Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਲੁਟੇਰਾ ਗਰੋਹ ਦਾ ਪਰਦਾ ਫਾਸ਼, ਦੋ ਔਰਤਾਂ ਸਣੇ ਛੇ ਗ੍ਰਿਫਤਾਰ

April 19, 2019 09:10 AM

ਗੋਹਾਣਾ, 18 ਅਪ੍ਰੈਲ (ਪੋਸਟ ਬਿਊਰੋ)- ਸਦਰ ਥਾਣਾ ਪੁਲਸ ਨੇ ਲੁਟੇਰੇ ਗਰੋਹ ਦਾ ਪਰਦਾ ਫਾਸ਼ ਕਰ ਕੇ ਦੋ ਔਰਤਾਂ ਸਮੇਤ ਛੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਤਿੰਨ ਸਕੇ ਭਰਾ ਹਨ। ਕੱਲ੍ਹ ਪੁਲਸ ਨੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਚਾਰ ਦੋਸ਼ੀਆਂ ਦਾ ਦੋ ਦਿਨ ਦਾ ਰਿਮਾਂਡ ਮਨਜ਼ੂਰ ਹੋਇਆ। ਦੋਸ਼ੀ ਔਰਤਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਗਰੋਹ ਰੋਹਤਕ, ਪਾਣੀਪਤ, ਜੀਂਦ ਤੇ ਕਰਨਾਲ ਜ਼ਿਲਿਆਂ ਵਿੱਚ ਸਰਗਰਮ ਸੀ। ਪੁਲਸ ਨੇ ਦੋਸ਼ੀਆਂ ਤੋਂ ਇਕ ਸੈਂਟਰੋ ਕਾਰ ਵੀ ਬਰਾਮਦ ਕੀਤੀ ਹੈ। ਦੋਸ਼ੀਆਂ ਦੀ ਪਛਾਣ ਪਾਣੀਪਤ ਦੇ ਪਿੰਡ ਦਰਿਆਪੁਰ ਦੇ ਕੁਲਵਿੰਦਰ, ਲਖਵਿੰਦਰ ਅਤੇ ਗੁਰਪ੍ਰੀਤ, ਜੀਂਦ ਜ਼ਿਲੇ ਦੇ ਪਿੰਡ ਅੰਟਾ ਦੇ ਮੁਨੀਮ, ਪਿੰਡ ਕਰਸਿੰਧੂ ਦੀ ਔਰਤ ਮੋਮੀਨਾ ਅਤੇ ਕਰਨਾਲ ਦੇ ਪਿੰਡ ਫੂਸਗੜ੍ਹ ਦੀ ਸ਼ਕੁੰਤਲਾ ਦੇ ਰੂਪ ਵਿੱਚ ਹੋਈ ਹੈ। ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਔਰਤਾਂ ਸੜਕ ਕਿਨਾਰੇ ਖੜੇ ਹੋ ਕੇ ਰਾਹਗੀਰਾਂ ਤੋਂ ਲਿਫਟ ਮੰਗਂਦੀਆਂ ਸਨ ਅਤੇ ਬਾਅਦ ਵਿੱਚ ਉਨ੍ਹਾਂ ਦੇ ਸਾਥੀ ਵੀ ਮੌਕੇ 'ਤੇ ਪਹੁੰਚ ਜਾਂਦੇ ਤੇ ਲੋਕਾਂ ਨੂੰ ਔਰਤਾਂ ਨਾਲ ਛੇੜਛਾੜ ਦਾ ਡਰ ਦਿਖਾ ਕੇ ਲੁੱਟ ਖੋਹ ਕਰਦੇ ਸਨ। ਉਨ੍ਹਾਂ ਨੇ ਗੋਹਾਣਾ ਖੇਤਰ ਵਿੱਚ ਬੀਤੇ 29 ਮਾਰਚ ਨੂੰ ਰੋਹਤਕ ਦੇ ਪਿੰਡ ਘਿਲੌੜ ਕਲਾਂ ਦੇ ਰਣਧੀਰ ਨਾਲ ਲੁੱਟ ਖੋਹ ਕੀਤੀ ਸੀ।
ਸਦਰ ਥਾਣਾ ਦੇ ਇੰਚਾਰਜ ਸੰਦੀਪ ਅਹਿਲਾਵਤ ਨੇ ਦੱਸਿਆ ਕਿ ਐਸ ਆਈ ਕਪਤਾਨ ਸਿੰਘ ਦੀ ਟੀਮ ਖਰਖੌਦਾ ਰੋਡ 'ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਕਈ ਵਿਅਕਤੀ ਸੈਂਟਰੋ ਕਾਰ ਵਿੱਚ ਲੁੱਟ ਖੋਹ ਦੀ ਫਿਰਾਕ ਵਿੱਚ ਘੁੰਮ ਰਹੇ ਹਨ, ਜਿਨ੍ਹਾਂ ਵਿੱਚ ਦੋ ਔਰਤਾਂ ਹਨ। ਪੁਲਸ ਨੇ ਰੇਡ ਕਰਕੇ ਉਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਇਸ ਦੇ ਬਾਅਦ ਦੋਸ਼ੀਆਂ ਨੇ ਲੁੱਟ ਖੋਹ ਅਤੇ ਹੋਰ ਘਟਨਾਵਾਂ ਦਾ ਖੁਲਾਸਾ ਕੀਤਾ। ਪੁਲਸ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਕੁਲਵਿੰਦਰ ਲੁੱਟ, ਚੋਰੀ, ਸਨੈਚਿੰਗ ਸਮੇਤ ਕਰੀਬ 70 ਘਟਨਾਵਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਲਖਵਿੰਦਰ ਕਰੀਬ 18 ਘਟਨਾਵਾਂ ਅਤੇ ਮੁਨੀਮ ਕਰੀਬ 12 ਘਟਨਾਵਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼