Welcome to Canadian Punjabi Post
Follow us on

05

May 2024
ਬ੍ਰੈਕਿੰਗ ਖ਼ਬਰਾਂ :
ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ: ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰੀ ਉਨ੍ਹਾਂ ਦਾ ਅੰਦਰੂਨੀ ਮਾਮਲਾਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰਸੋਨੇ ਦੀ ਤਸਕਰੀ ਮਾਮਲੇ `ਚ ਫੜ੍ਹੀ ਗਈ ਅਫ਼ਗਾਨ ਡਿਪਲੋਮੈਟ ਨੇ ਦਿੱਤਾ ਅਸਤੀਫਾ, ਕੱਪੜਿਆਂ ਵਿੱਚ ਲੁਕਾਇਆ ਸੀ 25 ਕਿਲੋ ਸੋਨਾਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ
 
ਟੋਰਾਂਟੋ/ਜੀਟੀਏ

ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ

April 23, 2024 11:41 PM

ਓਨਟਾਰੀਓ, 23 ਅਪਰੈਲ (ਪੋਸਟ ਬਿਊਰੋ) : ਪੁਲਿਸ ਅਧਿਕਾਰੀਆਂ ਵੱਲੋਂ ਨਿਊਮਾਰਕਿਟ ਤੇ ਰਿਚਮੰਡ ਹਿੱਲ ਉੱਤੇ ਸਰਚ ਵਾਰੰਟ ਕਢਵਾ ਕੇ ਮਾਰੇ ਗਏ ਛਾਪਿਆਂ ਤੋਂ ਬਾਅਦ ਤਿੰਨ ਭਰਾਵਾਂ ਨੂੰ ਚਾਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਸ ਦੌਰਾਨ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਤੇ ਕੋਕੀਨ ਤੇ ਫੈਂਟਾਨਿਲ ਸਮੇਤ ਕਈ ਹੋਰ ਗੈਰਕਾਨੂੰਨੀ ਨਸ਼ੇ ਬਰਾਮਦ ਹੋਏ ਹਨ।
ਜਾਂਚ 19 ਅਪਰੈਲ, 2024 ਨੂੰ ਉਸ ਸਮੇਂ ਸ਼ੁਰੂ ਹੋਈ ਜਦੋਂ ਨਸੇ਼ ਦੀ ਲੋਰ ਵਿੱਚ ਗੱਡੀ ਚਲਾ ਰਹੇ ਇੱਕ ਵਿਅਕਤੀ ਨੂੰ ਪੁਲਿਸ ਨੇ ਨਿਊਮਾਰਕਿਟ ਕੋਲ ਟਰੈਫਿਕ ਸਟੌਪ ਦੌਰਾਨ ਰੋਕਿਆ। ਪੁਲਿਸ ਰਲੀਜ਼ ਵਿੱਚ ਦੱਸਿਆ ਗਿਆ ਕਿ ਡਰਾਈਵਰ ਨੂੰ ਨਸ਼ਾ ਕਰਕੇ ਗੱਡੀ ਚਲਾਉਣ ਲਈ ਗ੍ਰਿਫਤਾਰ ਕੀਤਾ ਗਿਆ ਤੇ ਉਸ ਕੋਲੋਂ ਕੋਕੀਨ ਵੀ ਬਰਾਮਦ ਹੋਈ। ਅਗਲੇਰੀ ਜਾਂਚ ਲਈ ਪੁਲਿਸ ਨੇ ਦੋ ਪਤਿਆਂ ਵਾਸਤੇ ਸਰਚ ਵਾਰੰਟ ਕਢਵਾ ਲਏ। ਇਨ੍ਹਾਂ ਥਾਂਵਾਂ ਉੱਤੇ ਮਾਰੇ ਗਏ ਛਾਪਿਆਂ ਦੌਰਾਨ ਪੁਲਿਸ ਨੂੰ 12 ਲਾਂਗ ਗੰਨਜ਼, ਚਾਰ ਹੈਂਡਗੰਨਜ਼, ਦੋ ਐਕਸਟੈਂਡਿਡ ਮੈਗਜ਼ੀਨ ਤੇ ਇਸ ਦੇ ਨਾਲ ਹੀ ਕਈ ਤਰ੍ਹਾਂ ਦੇ ਡਰੱਗਜ਼ ਬਰਾਮਦ ਹੋਏ ਜਿਨ੍ਹਾਂ ਦੀ ਬਾਜ਼ਾਰ ਵਿੱਚ ਕੀਮਤ 60,000 ਡਾਲਰ ਹੈ।
ਨਿਊਮਾਰਕਿਟ ਦੇ 25 ਸਾਲਾ ਮਾਰਕਸ ਬੋਰੋਵਸਕੀ ਖਿਲਾਫ ਸੱਭ ਤੋਂ ਵੱਧ ਚਾਰਜਿਜ਼ ਲਾਏ ਗਏ ਹਨ। ਉਸ ਦੇ 23 ਸਾਲਾ ਭਰਾ ਮੈਥਿਊ ਬੋਰੋਵਸਕੀ ਤੇ 27 ਸਾਲਾ ਭਰਾ ਜੋਸ਼ੂਆ ਬੋਰੋਵਸਕੀ,ਦੋਵੇਂ ਹੀ ਰਿਚਮੰਡ ਹਿੱਲ ਰਹਿੰਦੇ ਹਨ, ਤੇ ਉਨ੍ਹਾਂ ਖਿਲਾਫ ਵੀ ਚਾਰਜਿਜ਼ ਲਾਏ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ