Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

April 21, 2024 01:01 PM

-ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ
-ਫ਼ਸਲਾਂ ਦੀ ਤੁਰੰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ
-ਡਿਪਟੀ ਕਮਿਸ਼ਨਰ ਮੰਡੀਆਂ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਦੌਰਾ ਕਰਨ
-ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ : ਅਨੁਰਾਗ ਵਰਮਾ
ਚੰਡੀਗੜ੍ਹ, 21 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।
ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ।
ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ।
ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ।ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ ਅੱਜ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ। ਭਲਕੇ 22 ਅਪਰੈਲ ਨੂੰ 26 ਸਪੈਸ਼ਲ ਗੱਡੀਆਂ ਲੱਗਣਗੀਆਂ।
ਸ੍ਰੀ ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ