Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

April 22, 2024 10:24 AM

-1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 29 ਲੱਖ 88 ਹਜ਼ਾਰ ਦੀ ਵਜੀਫਾ ਰਾਸ਼ੀ
ਅੰਮਿ੍ਰਤਸਰ, 22 ਅਪ੍ਰੈਲ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ। ਨਤੀਜਾ ਜਾਰੀ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।
ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਨਵੰਬਰ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 43803 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1549 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਜੋਗੇਸ਼ਵਰ ਸਿੰਘ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ