Welcome to Canadian Punjabi Post
Follow us on

30

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਅੰਤਰਰਾਸ਼ਟਰੀ

ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ

April 17, 2024 02:03 PM

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ): ਸ਼ਿਕਾਗੋ (ਇਲੀਨੋਇਸ) ਵਿਚ ਇਕ ਪਰਿਵਾਰਕ ਸਮਾਗਮ ਦੌਰਾਨ ਬਾਹਰ ਖੜੇ ਬੱਚਿਆਂ ਉਪਰ ਚਲਾਈਆਂ ਗੋਲੀਆਂ ਦੇ ਸਿੱਟੇ ਵਜੋਂ ਇਕ 8 ਸਾਲਾ ਲੜਕੀ ਦੀ ਮੌਤ ਹੋਣ ਤੇ 7 ਹੋਰਨਾਂ ਦੇ ਜਖਮੀ ਹੋਣ ਦੀ ਖਬਰ ਹੈ। ਜਖਮੀਆਂ ਵਿਚ ਇਕ ਤੇ ਸੱਤ ਸਾਲ ਦੇ ਦੋ ਲੜਕੇ ਵੀ ਸ਼ਾਮਿਲ ਹਨ । ਪੁਲਿਸ ਅਨੁਸਾਰ ਲੜਕੀ ਜਿਸ ਦੇ ਸਿਰ ਵਿਚ ਗੋਲੀ ਵੱਜੀ ਸੀ, ਮੌਕੇ ਉਪਰ ਹੀ ਦਮ ਤੋੜ ਗਈ। ਸ਼ਿਕਾਗੋ ਪੁਲਿਸ ਡਿਪਟੀ ਚੀਫ ਡਾਨ ਜਰੋਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਕ ਤੇ ਸੱਤ ਸਾਲ ਦੇ ਲੜਕਿਆਂ ਦੇ ਇਕ ਤੋਂ ਵਧ ਗੋਲੀਆਂ ਵੱਜੀਆਂ ਹਨ ਜਿਨਾਂ ਦੀ ਹਾਲਤ ਗੰਭੀਰ ਹੈ। ਬਾਕੀ 5 ਜਖਮੀਆਂ ਵਿਚ 19 ਤੋਂ 40 ਸਾਲਾਂ ਦੇ ਵਿਅਕਤੀ ਸ਼ਾਮਿਲ ਹਨ ਜਿਨਾਂ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਰੋਮ ਨੇ ਕਿਹਾ ਹੈ ਕਿ ਇਹ ਅਚਾਨਕ ਵਾਪਰੀ ਘਟਨਾ ਨਹੀਂ ਹੈ। ਉਨਾਂ ਕਿਹਾ ਕਿ ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੈ ਪਰੰਤੂ ਇਸ ਵਿਚ 3 ਨਿਰਦੋਸ਼ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਿਨਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਉਨਾਂ ਕਿਹਾ ਕਿ ਮੌਕੇ ਦੇ ਗਵਾਹਾਂ ਅਨੁਸਾਰ 2 ਸ਼ੂਟਰ ਪੈਦਲ ਹੀ ਆਏ ਸਨ। ਅਜੇ ਤੱਕ ਸ਼ੱਕੀ ਹਮਲਾਵਰਾਂ ਦੀ ਪਛਾਣ ਨਹੀਂ ਹੋਈ ਤੇ ਨਾ ਹੀ ਕਿਸੇ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਘਟਨਾ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ