Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਆਪਣੀ ਹੀ ਕਾਂਗਰਸ ਪਾਰਟੀ ਤੋਂ ਨਾਰਾਜ਼ ਹੈ ਪ੍ਰਿਅੰਕਾ ਚਤੁਰਵੇਦੀ

April 19, 2019 09:08 AM

ਨਵੀਂ ਦਿੱਲੀ, 18 ਅਪ੍ਰੈਲ (ਪੋਸਟ ਬਿਊਰੋ)- ਲੋਕ ਸਭਾ ਚੋਣਾਂ ਲਈ ਪ੍ਰਚਾਰ ਦੀ ਸਰਗਰਮੀ ਦਰਮਿਆਨ ਇੱਕ ਹੈਰਾਨ ਕਰ ਦੇਣ ਵਾਲਾ ਬਿਆਨ ਆਇਆ ਹੈ। ਟੀ ਵੀ ਡਿਬੇਟਸ ਵਿੱਚ ਕਾਂਗਰਸ ਦਾ ਪੱਖ ਰੱਖਣ ਵਾਲੀ ਪਾਰਟੀ ਦੀ ਬੁਲਾਰਨ ਪ੍ਰਿਅੰਕਾ ਚਤੁਰਵੇਦੀ ਆਪਣੀ ਹੀ ਪਾਰਟੀ ਤੋਂ ਨਾਰਾਜ਼ ਲੱਗ ਰਹੀ ਹੈ।
ਪ੍ਰਿਅੰਕਾ ਚਤੁਰਵੇਦੀ ਨੇ ਦੋਸ਼ ਲਾਇਆ ਕਿ ਪਾਰਟੀ ਵਿੱਚ ਉਨ੍ਹਾਂ ਗੁੰਡਿਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜੋ ਔਰਤਾਂ ਨਾਲ ਬਦਸਲੂਕੀ ਕਰਦੇ ਹਨ। ਜਿਹੜੇ ਵਿਅਕਤੀ ਮਿਹਨਤ ਕਰਦੇ ਹਨ, ਉਨ੍ਹਾਂ ਦੀ ਥਾਂ ਗੁੰਡਾ ਕਿਸਮ ਦੇ ਲੋਕਾਂ ਨੂੰ ਪਹਿਲ ਮਿਲ ਰਹੀ ਹੈ। ਪਾਰਟੀ ਲਈ ਮੈਂ ਗਾਲ੍ਹਾਂ ਖਾਧੀਆਂ, ਪਥਰਾਅ ਦਾ ਸਾਹਮਣਾ ਕੀਤਾ, ਇਸ ਦੇ ਬਾਵਜੂਦ ਪਾਰਟੀ ਦੇ ਆਗੂਆਂ ਨੇ ਮੈਨੂੰ ਧਮਕੀਆਂ ਦਿੱਤੀਆਂ। ਪਾਰਟੀ ਦੀ ਬੁਲਾਰਾ ਨੇ ਕਿਹਾ ਕਿ ਜਿਹੜੇ ਵਿਅਕਤੀ ਧਮਕੀਆਂ ਦੇਂਦੇ ਸਨ, ਉਹ ਬਚ ਗਏ। ਉਨ੍ਹਾਂ ਦਾ ਬਿਨਾਂ ਕਿਸੇ ਸਖਤ ਕਾਰਵਾਈ ਤੋਂ ਬਚ ਜਾਣਾ ਮੰਦਭਾਗਾ ਹੈ।
ਵਰਨਣ ਯੋਗ ਹੈ ਕਿ ਪ੍ਰਿਅੰਕਾ ਚਤੁਰਵੇਦੀ ਨੇ ਇੱਕ ਟਵੀਟ ਨੂੰ ਰੀਟਵੀਟ ਕਰ ਕੇ ਉਕਤ ਸੰਦੇਸ਼ ਲਿਖਿਆ। ਇਸ ਦੇ ਨਾਲ ਇੱਕ ਚਿੱਠੀ ਵੀ ਜੁੜੀ ਹੋਈ ਹੈ। ਇਸ ਚਿੱਠੀ ਮੁਤਾਬਕ ਉੱਤਰ ਪ੍ਰਦੇਸ਼ ਦੇ ਮਥੁਰਾ ਵਿਖੇ ਜਦੋਂ ਪ੍ਰਿਅੰਕਾ ਪਾਰਟੀ ਵੱਲੋਂ ਰਾਫੇਲ ਹਵਾਈ ਜਹਾਜ਼ ਸੌਦੇ ਬਾਰੇ ਪੱਤਰਕਾਰਾਂ ਨਾਲ ਗੱਲ ਕਰਨ ਆਈ ਤਾਂ ਸਥਾਨਕ ਵਰਕਰਾਂ ਨੇ ਉਸ ਨਾਲ ਬਦਸਲੂਕੀ ਕੀਤੀ ਸੀ। ਉਸ ਤੋਂ ਬਾਅਦ ਸਭ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਈ, ਪਰ ਉਸ ਨੇ ਅਫਸੋਸ ਪ੍ਰਗਟਾ ਕੇ ਸਭ ਵਰਕਰਾਂ ਨੂੰ ਉਨ੍ਹਾਂ ਦੇ ਅਹੁਦਿਆਂ 'ਤੇ ਬਹਾਲ ਕਰ ਦਿੱਤਾ ਗਿਆ ਹੈ। ਜਿਓਤਿਰਦਿਤਿਆ ਸਿੰਧੀਆ ਦੀ ਸਿਫਾਰਸ਼ ਪਿੱਛੋਂ ਉਨ੍ਹਾਂ ਦੀ ਬਹਾਲੀ ਹੋਈ ਹੈ। ਸਿੰਧੀਆ ਪਾਰਟੀ ਦੇ ਕੌਮੀ ਜਨਰਲ ਸਕੱਤਰ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ