Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ

April 21, 2024 01:02 PM

-ਨਿਰਮਲ ਸਿੰਘ ਪੰਡੋਰੀ ਨੂੰ ਧੰਨਾ ਭਗਤ ਜੀ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ
14 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਣ ਵਾਲੇ ਫਤਿਹ ਮਾਰਚ ਨੂੰ ਰਵਾਨਾ ਕਰਨ ਦੀ ਰਸਮ ਐੱਸ.ਪੀ. ਸਿੰਘ ਓਬਰਾਏ ਕਰਨਗੇ : ਗਿੱਲ
ਮੁੱਲਾਂਪੁਰ ਦਾਖਾ, 21 ਅਪ੍ਰੈਲ (ਗਿਆਨ ਸਿੰਘ): ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਧੰਨਾ ਜੀ ਦਾ ਜਨਮ ਉਤਸਵ ਪੂਰਨ ਸ਼ਰਧਾ ਸਤਿਕਾਰ ਨਾਲ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਇਸ ਸਮੇਂ ਸਰਪ੍ਰਸਤ ਮਲਕੀਤ ਸਿੰਘ ਦਾਖਾ, ਸੂਬਾ ਫਾਊਂਡੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ, ਹਰਜੀਤ ਸਿੰਘ, ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਜਨਰਲ ਸਕੱਤਰ ਫਾਊਂਡੇਸ਼ਨ ਪੰਜਾਬ, ਨਵਜੋਤ ਸਿੰਘ, ਹਰਚੇਤ ਸਿੰਘ ਸ਼ੰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਸਮੇਂ ਨਿਰਮਲ ਸਿੰਘ ਪੰਡੋਰੀ ਨੂੰ ਭਗਤ ਧੰਨਾ ਜੀ ਦੀ ਯਾਦ ਵਿੱਚ ਉਹਨਾਂ ਦੀ ਮਿਹਨਤ, ਕਿਰਤ, ਸੱਚਾਈ ਨੂੰ ਦੇਖਦੇ ਹੋਏ ਸਨਮਾਨ ਪ੍ਰਦਾਨ ਕੀਤਾ ਗਿਆ। ਇਸ ਸਮੇਂ ਕੈਨੇਡਾ ਨਿਵਾਸੀ ਜਗਮੋਹਣ ਸਿੰਘ ਗਿੱਲ ਨੂੰ ਕੈਨੇਡਾ ਫਾਊਂਡੇਸ਼ਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਸਮੇਂ ਸ਼੍ਰੀ ਬਾਵਾ ਨੇ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਸੱਚਾਈ, ਸਾਦਗੀ, ਸਮਰਪਣ, ਸਪਸ਼ਟਤਾ ਪ੍ਰਭੂ ਦੀ ਭਗਤੀ ਵਿੱਚ ਦ੍ਰਿੜ ਵਿਸ਼ਵਾਸ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਭਗਤੀ ਦੀ ਸ਼ਕਤੀ ਦੇਖੋ ਜੋ ਇਤਿਹਾਸ ਵਿੱਚ ਆਉਂਦਾ ਹੈ ਕਿ ਕ੍ਰਿਸ਼ਨ ਜੀ ਨੂੰ ਵੀ ਖੇਤਾਂ ਵਿੱਚ ਨੱਕੇ ਮੋੜਨ ਲਗਾ ਦਿੱਤਾ ਸੀ ਉਹਨਾਂ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਉਹਨਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਸਚਾਈ, ਭਗਤੀ ਅਤੇ ਦ੍ਰਿੜਤਾ ਦਾ ਪ੍ਰਣਾਮ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਭਗਤ ਧੰਨਾ ਜੀ ਨੇ ਗੁਰਬਾਣੀ ਰਾਹੀਂ ਘਰ ਦੀਆਂ ਖੁਸ਼ੀਆਂ ਪ੍ਰਭੂ ਦੀ ਭਗਤੀ ਰਾਹੀਂ ਪ੍ਰਾਪਤ ਕਰਨ ਦੀ ਗੱਲ ਕੀਤੀ ਹੈ। ਉਹਨਾਂ ਘਰ ਵਿੱਚ ਦੁੱਧ, ਚੰਗੀ ਸੁਆਣੀ, ਸਵਾਰੀ ਲਈ ਘੋੜੀ ਹੋਵੇ ਇਹੀ ਗੁਰੂ ਤੋਂ ਮੰਗ ਕੀਤੀ ਹੈ। ਇਸ ਸਮੇਂ ਹਰਜੀਤ ਸਿੰਘ ਰਿਟਾ. ਐੱਸ.ਡੀ.ਓ. ਬਿਜਲੀ ਬੋਰਡ ਨੇ ਕਿਹਾ ਕਿ ਆਪਣੀਆਂ ਫਰੀ ਸੇਵਾਵਾਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਦੇਣ ਲਈ ਤਿਆਰ ਹਨ ਜਿਸ 'ਤੇ ਫਾਊਂਡੇਸ਼ਨ ਵੱਲੋਂ ਉਹਨਾਂ ਨੂੰ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੀਆਂ ਫਰੀ ਸੇਵਾਵਾਂ ਪ੍ਰਵਾਨ ਕਰਦਿਆਂ ਖੁਸ਼ੀ ਪ੍ਰਗਟ ਕੀਤੀ।
ਇਸ ਸਮੇਂ ਕਰਨੈਲ ਸਿੰਘ ਗਿੱਲ ਨੇ 14 ਮਈ ਨੂੰ ਸਵੇਰੇ 8 ਵਜੇ ਰਕਬਾ ਭਵਨ ਤੋਂ ਆਰੰਭ ਹੋ ਰਹੇ ਫਤਿਹ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰ ਰੱਖੇ। ਉਹਨਾਂ ਦੱਸਿਆ ਕਿ ਵਿਸ਼ਾਲ ਮਾਰਚ ਨੂੰ ਰਵਾਨਾ ਕਰਨ ਦੀ ਰਸਮ ਐੱਸ.ਪੀ. ਸਿੰਘ ਉਬਰਾਏ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਕਰਨਗੇ। ਉਹਨਾਂ ਦੱਸਿਆ ਕਿ 5 ਮਈ ਨੂੰ ਸਵੇਰੇ 10 ਵਜੇ ਫਾਊਂਡੇਸ਼ਨ ਦੀ ਸੂਬਾ ਪੱਧਰੀ ਪੱਧਰੀ ਮੀਟਿੰਗ 14 ਮਈ ਨੂੰ ਸਰਹਿੰਦ ਫਤਿਹ ਦਿਵਸ ਦੀਆਂ ਤਿਆਰੀਆਂ ਸਬੰਧੀ ਹੋਵੇਗੀ। ਇਸ ਸਮੇਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਗੁਰਤਾਗੱਦੀ ਦਿਵਸ ਵੀ ਮਨਾਇਆ ਗਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ