ਮਿਸੀਸਾਗਾ, 19 ਅਪਰੈਲ (ਪੋਸਟ ਬਿਊਰੋ) : ਵੀਰਵਾਰ ਰਾਤ ਨੂੰ ਮਿਸੀਸਾਗਾ ਵਿੱਚ ਇੱਕ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਨਾਜ਼ੁਕ ਹਾਲਤ ਵਿੱਚ ਹਸਪਤਾਲ ਵਿੱਚ ਜੇ਼ਰੇ ਇਲਾਜ ਹੈ। ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਨੇ ਦਿੱਤੀ।
ਪੁਲਿਸ ਅਧਿਕਾਰੀਆਂ ਨੂੰ ਰਾਤੀਂ 10:30 ਵਜੇ ਤੋਂ ਬਾਅਦ ਡਿਕਸੀ ਰੋਡ ਤੇ ਸ਼ਾਅਸਨ ਡਰਾਈਵ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਗੱਡੀ ਵੱਲੋਂ ਟੱਕਰ ਮਾਰੇ ਜਾਣ ਦੀ ਖਬਰ ਦੇ ਕੇ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗੱਡੀ ਦੇ ਡਰਾਈਵਰ ਵੱਲੋਂ ਟੱਕਰ ਮਾਰ ਦਿੱਤੀ ਗਈ। ਪਰ ਡਰਾਈਵਰ ਮੌਕੇ ਉੱਤੇ ਹੀ ਮੌਜੂਦ ਰਿਹਾ।
ਉਸ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ। ਉਸ ਦੀ ਉਮਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।