Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਵੱਡੇ ਬਾਦਲ ਨੇ ਲੋਕਾਂ ਨੂੰ ਕਿਹਾ, ‘ਵੋਟ ਨਹੀਂ ਪਾਉਣੀ, ਨਾ ਪਾਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ'

April 19, 2019 09:01 AM

ਲੰਬੀ, 18 ਅਪ੍ਰੈਲ (ਪੋਸਟ ਬਿਊਰੋ)- ਫਰੀਦਕੋਟ ਲੋਕ ਸਭਾ ਹਲਕੇ ਦੇ ਪਿੰਡ ਕੋਟ ਸੁਖੀਆ ਵਿਖੇ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਕਾਲੀਆਂ ਝੰਡੀਆਂ ਵਿਖਾਉਣ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਫੀ ਨਾਰਾਜ਼ ਹੋ ਗਏ। ਉਨ੍ਹਾਂ ਨੇ ਕਿਹਾ ਕਿ ‘ਜੇ ਕਿਸੇ ਨੇ ਵੋਟ ਨਹੀਂ ਪਾਉਣੀ ਤਾਂ ਨਾ ਪਾਓ, ਪਰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ ਹੈ।' ਬਾਦਲ ਨੇ ਇਸ ਵਿਰੋਧ ਨੂੰ ਕਾਂਗਰਸ ਦਾ ਘੜਿਆ ਝੂਠਾ ਤੇ ਬੇਬੁਨਿਆਦ ਪਰਪੰਚ ਕਿਹਾ ਹੈ।
ਵਰਨਣ ਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਪਿੰਡ ਕੋਲਿਆਂਵਾਲੀ ਵਿੱਚ ਕਈ ਘਰਾਂ 'ਚ ਗਮੀਂ 'ਤੇ ਅਫਸੋਸ ਕਰਨ ਉਪਰੰਤ ਜਥੇਦਾਰ ਕੋਲਿਆਂਵਾਲੀ ਦੀ ਰਿਹਾਇਸ਼ 'ਤੇ ਕਈ ਘੰਟੇ ਆਰਾਮ ਕੀਤਾ। ਇਸ ਮੌਕੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਅਕਾਲੀਆਂ ਦਾ ਵਿਰੋਧ ਹੋਣ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਕਾਂਗਰਸੀ ਲੋਕ ਆਪਣੀ ਪੀੜ੍ਹੀ ਹੇਠਾਂ ਸੋਟੀ ਕਿਉਂ ਨਹੀਂ ਫੇਰਦੇ। ਕਾਂਗਰਸ ਨੇ 1984 ਵਿੱਚ ਸਿੱਖਾਂ ਉਤੇ ਜ਼ੁਲਮਾਂ ਦੀ ਹੱਦ ਕਰ ਦਿੱਤੀ ਸੀ। ਦਰਬਾਰ ਸਾਹਿਬ ਉੱਤੇ ਹਮਲਾ ਕਰਕੇ ਕਈ ਨਿਰਦੋਸ਼ ਸਿੱਖਾਂ ਦੀਆਂ ਜਾਨਾਂ ਲਈਆਂ ਅਤੇ ਅਕਾਲ ਤਖਤ ਸਾਹਿਬ ਢਹਿ ਢੇਰੀ ਕਰ ਦਿੱਤਾ ਸੀ। ਸਾਬਕਾ ਮੁੱਖ ਮੰਤਰੀ ਨੇ ਆਈ ਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਬਾਰੇ ਸੱਤਾਧਾਰੀ ਧਿਰ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਜੇ ਕੁੰਵਰ ਵਿਜੈ ਪ੍ਰਤਾਪ ਅੱਜ ਨਹੀਂ ਹੈ ਤਾਂ ਕਮੇਟੀ ਦਾ ਚੇਅਰਮੈਨ ਪਹਿਲਾਂ ਵਾਲਾ ਹੈ ਅਤੇ ਮੈਂਬਰ ਵੀ ਉਹੀ ਹਨ। ਚਾਰ ਕੁ ਹਾਲੇ ਵੀ ਹਨ। ਉਹ ਵੀ ਜਾਂਚ ਮੁਕੰਮਲ ਕਰ ਸਕਦੇ ਹਨ, ਫਿਰ ਇਕੱਲੇ ਕੁੰਵਰ ਪ੍ਰਤਾਪ ਬਾਰੇ ਰੌਲਾ ਕਿਉਂ ਪਾਇਆ ਜਾ ਰਿਹਾ ਹੈ। ਬਾਦਲ ਨੇ ਕਿਹਾ ਕਿ ਇਸ ਰੌਲੇ ਨਾਲ ਕਾਂਗਰਸ ਸਰਕਾਰ ਦੀ ਨੀਤ ਉਜਾਗਰ ਹੋ ਰਹੀ ਹੈ ਕਿ ਜਿਹੜਾ ਕੁਝ ਪਹਿਲਾਂ ਤੋਂ ਤੈਅ ਸੀ ਉਹ ਕੁੰਵਰ ਪ੍ਰਤਾਪ ਸਿੰਘ ਹੱਥੋਂ ਹੀ ਹੋਣਾ ਸੀ। ਕੁੰਵਰ ਪ੍ਰਤਾਪ ਦੇ ਰੋਲ ਦੀ ਅਸਲੀਅਤ ਕਿਸੇ ਤੋਂ ਵੀ ਲੁਕੀ ਛੁਪੀ ਨਹੀਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ