Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਨਵੀਂ ਫਿਲਮ ਲਈ ਗਾਮੇ ਦਾ ਗੀਤ ਚੋਰੀ ਕਰਨ ਦਾ ਦੋਸ਼

April 19, 2019 09:04 AM

ਰੋਜ਼ਪੁਰ, 18 ਅਪ੍ਰੈਲ (ਪੋਸਟ ਬਿਊਰੋ)- ਅਪ੍ਰੈਲ ਦੇ ਆਖਰੀ ਹਫਤੇ ਰਿਲੀਜ਼ ਹੋ ਰਹੀ ਪੰਜਾਬੀ ਫਿਲਮ ਲੋਕਾਂ ਸਾਹਮਣੇ ਆਉਣ ਤੋਂ ਪਹਿਲੋਂ ਵਿਵਾਦਾਂ 'ਚ ਆ ਗਈ ਹੈ। ਇਸ ਫਿਲਮ ਵਿਚਲੇ ਇਕ ਉਦਾਸ ਗੀਤ 'ਤੇ ਆਪਣਾ ਦਾਅਵਾ ਠੋਕਦਿਆਂ ਪ੍ਰਸਿੱਧ ਗੀਤਕਾਰ ਗੁਰਨਾਮ ਸਿੱਧੂ ਉਰਫ ਗਾਮਾ ਸਿੱਧੂ ਨੇ ਕਿਹਾ ਕਿ ਇਹ ਗੀਤ ਉਨ੍ਹਾਂ ਦੀ ਮੌਲਿਕ ਰਚਨਾ ਹੈ, ਜਿਸ ਸਬੰਧੀ ਉਹ ਆਪਣਾ ਹੱਕ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾ ਰਹੇ ਹਨ।
ਕੱਲ੍ਹ ਪ੍ਰੈਸ ਕਾਨਫਰੰਸ ਵਿੱਚ ਗੀਤਕਾਰ ਗੁਰਨਾਮ ਸਿੱਧੂ ਨੇ ਕਿਹਾ ਕਿ ਪੰਜਾਬੀ ਦੀ ਆ ਰਹੀ ਚਰਚਿਤ ਫਿਲਮ ਵਿੱਚ ਉਨ੍ਹਾਂ ਦਾ ਲਿਖਿਆ ਗੀਤ ਬਿਨਾਂ ਇਜਾਜ਼ਤ ਪਾਇਆ ਗਿਆ ਹੈ, ਜਦ ਕਿ ਉਨ੍ਹਾਂ ਫਿਲਮ ਨਿਰਮਾਤਾਵਾਂ ਨੂੰ ਮਨ੍ਹਾ ਕਰ ਦਿੱਤਾ ਸੀ, ਇਸ ਦੇ ਬਾਵਜੂਦ ਇਸ ਦੇ ਨਿਰਮਾਤਾ ਗੀਤ ਪਾਉਣ ਨੂੰ ਬਜਿ਼ੱਦ ਹਨ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ 'ਤੇ ਵੀ ਉਸ ਦਾ ਲਿਖਿਆ ਗੀਤ ਇਸ ਫਿਲਮ ਤੋਂ ਨਹੀਂ ਕੱਢਿਆ ਜਾ ਰਿਹਾ, ਇਸ ਲਈ ਉਹ ਆਪਣਾ ਹੱਕ ਲੈਣ ਲਈ ‘ਰਾਈਟਰਸ ਐਸੋਸੀਏਸ਼ਨ ਮੁੰਬਈ', ਭਾਰਤੀ ਫਿਲਮ ਸੈਂਸਰ ਬੋਰਡ ਅਤੇ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਜ਼ਿਕਰ ਯੋਗ ਹੈ ਕਿ ਗਾਮਾ ਸਿੱਧੂ ਸਕਰੀਨ ਰਾਈਟਰ ਐਸੋਸੀਏਸ਼ਨ ਮੁੰਬਈ ਦੇ ਮੈਂਬਰ ਹਨ ਅਤੇ ਉਨ੍ਹਾਂ ਉਕਤ ਗੀਤ 30 ਨਵੰਬਰ 2018 ਨੂੰ ਰਜਿਸਟਰਡ ਕਰਵਾ ਲਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ