Welcome to Canadian Punjabi Post
Follow us on

07

May 2024
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

April 26, 2024 10:30 AM

-ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਆਪਸੀ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ
ਚੰਡੀਗੜ੍ਹ/ਅੰਮ੍ਰਿਤਸਰ, 26 ਅਪ੍ਰੈਲ (ਗਿਆਨ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।
ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ 'ਵਾਹਿਗੁਰੂ ਦੀ ਨਿਆਮਤ' ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ "ਮੈਂ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ 'ਰੰਗਲਾ ਪੰਜਾਬ' ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।" ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਪਿਛੋਕੜਾਂ ਦੇ ਲੋਕ ਸ਼ਾਂਤੀ ਅਤੇ ਮਿਲਜੁਲ ਕੇ ਰਹਿੰਦੇ ਹਨ। ਅਸੀਂ ਗੁਰਪੁਰਬ, ਈਦ ਅਤੇ ਰਾਮ ਨਵਮੀ ਵਰਗੇ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ "ਮੈਂ ਰੱਬ ਤੋਂ ਇਹੀ ਅਰਦਾਸ ਕਰਦਾ ਹਾਂ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ