Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਪ੍ਰਸਿੱਧ ਗੀਤਕਾਰ ਗਾਇਕ ਗਿੱਲ ਰੌਂਤਾ ਜਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

April 01, 2024 04:59 PM

ਮੋਗਾ, 1 ਅਪ੍ਰੈਲ (ਗਿਆਨ ਸਿੰਘ): ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਗਿੱਲ ਰੌਂਤਾ ਨੂੰ ਬੁਲਾ ਕੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਭ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਸਮੇਂ ਸਹਾਇਕ ਕਮਿਸ਼ਨਰ (ਜਨਰਲ) ਕਮ ਜਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ, ਹਲਕਾ ਮੋਗਾ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਆਦਿ ਹਾਜ਼ਰ ਸਨ।
ਦੱਸਣਯੋਗ ਹੈ ਕਿ ਗਿੱਲ ਰੌਂਤਾ ਦੇ ਨਾਂ ਨਾਲ ਮਸ਼ਹੂਰ ਗੁਰਵਿੰਦਰ ਇੱਕ ਬਹੁਤ ਹੀ ਮਸ਼ਹੂਰ ਗੀਤਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਵਧੀਆ ਫਿਲਮ ਲੇਖਕ ਅਤੇ ਗਾਇਕ ਵੀ ਹੈ ਅਤੇ ਨੌਜਵਾਨਾਂ ਵਿੱਚ ਉਸਦਾ ਚੰਗਾ ਆਧਾਰ ਵੀ ਹੈ। ਉਨ੍ਹਾਂ ਦੀਆਂ ਲਿਖੀਆਂ ਦੋ ਫਿਲਮਾਂ ਵੀ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਲੋਕਾਂ ਨੇ ਸਰਾਹਿਆ ਹੈ। ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਆਦਿ ‘ਤੇ ਉਸ ਦੇ ਪ੍ਰਸ਼ੰਸਕਾਂ ਦੀ ਵੱਡੀ ਸੂਚੀ ਹੈ। ਇਸ ਕਾਰਨ ਮੋਗਾ ਜਿਲ੍ਹੇ ਦੇ ਵੋਟਰਾਂ ਨੂੰ 1 ਜੂਨ ਨੂੰ ਆਉਣ ਵਾਲੀ ਵੋਟਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਨੂੰ ਜਿਲ੍ਹਾ ਸਵੀਪ ਆਈਕਨ ਬਣਾਇਆ ਗਿਆ ਹੈ।
ਇਸ ਮੌਕੇ ਗਿੱਲ ਰੌਂਤਾ ਨੇ ਖੁਦ ਨੂੰ ਮਿਲੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਸਦੀ ਕੋਸਿਸ਼ ਰਹੇਗੀ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਜਿਲ੍ਹਾ ਮੋਗਾ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾਵੇ। ਉਹ ਇਸ ਲਈ ਜਿਲ੍ਹਾ ਪ੍ਰਸ਼ਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਿਰਤੋੜ ਯਤਨ ਕਰਨਗੇ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਿਰਿਆਸ਼ੀਲ ਭੂਮਿਕਾ ਨਿਭਾਉਣ ਲਈ ਅੱਗੇ ਆਉਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ