Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬਾਹਰੀ ਹੋਣ ਦਾ ਠੱਪਾ ਮਿਟਾਉਣ ਲਈ ਜਾਖੜ ਨੇ ਪਠਾਨਕੋਟ ਵਿੱਚ ਕੋਠੀ ਖਰੀਦੀ

April 19, 2019 09:00 AM

ਪਠਾਨਕੋਟ, 18 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਪਾਰਲੀਮੈਂਟ ਚੋਣ ਲਈ ਪਾਰਟੀ ਉਮੀਦਵਾਰ ਸੁਨੀਲ ਜਾਖੜ ਨੇ ਆਪਣੇ ਉਤੇ ਬਾਹਰੀ ਉਮੀਦਵਾਰ ਦਾ ਠੱਪਾ ਮਿਟਾਉਣ ਲਈ ਪਠਾਨਕੋਟ ਦੀ ਇੱਕ ਕੋਠੀ ਖਰੀਦ ਲਈ ਅਤੇ ਪੂਜਾ ਕਰਾਉਣ ਪਿੱਛੋਂ ਇਥੇ ਰਹਿਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵਰਕਰਾਂ ਨੇ ਵੀ ਸੁਨੀਲ ਜਾਖੜ ਨੂੰ ‘ਸਾਡਾ ਜਾਖੜ, ਗੁਰਦਾਸਪੁਰ ਦਾ ਜਾਖੜ' ਪੁਕਾਰਨਾ ਸ਼ੁਰੂ ਕਰ ਦਿੱਤਾ ਹੈ।
ਦੂਜੇ ਪਾਸੇ ਕਾਂਗਰਸ ਦੀ ਮੁੱਖ ਵਿਰੋਧੀ ਧਿਰ ਭਾਜਪਾ ਨੇ ਪਾਰਟੀ ਉਮੀਦਵਾਰ ਦਾ ਨਾਂ ਐਲਾਨਣ ਤੋਂ ਪਹਿਲਾਂ ਹੀ ਚੋਣ ਦਫਤਰ ਖੋਲ੍ਹ ਕੇ ਕਾਂਗਰਸ ਦੀ ਬਰਾਬਰੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਦੇ ਚੋਣ ਦਫਤਰ ਖੋਲ੍ਹਣ ਤੋਂ ਕਈ ਕਾਂਗਰਸੀ ਆਗੂ ਚੁਟਕੀਆਂ ਲੈ ਰਹੇ ਹਨ ਕਿ ਚੋਣ ਦਫਤਰ ਤਾਂ ਖੁੱਲ੍ਹ ਗਿਆ, ਪਰ ਉਮੀਦਵਾਰ ਕਿੱਥੇ ਹੈ।
ਪਠਾਨਕੋਟ ਦੇ ਸਿਆਲੀ ਰੋਡ ਦੀ ਹਰੀ ਨਗਰ ਕਲੋਨੀ `ਤੇ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੇ ਕੋਠੀ ਖਰੀਦੀ ਹੈ ਅਤੇ ਕੋਠੀ ਨੂੰ ਰੰਗ ਰੋਗਨ ਕਰਵਾਉਣ ਤੇ ਪੂਜਾ ਪਾਠ ਕਰਨ ਤੋਂ ਬਾਅਦ ਇਥੇ ਰਹਿਣਾ ਸ਼ੁਰੂ ਕਰ ਦਿੱਤਾ ਹੈ। ਇੱਕ ਕੁੱਕ ਨੂੰ ਇਸ ਕੋਠੀ ਦੀ ਰਖਵਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਤਾ ਲੱਗਾ ਹੈ ਕਿ 13 ਤਰੀਕ ਨੂੰ ਪੂਜਾ ਤੋਂ ਬਾਅਦ ਸੁਨੀਲ ਜਾਖੜ ਇਕ ਰਾਤ ਕੋਠੀ ਵਿੱਚ ਰਹੇ ਹਨ। ਕਾਂਗਰਸ ਦੇ ਵਰਕਰ ਵੀ ‘ਸਾਡਾ ਜਾਖੜ, ਗੁਰਦਾਸਪੁਰ ਦਾ ਜਾਖੜ' ਬੈਨਰ ਲਗਾ ਕੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸੁਨੀਲ ਜਾਖੜ ਬਾਹਰ ਦੇ ਨਹੀਂ, ਸਗੋਂ ਪਠਾਨਕੋਟ ਦੇ ਬਣ ਗਏ ਹਨ।
ਦੂਜੇ ਪਾਸੇ ਭਾਜਪਾ ਨੇ ਆਪਣੀਆਂ ਚੋਣ ਸਰਗਰਮੀਆਂ ਲਈ ਪਠਾਨਕੋਟ 'ਚ ਸਿਆਲ ਹਾਊਸ ਵਿੱਚ ਆਪਣਾ ਚੋਣ ਕੇਂਦਰ ਕੱਲ੍ਹ ਚਲਾ ਦਿੱਤਾ ਹੈ। ਇਸੇ ਹਾਊਸ ਵਿੱਚ ਭਾਜਪਾ ਦੇ ਮਰਹੂਮ ਪਾਰਲੀਮੈਂਟ ਮੈਂਬਰ ਵਿਨੋਦ ਖੰਨਾ ਨੇ ਪੰਜ ਵਾਰ ਚੋਣ ਲੜਨ ਸਮੇਂ ਆਪਣਾ ਚੋਣ ਕੇਂਦਰ ਸਥਾਪਤ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ