱਲ ਅਮਰੀਕਾ ਦੀ ਰੱਖਿਆ ਖੇਤਰ ਦੀ ਕੰਪਨੀ ਲਾਕਹੀਡ ਮਾਰਟਿਨ ਨੇ ਕਹੀ ਹੈ। ਬੰਗਲੌਰ ਵਿੱਚ ਫਰਵਰੀ ਵਿੱਚ ਹੋਏ ਏਰੋ ਇੰਡੀਆ ਸ਼ੋਅ ਵਿੱਚ ਐੱਫ-21 ਨੂੰ ਪੇਸ਼ ਕਰਨ ਵਾਲੀ ਲਾਕਹੀਡ ਮਾਰਟਿਨ ਭਾਰਤੀ ਕੰਪਨੀ ਟਾਟਾ ਐਡਵਾਂਸਡ ਸਿਸਟਮਜ਼ ਨਾਲ ਮਿਲ ਕੇ ਭਾਰਤ ਵਿੱਚ ਇਸ ਦਾ ਉਤਪਾਦਨ ਕਰਨ ਵਾਸਤੇ ਤਿਆਰ ਹੈ। ਉਸ ਨੇ ਪਹਿਲਾਂ ਐੱਫ-16 ਜਹਾਜ਼ ਦੇ ਭਾਰਤ ਵਿੱਚ ਸਪਲਾਈ ਅਤੇ ਵਿਕਰੀ ਦੀ ਤਜਵੀਜ਼ ਰੱਖੀ ਸੀ, ਪਰ ਸਿਰੇ ਨਹੀਂ ਸੀ ਚੜ੍ਹ ਸਕੀ। ਲਾਕਹੀਡ ਦੇ ਰਣਨੀਤਕ ਤੇ ਵਪਾਰ ਮਾਮਲਿਆਂ ਦੇ ਉਪ ਪ੍ਰਧਾਨ ਵਿਵੇਕ ਲਾਲ ਨੇ ਦੱਸਿਆ ਕਿ ਐੱਫ-21 ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਉਹ ਭਾਰਤੀ ਹਵਾਈ ਫੌਜ ਨੂੰ ਰਣਨੀਤਕ ਰੂਪ ਤੋਂ ਨਵੀਂ ਤਾਕਤ ਦੇ ਸਕੇ। ਇਹ ਘੱਟ ਤੇਲ ਨਾਲ ਵੱਧ ਦੂਰੀ ਤੱਕ ਅਤੇ ਵੱਧ ਤਾਕਤ ਦੇਣ ਵਾਲਾ ਅਤੇ ਨੈੱਟਵਰਕ ਲਿੰਕਿੰਗ ਦੇ ਮਾਮਲੇ ਵਿੱਚ ਖਾਸ ਜਹਾਜ਼ ਹੈ।
ਐੱਫ-21 ਦੇ ਐੱਫ-16 ਦਾ ਰੀ-ਬ੍ਰਾਂਡ ਹੋਣ ਦਾ ਦਾਅਵਾ ਰੱਦ ਕਰਦੇ ਹੋਏ ਲਾਲ ਨੇ ਕਿਹਾ, ਦੋਵਾਂ ਜਹਾਜ਼ਾਂ ਦੀ ਬਾਹਰੀ ਸ਼ਕਲ ਇੱਕੋ ਜਿਹੀ ਲੱਗ ਸਕਦੀ ਹੈ, ਪਰ ਦੋਵਾਂ ਵਿੱਚ ਵੱਡਾ ਫਰਕ ਹੈ। ਇਸ ਦਾ ਰਡਾਰ ਐੱਫ-16 ਦੀ ਤੁਲਨਾ ਵਿੱਚ ਦੋ ਗੁਣਾ ਵੱਧ ਯੋਗਤਾ ਵਾਲਾ ਹੈ ਅਤੇ ਟੀਚੇ 'ਤੇ ਵੱਧ ਹਮਲਾ ਕਰ ਸਕੇਗਾ। ਇਸ ਵਿੱਚ ਐਡਵਾਂਸਡ ਇਲੈਕਟ੍ਰਾਨਿਕ ਵਾਰਫੇਅਰ ਸਿਸਟਮ ਲੱਗਾ ਹੈ, ਜਿਸ ਨੂੰ ਖਾਸ ਤੌਰ 'ਤੇ ਭਾਰਤ ਦੀਆਂ ਜ਼ਰੂਰਤਾਂ ਦੇ ਮੁਤਾਬਕ ਤਿਆਰ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ