Welcome to Canadian Punjabi Post
Follow us on

05

May 2024
ਬ੍ਰੈਕਿੰਗ ਖ਼ਬਰਾਂ :
ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ: ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰੀ ਉਨ੍ਹਾਂ ਦਾ ਅੰਦਰੂਨੀ ਮਾਮਲਾਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰਸੋਨੇ ਦੀ ਤਸਕਰੀ ਮਾਮਲੇ `ਚ ਫੜ੍ਹੀ ਗਈ ਅਫ਼ਗਾਨ ਡਿਪਲੋਮੈਟ ਨੇ ਦਿੱਤਾ ਅਸਤੀਫਾ, ਕੱਪੜਿਆਂ ਵਿੱਚ ਲੁਕਾਇਆ ਸੀ 25 ਕਿਲੋ ਸੋਨਾਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ
 
ਪੰਜਾਬ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 25, 2024 01:10 PM

-ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ
ਚੰਡੀਗੜ੍ਹ, 25 ਅਪ੍ਰੈਲ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ