Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਸਤੇ ਵਿਦੇਸ਼ੀ ਹੀਰੇ ਦੇ ਚੱਕਰ ਵਿੱਚ ਸੁਨਿਆਰੇ ਨਾਲ 22 ਕਰੋੜ 80 ਲੱਖ ਦੀ ਠੱਗੀ

April 19, 2019 09:05 AM

ਐਸ ਏ ਐਸ ਨਗਰ, 18 ਅਪ੍ਰੈਲ (ਪੋਸਟ ਬਿਊਰੋ)- ਇਸ ਨਗਰ ਦੇ ਮੰਨੇ ਪ੍ਰਮੰਨੇ ਸੁਨਿਆਰੇ ਅਨਮੋਲ ਰਤਨ ਜਿਊਲਰਜ਼ ਨਾਲ 22 ਕਰੋੜ 80 ਲੱਖ ਦੀ ਠੱਗੀ ਦਾ ਕੇਸ ਸਾਹਮਣੇ ਆਇਆ ਹੈ। ਇਸ ਸੰਬੰਧ ਵਿੱਚ ਪੰਚਕੂਲਾ ਦੇ ਮਿੱਤਲ ਪਰਵਾਰ 'ਤੇ ਮੋਹਾਲੀ ਵਿੱਚ ਠੱਗੀ ਦਾ ਮਾਮਲਾ ਦਰਜ ਹੋਇਆ ਹੈ।
ਪਤਾ ਲੱਗਾ ਹੈ ਕਿ ਮਿੱਤਲ ਪਰਵਾਰ ਉੱਤੇ ਫੇਜ਼-5 ਦੇ ਅਨਮੋਲ ਰਤਨ ਜਿਊਲਰਜ਼ ਦੇ ਮਾਲਕ ਵਿਕਾਸ ਵਾਲੀਆ ਨੂੰ ਵਿਦੇਸ਼ੀ ਹੀਰੇ ਮੰਗਵਾ ਕੇ 25 ਫੀਸਦੀ ਸਸਤਾ ਦੇਣ ਦੇ ਨਾਮ ਉਤੇ 22 ਕਰੋੜ 80 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਵਿਕਾਸ ਵਾਲੀਆ ਨੇ ਐਸ ਐਸ ਪੀ ਨੂੰ ਇਸ ਬਾਰੇ ਸ਼ਿਕਾਇਤ ਦਿੱਤੀ ਸੀ, ਜਿਸ ਦੀ ਜਾਂਚ ਐਸ ਪੀ ਸਿਟੀ ਕਰ ਰਹੇ ਸਨ। ਇਸ ਜਾਂਚ ਮਗਰੋਂ ਪੁਲਸ ਨੇ ਮਿੱਤਲ ਪਰਵਾਰ ਉਤੇ ਫੇਜ਼ ਇਕ ਥਾਣੇ ਵਿੱਚ ਅਸ਼ੋਕ ਮਿੱਤਲ, ਚੇਤਨਾ ਮਿੱਤਲ, ਅਦਿਤੀ ਮਿੱਤਲ, ਅਰਪਿਤ ਮਿੱਤਲ, ਰਾਜ ਰਾਣੀ ਮਿੱਤਲ, ਵਿਨੋਦ ਮਿੱਤਲ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਵਿਕਾਸ ਵਾਲੀਆ ਨੇ ਦੱਸਿਆ ਕਿ ਉਹ ਪਿਛਲੇ 30 ਸਾਲਾਂ ਤੋਂ ਮੋਹਾਲੀ, ਦਿੱਲੀ, ਮੁੰਬਈ ਤੇ ਸੂਰਤ ਵਿੱਚ ਸੋਨੇ ਅਤੇ ਹੀਰਿਆਂ ਦਾ ਧੰਦਾ ਕਰਦੇ ਆਏ ਹਨ। ਇਕ ਪਾਰਟੀ ਦੌਰਾਨ ਅਸ਼ੋਕ ਮਿੱਤਲ ਨਾਲ ਉਨ੍ਹਾਂ ਦੇ ਦੋਸਤ ਨੇ ਜਾਣ ਪਛਾਣ ਕਰਵਾਈ ਸੀ। ਉਸ ਸਮੇਂ ਅਸ਼ੋਕ ਮਿੱਤਲ ਦੀਆਂ ਮਨੀਮਾਜਰਾ ਵਿੱਚ ਟਰਿਪਲ-8 ਟਰੇਡਿੰਗ ਅਤੇ ਤਮੰਨਾ ਟਰੇਡਿੰਗ ਦੇ ਨਾਂ ਦੀਆਂ ਡਾਇਮੰਡ ਕੰਪਨੀਆਂ ਸਨ ਤੇ ਉਹ ਵਿਦੇਸ਼ ਤੋਂ ਹੀਰੇ ਮੰਗਵਾਉਂਦੇ ਸਨ। ਉਨ੍ਹਾਂ ਨੇ ਉਨ੍ਹਾਂ ਨੂੰ ਹੀਰੇ 25 ਤੋਂ 30 ਫੀਸਦੀ ਸਸਤੇ ਦੇਣ ਦੀ ਗੱਲ ਕੀਤੀ ਸੀ। ਇਸ ਦੇ ਬਦਲੇ ਉਨ੍ਹਾਂ ਤੋਂ ਪਹਿਲਾਂ ਚਾਰ ਕਰੋੜ 37 ਲੱਖ ਰੁਪਏ ਨਗਦ ਲਏ, ਪਰ ਬਾਅਦ ਵਿੱਚ ਉਨ੍ਹਾਂ ਨੇ 9 ਕਰੋੜ 45 ਲੱਖ ਰੁਪਏ ਦੀ ਅਗਲੀ ਅਦਾਇਗੀ ਬੈਂਕ ਰਾਹੀਂ ਲਈ। ਦੋਸ਼ੀ ਨੇ ਆਪਣੇ ਅਤੇ ਆਪਣੇ ਪਰਵਾਰ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕਰਵਾਏ। ਵਾਲੀਆ ਨੇ ਦੱਸਿਆ ਕਿ ਉਹ ਲਾਲਚ ਵਿੱਚ ਆ ਗਿਆ ਸੀ ਕਿ ਉਸ ਨੂੰ ਵਿਦੇਸ਼ੀ ਹੀਰੇ ਘੱਟ ਮੁੱਲ 'ਤੇ ਮਿਲ ਰਹੇ ਹਨ, ਪਰ ਨਾ ਹੀਰੇ ਮਿਲੇ ਤੇ ਨਾ ਪੈਸੇ ਵਾਪਸ ਮਿਲੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ