Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ

March 22, 2024 05:46 AM

ਕੰਧਾਰ, 21 ਮਾਰਚ (ਪੋਸਟ ਬਿਊਰੋ): ਅਫ਼ਗਾਨਿਸਤਾਨ ’ਚ ਕੰਧਾਰ ਸ਼ਹਿਰ ਦੇ ਇਕ ਨਿੱਜੀ ਬੈਂਕ ’ਚ ਵਿਅਕਤੀ ਨੇ ਵੀਰਵਾਰ ਨੂੰ ਖੁਦ ਨੂੰ ਬੰਬ ਨਾਲ ਉਡਾ ਲਿਆ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਸਰਕਾਰ ਦੇ ਕੰਧਾਰ ਸੂਚਨਾ ਅਤੇ ਸੱਭਿਆਚਾਰ ਵਿਭਾਗ ਦੇ ਮੁਖੀ ਇਨਾਮੁੱਲ੍ਹਾ ਸਮਨਗਨੀ ਨੇ ਦੱਸਿਆ ਕਿ ਸਾਰੇ ਪੀੜਤ ਨਿਊ ਕਾਬੁਲ ਬੈਂਕ ਦੀ ਸ਼ਾਖਾ ’ਚ ਆਪਣੀ ਮਹੀਨਾਵਾਰ ਤਨਖਾਹ ਲੈਣ ਲਈ ਗਏ ਸਨ। ਤਾਲਿਬਾਨ ਦੇ ਗ੍ਰਹਿ ਮੰਤਰਾਲਾ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਨੇ ਵੀ ਆਤਮਘਾਤੀ ਹਮਲੇ ਦੀ ਪੁਸ਼ਟੀ ਕੀਤੀ ਪਰ ਉਨ੍ਹਾਂ ਹੋਰ ਵੇਰਵੇ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦੀ ਜਿ਼ੰਮੇਵਾਰੀ ਤੁਰੰਤ ਕਿਸੇ ਸਮੂਹ ਨੇ ਨਹੀਂ ਲਈ ਹੈ।
ਤਾਲਿਬਾਨ ਦੇ ਮੁੱਖ ਵਿਰੋਧੀ ਇਸਲਾਮਿਕ ਸਟੇਟ ਨੇ ਸਕੂਲਾਂ, ਹਸਪਤਾਲਾਂ, ਮਸਜਿਦਾਂ ਅਤੇ ਸ਼ੀਆ ਬਹੁਤਾਤ ਇਲਾਕਿਆਂ ’ਤੇ ਪਿਛਲੇ ਸਮੇਂ ’ਚ ਹਮਲੇ ਕੀਤੇ ਹਨ। ਕੰਧਾਰ ਸ਼ਹਿਰ ਅਫਗਾਨਿਸਤਾਨ ਦੇ ਸ਼ਾਸਕਾਂ ਲਈ ਅਧਿਆਤਮਿਕ ਅਤੇ ਰਾਜਨੀਤੀ ਦਾ ਕੇਂਦਰ ਹੈ ਕਿਉਂਕਿ ਤਾਲਿਬਾਨ ਦਾ ਨੇਤਾ ਮੁੱਲ੍ਹਾ ਹਿਬਤੁੱਲ੍ਹਾ ਅਖੁੰਦਜ਼ਾਦਾ ਇਸੇ ਸ਼ਹਿਰ ਵਿਚ ਰਹਿੰਦਾ ਹੈ ਅਤੇ ਪ੍ਰਮੁੱਖ ਮੁੱਦਿਆਂ ’ਤੇ ਉਸ ਦੇ ਫੈਸਲਿਆਂ ਨੂੰ ਕਾਬੁਲ ’ਚ ਬੈਠੇ ਅਧਿਕਾਰੀ ਲਾਗੂ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ