Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਭਾਰਤ

ਤਾਮਿਲ ਨਾਡੂ ਦੇ ਵੋਟਰਾਂ ਨੂੰ ਵੰਡਣ ਲਈ ਰੱਖੇ 1.48 ਕਰੋੜ ਰੁਪਏ ਜ਼ਬਤ

April 19, 2019 09:07 AM

ਚੇਨਈ, 18 ਅਪ੍ਰੈਲ (ਪੋਸਟ ਬਿਊਰੋ)- ਇਨਕਮ ਟੈਕਸ ਵਿਭਾਗ ਨੇ ਤਾਮਿਲ ਨਾਡੂ ਵਿੱਚ ਕੱਲ੍ਹ ਕਿਸੇ ਥਾਂ 1.48 ਕਰੋੜ ਰੁਪਏ ਜ਼ਬਤ ਕੀਤੇ ਹਨ। ਟੀ ਟੀ ਵੀ ਦਿਨਾਕਰਣ ਦੀ ਅਗਵਾਈ ਵਾਲੀ ਅੰਮਾ ਮੱਕਲ ਮੁਨੇਤਰ ਕਝਗਮ (ਏ ਐੱਮ ਐੱਮ ਕੇ) ਪਾਰਟੀ ਦੇ ਸਮਰਥਕਾਂ ਨੇ ਲਿਫਾਫੇ ਵਿੱਚ ਇਸ ਨੂੰ ਰੱਖਿਆ ਸੀ ਅਤੇ ਇਸ ਨੂੰ ਥੇਨੀ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਵੰਡਿਆ ਜਾਣਾ ਸੀ। ਇਨਕਮ ਟੈਕਸ ਵਿਭਾਗ ਦੇ ਮਹਾਨਿਦੇਸ਼ਕ (ਜਾਂਚ) ਬੀ ਮੁਰਲੀ ਕੁਮਾਰ ਨੇ ਸਾਰੀ ਰਾਤ ਚੱਲੀ ਛਾਪੇਮਾਰੀ ਸਵੇਰੇ ਕਰੀਬ 5.30 ਵਜੇ ਖਤਮ ਹੋਣ 'ਤੇ ਦੱਸਿਆ ਕਿ ਬੇਹਿਸਾਬੀ 1.48 ਕਰੋੜ ਰੁਪਏ ਫੜੇ ਹਨ। ਇਹ 94 ਲਿਫਾਫਿਆਂ ਵਿੱਚ ਰੱਖੇ ਗਏ ਸਨ, ਜਿਨ੍ਹਾਂ 'ਤੇ ਵਾਰਡ ਨੰਬਰ, ਵੋਟਰਾਂ ਦੀ ਗਿਣਤੀ ਲਿਖੀ ਹੋਈ ਸੀ ਅਤੇ ਪ੍ਰਤੀ ਵੋਟਰ 300 ਰੁਪਏ ਰਾਸ਼ੀ ਦਾ ਜ਼ਿਕਰ ਕੀਤਾ ਗਿਆ ਸੀ, ਜਿਸ ਤੋਂ ਸਾਰਾ ਕੁਝ ਸਾਫ ਹੈ।
ਮੁਰਲੀ ਕੁਮਾਰ ਨੇ ਦੱਸਿਆ ਕਿ ਇਹ ਕੰਪਲੈਕਸ ਏ ਐੱਮ ਐੱਮ ਕੇ ਦੇ ਆਗੂ ਦਾ ਹੈ ਅਤੇ ਇਸ ਕੰਪਲੈਕਸ ਦੇ ਅੰਡਰਗਰਾਊਂਡ ਵਿੱਚ ਪਾਰਟੀ ਦਾ ਦਫਤਰ ਹੈ। ਉੱਚ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਟੈਕਸ ਬੋਰਡ ਤੇ ਚੋਣ ਕਮਿਸ਼ਨ ਨੂੰ ਇਸ ਬਾਰੇ ਰਿਪੋਰਟ ਭੇਜੀ ਜਾਏਗੀ। ਇਨਕਮ ਟੈਕਸ ਵਿਭਾਗ ਨੇ ਸ਼ੱਕੀ ਰੁਪਏ ਛੁਪਾਏ ਜਾਣ ਦੀ ਖੁਫੀਆ ਜਾਣਕਾਰੀ ਮਿਲਣ ਦੇ ਬਾਅਦ ਮੰਗਲਵਾਰ ਰਾਤ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕਾਰਵਾਈ ਦਾ ਵਿਰੋਧ ਕਰ ਰਹੇ ਏ ਐੱਮ ਐੱਮ ਕੇ ਦੇ ਵਰਕਰਾਂ ਨੂੰ ਖੇਰੂੰ-ਖੇਰੂੰ ਕਰਨ ਦੇ ਲਈ ਪੁਲਸ ਨੂੰ ਹਵਾ ਵਿੱਚ ਗੋਲੀਆਂ ਵੀ ਚਲਾਉਣੀਆਂ ਪਈਆਂ। ਇਨਕਮ ਟੈਕਸ ਅਧਿਕਾਰੀ ਨੇ ਕਿਹਾ ਕਿ ਕੰਪਲੈਕਸ ਵਿੱਚ ਮੌਜੂਦ ਆਦਮੀ ਦਾ ਬਿਆਨ ਦਰਜ ਕਰ ਲਿਆ ਹੈ। ਉਸ ਨੇ ਦੱਸਿਆ ਕਿ ਇਥੇ ਦੋ ਕਰੋੜ ਰੁਪਏ ਅਦਿੰਪੱਤ ਪੰਚਾਇਤ ਸੰਘ ਇਲਾਕੇ ਵਿੱਚ ਵੋਟਰਾਂ ਨੂੰ ਵੰਡਣ ਲਈ ਲਿਆਂਦੇ ਸਨ।
ਓਧਰ ਕਾਂਗਰਸ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਤਾਮਿਲ ਨਾਡੂ ਦੇ ਥੁਥੁਕੁਡੀ ਲੋਕ ਸਭਾ ਸੀਟ ਤੋਂ ਦ੍ਰਵਿੜ ਮੁਨੇਤਰ ਕਝਗਮ (ਡੀ ਐਮ ਕੇ) ਉਮੀਦਵਾਰ ਐੱਮ ਕੇ ਕਨੀਮੋਈ ਦੇ ਘਰ ਅਤੇ ਦਫਤਰ ਵਿੱਚ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਨੂੰ ਪੱਖਪਾਤੀ ਕਾਰਵਾਈ ਕਿਹਾ ਹੈ। ਚਿਦੰਬਰਮ ਨੇ ਕੱਲ੍ਹ ਟਵੀਟ ਕੀਤਾ, ਖਬਰ ਇਹ ਹੈ ਕਿ ਉਨ੍ਹਾਂ ਦੇ (ਕਨੀਮੋਈ) ਨਿਵਾਸ ਉਤੇ ਛਾਪੇਮਾਰੀ ਦੌਰਾਨ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਨੇ ਇਨਕਮ ਟੈਕਸ ਅਧਿਕਾਰੀਆਂ 'ਤੇ ਪੱਖਪਾਖੀ ਰੁਖ ਅਪਣਾਉਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਕਿਵੇਂ ਸੰਭਵ ਹੈ ਕਿ ਕੇਵਲ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਲੈ ਕੇ (ਇਨਕਮ ਟੈਕਸ ਅਧਿਕਾਰੀ) ਖੁਫੀਆ ਸੂਚਨਾ ਹਾਸਲ ਕਰ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ