Welcome to Canadian Punjabi Post
Follow us on

02

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ

April 18, 2024 10:48 PM

ਓਟਵਾ, 18 ਅਪਰੈਲ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਲਿਬਰਲ ਲੀਡਰਸਿ਼ਪ ਆਗੂ ਵਜੋਂ ਚੋਣਾਂ ਲੜਨ ਦੀਆਂ ਮਿਲ ਰਹੀਆਂ ਕਨਸੋਆਂ ਦਾ ਕੈਬਨਿਟ ਮੰਤਰੀ ਡੌਮੀਨੀਕ ਲੀਬਲੈਂਕ ਨੇ ਖੰਡਣ ਕੀਤਾ। ਲੀਬਲੈਂਕ ਨੇ ਆਖਿਆ ਕਿ ਉਹ ਅਗਲੀਆਂ ਚੋਣਾਂ ਟਰੂਡੋ ਦੀ ਥਾਂ ਲੈਣ ਲਈ ਨਹੀਂ ਸਗੋਂ ਉਨ੍ਹਾਂ ਦੀ ਅਗਵਾਈ ਵਿੱਚ ਹੀ ਲੜਨਾ ਚਾਹੁੰਦੇ ਹਨ।
ਇਹ ਪੁੱਛੇ ਜਾਣ ਉੱਤੇ ਕਿ ਜੇ ਇਹ ਪੁਜ਼ੀਸ਼ਨ ਖਾਲੀ ਹੁੰਦੀ ਹੈ ਤਾਂ ਕੀ ਉਹ ਇਸ ਬਾਰੇ ਵਿਚਾਰ ਕਰਨਗੇ ਤਾਂ ਉਨ੍ਹਾਂ ਆਖਿਆ ਕਿ ਉਹ ਅਜਿਹਾ ਨਹੀਂ ਕਰਨਗੇ। ਕਈ ਸੀਨੀਅਰ ਅਹੁਦਿਆਂ ਉੱਤੇ ਰਹਿ ਚੁੱਕੇ ਤੇ ਇਸ ਸਮੇਂ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਲੀਬਲੈਂਕ ਨੇ ਆਖਿਆ ਕਿ ਉਹ ਆਪਣੇ ਅਹੁਦੇ ਤੋਂ ਬਹੁਤ ਖੁਸ਼ ਹਨ ਤੇ ਅਗਲੀਆਂ ਚੋਣਾਂ ਟਰੂਡੋ ਦੀ ਅਗਵਾਈ ਵਿੱਚ ਲੜਨ ਲਈ ਵੀ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਵੱਲੋਂ ਜਿਹੜੀਆਂ ਜਿ਼ੰਮੇਵਾਰੀਆਂ ਉਨ੍ਹਾਂ ਨੂੰ ਦਿੱਤੀਆਂ ਗਈਆਂ ਹਨ ਉਹ ਉਨ੍ਹਾਂ ਉੱਤੇ ਆਪਣਾ ਪੂਰਾ ਧਿਆਨ ਲਾ ਰਹੇ ਹਨ। ਇਹ ਬਹੁਤ ਵੱਡੀ ਜਿੰ਼ਮੇਵਾਰੀ ਹੈ ਤੇ ਉਹ ਆਪਣੇ ਕੰਮ ਦਾ ਆਨੰਦ ਮਾਣ ਰਹੇ ਹਨ।
ਇਹ ਸਵਾਲ ਉਸ ਸਮੇਂ ਉਛਲਿਆ ਜਦੋਂ ਗਲੋਬ ਐਂਡ ਮੇਲ ਵੱਲੋਂ ਬੁੱਧਵਾਰ ਨੂੰ ਇੱਕ ਕਾਲਮ ਇਹ ਆਖਦਿਆਂ ਹੋਇਆਂ ਛਾਪਿਆ ਗਿਆ ਕਿ ਲੀਬਲੈਂਕ ਨਾਲ ਸਾਬਕਾ ਲਿਬਰਲ ਕੈਬਨਿਟ ਮੰਤਰੀ ਨੇ ਮੁਲਾਕਾਤ ਕਰਕੇ ਉਨ੍ਹਾਂ ਨਾਲ ਟਰੂਡੋ ਦੀ ਥਾਂ ਲੈਣ ਵਾਲੇ ਪਲੈਨ ਬਾਰੇ ਗੱਲਬਾਤ ਕੀਤੀ ਹੈ। ਇਹ ਨੁਕਤਾ ਇਸ ਪੱਖ ਨੂੰ ਧਿਆਨ ਵਿੱਚ ਰੱਖ ਕੇ ਵਿਚਾਰਿਆ ਜਾ ਰਿਹਾ ਹੈ ਜੇ ਟਰੂਡੋ ਆਪਣਾ ਅਹੁਦਾ ਛੱਡਦੇ ਹਨ। ਇਸ ਕਾਲਮ ਵਿੱਚ ਤਾਂ ਇਹ ਵੀ ਲਿਖਿਆ ਗਿਆ ਕਿ ਨਵੀਂ ਚੋਣ ਮੁਹਿੰਮ ਦੀ ਨੀਂਹ ਰੱਖਣ ਲਈ ਲੀਬਲੈਂਕ ਪੂਰੀ ਤਰ੍ਹਾਂ ਸਹਿਮਤ ਹੋਏ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼