Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬਰਗਾੜੀ ਮੋਰਚੇ ਦੇ ਦੂਸਰੇ ਪੜਾਅ ਲਈ ਬਹਿਬਲ ਕਲਾਂ ਤੱਕ ਰੋਸ ਮਾਰਚ ਕੱਢਿਆ ਗਿਆ

April 19, 2019 09:02 AM

ਜੈਤੋ, 18 ਅਪ੍ਰੈਲ (ਪੋਸਟ ਬਿਊਰੋ)- ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਲਈ ਕਾਰਜਕਾਰੀ ਜਥੇਦਾਰ ਥਾਪੇ ਗਏ ਜਗਤਾਰ ਸਿੰਘ ਹਵਾਰਾ ਦੇ ਸੱਦੇ ਉਤੇ ਪੰਥਕ ਆਗੂਆਂ ਨੇ ਬਰਗਾੜੀ ਮੋਰਚੇ ਦਾ ਦੂਸਰੇ ਪੜਾਅ ਸ਼ੁਰੂ ਕਰਦਿਆਂ ਕੱਲ੍ਹ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਹਿਬਲ ਕਲਾਂ ਤੱਕ ਸਿੱਖ ਸੰਗਤਾਂ ਨਾਲ ਰੋਸ ਮਾਰਚ ਕੱਢਿਆ। ਇਹ ਮਾਰਚ ਭਾਰੀ ਮੀਂਹ ਦੇ ਬਾਵਜੂਦ ਬਰਗਾੜੀ ਤੋਂ ਹੁੰਦਾ ਹੋਇਆ ਬਹਿਬਲ ਕਲਾਂ ਪੁੱਜਾ।
ਇਸ ਸੰਬੰਧ ਵਿੱਚ ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਅਖੰਡ ਪਾਠ ਦਾ ਭੋਗ ਪਾਉਣ ਪਿੱਛੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋਏ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਰਗਾੜੀ ਮੋਰਚੇ ਸਦਕਾ ਹੀ ਬਹੁਤ ਸਾਰੀਆਂ ਮੰਗਾਂ ਸਰਕਾਰ ਤੋਂ ਮਨਵਾਈਆਂ ਗਈਆਂ, ਪਰ ਬਾਕੀ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਬਾਰੇ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ 21 ਮੈਂਬਰੀ ਕਮੇਟੀ 27 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਮੋਰਚੇ ਦੇ ਸੰਬੰਧ ਵਿੱਚ ਮੀਟਿੰਗ ਕਰੇਗੀ ਅਤੇ ਫੈਸਲਾ ਕੀਤਾ ਜਾਵੇਗਾ ਕਿ ਮੋਰਚੇ ਦੀ ਅਗਲੀ ਰੂਪ ਰੇਖਾ ਕੀ ਹੋਵੇਗੀ। ਇਸ ਮਾਰਚ ਦੇ ਮੌਕੇ ਸਿੱਖ ਆਗੂਆਂ ਨੇ ਮੰਗ ਕੀਤੀ ਕਿ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਨੂੰ ਤੁਰੰਤ ਵਾਪਸ ਬੁਲਾਇਆ ਜਾਵੇ ਤੇ ਪੰਜਾਬ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਸਜ਼ਾਵਾਂ ਦਿੱਤੀਆਂ ਜਾਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ