Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ : ਐਡਵੋਕੇਟ ਧਾਮੀ

April 01, 2024 04:58 PM

ਅੰਮਿ੍ਰਤਸਰ, 1 ਅਪ੍ਰੈਲ (ਪੋਸਟ ਬਿਊਰੋ): ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ ਤੋਂ ਪੱਕੀ ਜ਼ਮਾਨਤ ’ਤੇ ਆਏ ਸਿੰਘਾਂ ਦੀਆਂ ਜ਼ਮਾਨਤਾਂ ਰੱਦ ਕਰਕੇ ਹੋਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇੰਜ ਲਗਦਾ ਹੈ ਜਿਵੇਂ ਸਰਕਾਰਾਂ ਜਾਣਬੁਝ ਕੇ ਸਿੱਖ ਮਸਲਿਆਂ ਨੂੰ ਉਲਝਾਈ ਰੱਖ ਕੇ ਆਪਣੇ ਰਾਜਸੀ ਹਿੱਤ ਪੂਰੇ ਕਰਨਾ ਚਾਹੁੰਦੀਆਂ ਹਨ। ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਾਫ਼ ਤੌਰ ’ਤੇ ਕਿਹਾ ਕਿ ਮਨੁੱਖੀ ਹੱਕਾਂ, ਹਕੂਕਾਂ ਦੇ ਵਿਰੁੱਧ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਕਾਰਜਸ਼ੈਲੀ ਸਮਾਜ ਲਈ ਠੀਕ ਨਹੀਂ ਹੈ। ਜੇਕਰ ਸਰਕਾਰਾਂ ਇਸੇ ਨੀਤੀ ’ਤੇ ਚੱਲਦੀਆਂ ਰਹੀਆਂ ਤਾਂ ਦੇਸ਼ ਦੇ ਸੰਵਿਧਾਨ ਅਤੇ ਸਰਕਾਰਾਂ ਤੋਂ ਲੋਕਾਂ ਦਾ ਭਰੋਸਾ ਉਠਣਾ ਦੂਰ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਗੁਰਮੀਤ ਸਿੰਘ ਦੀ ਸ਼ਖ਼ਸੀਅਤ ਅਤੇ ਚਾਲ-ਚਲਣ ਚੰਗਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੱਕੀ ਜ਼ਮਾਨਤ ਰੱਦ ਕਰਕੇ ਮੁੜ ਜੇਲ੍ਹ ਭੇਜਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਜ਼ਮਾਨਤ ਰੱਦ ਕੀਤੇ ਜਾਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਹਰ ਪੱਧਰ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਸਿੱਖ ਸੰਸਥਾ ਪਹਿਲਾਂ ਵੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਕਦੇ ਖ਼ਾਮੋਸ਼ ਨਹੀਂ ਰਹੀ ਅਤੇ ਭਵਿੱਖ ਵਿਚ ਵੀ ਬੰਦੀ ਸਿੰਘਾਂ ਦੇ ਹੱਕ ਵਿਚ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਭਾਈ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਸੰਪਰਕ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਲੋੜੀਂਦਾ ਸਹਿਯੋਗ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ