Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 18, 2024 12:41 PM

-ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20, 500 ਰੁਪਏ
ਚੰਡੀਗੜ੍ਹ, 18 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ