Welcome to Canadian Punjabi Post
Follow us on

30

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਅੰਤਰਰਾਸ਼ਟਰੀ

ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ

April 17, 2024 02:09 PM

  

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਦੀਵਾਨ ਸਜਾਏ ਗਏ ਜਿਨ੍ਹਾਂ ਦਾ ਪ੍ਰਬੰਧ ਕਈ ਹਫਤਿਆਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਵੱਲੋਂ ਚੱਲ ਰਿਹਾ ਸੀ। ਇਸ 25 ਵੇਂ ਮਹਾਨ ਨਗਰ ਕੀਰਤਨ ਤੇ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ 5 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸ਼ਾਮਾਂ ਦੇ ਦੀਵਾਨ ਸਜਾਏ ਗਏ ਇਹਨਾਂ ਸਜਾਏ ਗਏ ਦੀਵਾਨਾਂ ਦੇ ਵਿੱਚ ਭਾਈ ਸਰਬਜੀਤ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਜੀ ਭਾਈ ਮਹਿਲ ਸਿੰਘ ਜੀ ਕਵੀਸਰੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜੀ ਰੱਖਿਆ। ਇਸ ਦੌਰਾਨ 13 ਅਪ੍ਰੈਲ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤ ਸੰਚਾਰ ਹੋਇਆ। ਸ਼ਨੀਵਾਰ ਰਾਤ ਨੂੰ ਦੀਵਾਨ ਸਜਾਏ ਗਏ ਜਿਸ ਵਿੱਚ ਸਥਾਨਕ ਸਿੱਖ ਆਗੂਆਂ ਨੇ ਆਪਣੇ ਆਪਣੇ ਵਿਚਾਰ ਰੱਖੇ। ਐਤਵਾਰ ਸਵੇਰੇ ਜਿੱਥੇ ਵੱਖ ਵੱਖ ਸਿੱਖ ਆਗੂਆਂ ਨੇ ਤਕਰੀਰਾਂ ਕੀਤੀਆਂ ਉਸ ਦੇ ਨਾਲ ਹੀ ਅਮਰੀਕਨ ਆਫੀਸਲਜ ਨੇ ਆਪਣੇ ਆਪਣੇ ਵਿਚਾਰ ਰੱਖੇ ਉਹਨਾਂ ਵਿੱਚ ਸੈਨੇਟਰਜ ਦੇ ਨੁਮਾਇੰਦਿਆਂ, ਕਾਂਗਰਸਮੈਨ, ਮੇਅਰ ਤੇ ਸਿਟੀ ਕੌਂਸਲ ਨੇ ਆਪਣੇ ਆਪਣੇ ਵਿਚਾਰ ਰੱਖੇ ਇਸ ਤੋਂ ਇਲਾਵਾ ਵੋਟਾਂ ਵਿੱਚ ਖੜੇ ਨਵੇਂ ਨੁਮਾਇੰਦਿਆਂ ਨੇ ਵੀ ਸੰਖੇਪ ਵਿਚਾਰ ਰੱਖੇ। ਸਿੱਖ ਭਾਈਚਾਰੇ ਚੋਂ ਡਾ ਪ੍ਰਿਤਪਾਲ ਸਿੰਘ, ਮੇਅਰ ਲੈਥਰੋਪ ਸੁਖਮਿੰਦਰ ਸਿੰਘ ਧਾਲੀਵਾਲ, ਮੇਅਰ ਮਨਟੀਕਾ ਗੈਰੀ ਸਿੰਘ, ਮੁਖਤਾਰ ਚੀਮਾ, ਹਰਪ੍ਰੀਤ ਸਿੰਘ ਸੰਧੂ, ਕੁਲਜੀਤ ਸਿੰਘ ਨਿੱਝਰ, ਮਨਜੀਤ ਸਿੰਘ ਉਪਲ, ਬਿਜਲੀਨ ਕੌਰ ਖਾਲਸਾ ਆਦਿ ਨੇ ਸੰਬੋਧਨ ਕੀਤਾ। ਇਹਨਾਂ ਭਾਰੀ ਦੀਵਾਨਾਂ ਤੋਂ ਬਾਅਦ ਪੰਜਾਂ ਪਿਆਰਿਆਂ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੋ ਕਿ ਬਹੁਤ ਹੀ ਖੂਬਸੂਰਤ ਫਲੋਟ ਵਿੱਚ ਸੁਸ਼ੋਭਿਤ ਸੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਵੱਖ ਵੱਖ ਫਲੋਟਾਂ ਦੇ ਵਿੱਚ ਪੰਜਾਬ ਦੀ ਇਤਿਹਾਸਿਕ ਤਰਾਸਦੀ ਨੂੰ ਦਿਖਾਇਆ ਗਿਆ। ਇਸ ਵੇਰਾਂ ਵੀ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਵੱਖ-ਵੱਖ ਲੱਗੀਆਂ ਦੁਕਾਨਾਂ ਤੋਂ ਲੋਕਾਂ ਨੇ ਖਰੀਦਦਾਰੀ ਵੀ ਕੀਤੀ ਤੇ ਵੱਖ-ਵੱਖ ਲੰਗਰਾਂ ਤੋਂ ਸੰਗਤਾਂ ਨੇ ਖਾਣਿਆਂ ਦੇ ਵੱਖ ਵੱਖ ਸਵਾਦ ਚੱਖੇ। ਇਸ ਵੇਰਾਂ ਵੀ ਸਿਕਿਉਰਟੀ ਦਾ ਤੇ ਸੈਰਫ ਡਿਪਾਰਟਮੈਂਟ ਪੁਲਿਸ ਡਿਪਾਰਟਮੈਂਟ ਤੇ ਲਾਅ ਇਨਫੋਰਸਮੈਂਟ ਦਾ ਕਾਫੀ ਪ੍ਰਬੰਧ ਸੀ। ਵਰਨਣ ਯੋਗ ਹੈ ਕਿ ਇਹ ਇਤਿਹਾਸਿਕ ਗਦਰੀ ਬਾਬਿਆਂ ਦੀ ਧਰਤੀ ਸਟਾਕਟਨ ਜਿੱਥੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪੰਜਾਬੀਆਂ ਨੇ ਖਾਸ ਕਰ ਸਿੱਖਾਂ ਨੇ ਸੌਹਾਂ ਖਾਦੀਆਂ ਸੀ ਤੇ ਭਾਰਤ ਨੂੰ ਆਜ਼ਾਦ ਕਰਵਾਇਆ ਸੀ, ਉਨਾਂ ਦੇਸ਼ ਭਗਤ ਗਦਰੀ ਬਾਬਿਆਂ ਦਾ ਇਤਿਹਾਸ ਅੱਜ ਵੀ ਇਸ ਗੁਰਦੁਆਰਾ ਸਾਹਿਬ ਦੇ ਮਿਊਜ਼ਅਮ ਵਿੱਚ ਸੰਭਾਲਿਆ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ