Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ

March 20, 2024 05:04 PM

ਨਵਾਂਸ਼ਹਿਰ, 20 ਮਾਰਚ (ਗਿਆਨ ਸਿੰਘ): ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਐਕਟਿੰਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚੰਡੀਗੜ੍ਹ ਰੋਡ ਸਥਿਤ ਬਣਾਏ ਗਏ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਇਸ ਦੌਰਾਨ ਐਡਮਿਨਸਟ੍ਰੇਟਿਵ ਜੱਜ ਸੈਸ਼ਨ ਡਵੀਜ਼ਨ ਐੱਸ.ਬੀ.ਐੱਸ. ਨਗਰ ਮਾਣਯੋਗ ਜੱਜ ਹਰਸ਼ ਬੰਗਰ ਅਤੇ ਜਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੀ ਮੌਜੂਦ ਸਨ।
ਉਹਨਾਂ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੇ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਵਿਖੇ 11 ਅਦਾਲਤਾਂ, ਪਾਰਕਿੰਗ ਏਰੀਆ, ਗਰੀਨ ਪਾਰਕ, ਛੇ ਲਿਫਟਾਂ, ਪੀਣ ਵਾਲੇ ਪਾਣੀ ਦੀ ਵਿਵਸਥਾ, ਵਾਸ਼ ਰੂਮ, ਏ.ਟੀ.ਐਮ. ਅਤੇ ਡਿਸਪੈਂਸਰੀ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬੱਧ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਥੇ ਜੱਜਾਂ ਦੀ ਰਿਹਾਇਸ਼ ਲਈ ਰਿਹਾਇਸ਼ ਘਰ ਬਣਾਉਣ ਦਾ ਪ੍ਰਸਤਾਵ ਹੈ। ਇਸ ਸਮਾਗਮ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਮਾਣਯੋਗ ਜਸਟਿਸ ਅਰੁਣ ਪਾਲੀ ਜੱਜ ਪਿੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਲੀਸਾ ਗਿੱਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਨਯੋਗ ਜਸਟਿਸ ਸੁਧੀਰ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਮਾਨਯੋਗ ਜਸਟਿਸ ਗੁਰਵਿੰਦਰ ਸਿੰਘ ਗਿੱਲ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ, ਮਾਣਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਸੁਵੀਰ ਸਿਹਗਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਵਿਕਾਸ ਬੈਹਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਸ਼ਾਮਲ ਸਨ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਮਨਿਸ਼ਾ ਜੈਨ, ਸਿਵਲ ਜੱਜ (ਸੀਨੀਅਰ ਡਵੀਜ਼ਨ) ਪਰਮਿੰਦਰ ਕੌਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਜਗਬੀਰ ਸਿੰਘ ਮੇਹੰਦਿਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਕੋਮਪਲੇ ਧੰਜਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਖਵਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਬਲਾਚੌਰ ਪਪਨੀਤ ਵੀ ਮੌਜੂਦ ਸਨ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ