Welcome to Canadian Punjabi Post
Follow us on

20

May 2024
ਬ੍ਰੈਕਿੰਗ ਖ਼ਬਰਾਂ :
ਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾਵੋਹਾਨ ਵਿੱਚ ਤਿੰਨ ਵਾਹਨ ਟਕਰਾਏ, ਟੋਰੰਟੋ ਦੇ ਵਿਅਕਤੀ `ਤੇ ਨਸ਼ਾ ਕਰਕੇ ਡਰਾਈਵਿੰਗ ਦੇ ਲੱਗੇ ਦੋਸ਼ਯਾਰਕ ਓਂਟਾਰੀਓ ਵਿਚ ਧਮਾਕੇ ਦੌਰਾਨ ਇੱਕ ਗੰਭੀਰ ਜ਼ਖਮੀਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ `ਚ ਰੈਲੀਆਂ ਕਰਨ 23 ਤੇ 24 ਮਈ ਨੂੰ ਆਉਣਗੇ ਪੰਜਾਬ
 
ਪੰਜਾਬ

ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ

April 28, 2024 02:02 PM

-ਹਾਈਕੋਰਟ ਦੇ ਜੱਜ ਐਨ.ਐੱਸ. ਸ਼ੇਖਾਵਤ ਦੇ ਬਾਲ ਘਰ ਦੇ ਦੌਰੇ ਦੌਰਾਨ, ਬੱਚਿਆਂ ਨੇ ਉਨ੍ਹਾਂ ਨੂੰ ਰਿਹਾਈ ਦੀ ਕੀਤੀ ਸੀ ਅਪੀਲ
ਫ਼ਰੀਦਕੋਟ, 28 ਅਪ੍ਰੈਲ (ਗਿਆਨ ਸਿੰਘ): ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਕਰੀਬ 20 ਮਹੀਨੇ ਪਹਿਲਾਂ ਗਲਤੀ ਨਾਲ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਆਏ ਦੋ ਪਾਕਿਸਤਾਨੀ ਨਾਬਾਲਗ ਬੱਚਿਆਂ ਨੂੰ ਆਖਰਕਾਰ ਉਨ੍ਹਾਂ ਦੇ ਵਤਨ ਵਾਪਸ ਭੇਜ ਦਿੱਤਾ ਗਿਆ, ਹਾਲਾਂਕਿ ਉਨ੍ਹਾਂ ਨੂੰ ਰਿਹਾਈ ਦੇ ਹੁਕਮ ਪਿਛਲੇ ਮਹੀਨੇ 28 ਮਾਰਚ ਨੂੰ ਆਏ ਸਨ ਅਤੇ ਬੱਚਿਆਂ ਨੂੰ ਪਾਕਿਸਤਾਨ ਨੂੰ ਸੌਪਣ ਲਈ ਅਟਾਰੀ ਸਰਹੱਦ ਪਹੁੰਚਾ ਦਿੱਤਾ ਗਿਆ ਸੀ, ਪਰ ਪਾਕਿਸਤਾਨ ਨੇ ਇਹ ਹੁਕਮ ਨਹੀਂ ਮੰਨਿਆ ਸੀ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 31 ਅਗਸਤ 2022 ਨੂੰ ਪਾਕਿਸਤਾਨ ਦੇ ਲਾਹੌਰ ਦੇ ਰਹਿਣ ਵਾਲੇ ਦੋ ਨਾਬਾਲਗ ਬੱਚੇ ਅਬਾਸ ਹਸਨ ਅਤੇ ਜਾਹਿਦ ਅੱਬਾਸ ਗਲਤੀ ਨਾਲ ਸਰਹੱਦ ਪਾਰ ਕਰਕੇ ਪੰਜਾਬ ਵਿਚ ਦਾਖਲ ਹੋ ਗਏ ਸਨ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਇਨ੍ਹਾਂ ਬੱਚਿਆਂ ਨੂੰ ਅਪ੍ਰੈਲ 2023 ਵਿਚ ਅਦਾਲਤ ਨੇ ਬਰੀ ਕਰ ਦਿੱਤਾ ਸੀ, ਬਰੀ ਹੋਣ ਉਪਰੰਤ ਦੋਨੋ ਬੱਚੇ ਆਪਣੀ ਰਿਹਾਈ ਦੀ ਉਡੀਕ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁਝ ਮਹੀਨੇਂ ਪਹਿਲਾਂ ਜਦੋਂ ਓਨਰੇਬਲ ਮਿਸਟਰ ਜਸਟਿਸ ਐਨ.ਐਸ.ਸ਼ੇਖਾਵਤ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਨੇ ਫਰੀਦਕੋਟ ਦੇ ਬਾਲ ਘਰ ਦਾ ਦੌਰਾ ਕੀਤਾ ਤਾਂ ਸਰਹੱਦ ਪਾਰ ਕਰਕੇ ਆਏ ਦੋਨਾਂ ਬੱਚਿਆਂ ਨੇ ਉਨ੍ਹਾਂ ਨੂੰ ਆਪਣੀ ਰਿਹਾਈ ਦੀ ਅਪੀਲ ਕੀਤੀ। ਉਨ੍ਹਾਂ ਦੀ ਰਿਹਾਈ ਦੀਆਂ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਬੱਚਿਆਂ ਨੂੰ 28 ਮਾਰਚ ਨੂੰ ਅਟਾਰੀ ਸਰਹੱਦ ਤੇ ਪਾਕਿਸਤਾਨ ਡਿਪੋਰਟ ਕਰਨ ਲਈ ਭੇਜਿਆ ਗਿਆ ਸੀ, ਪਰ ਪਾਕਿਸਤਾਨ ਤੋਂ ਸਬੰਧਤ ਦਸਤਾਵੇਜਾਂ ਦੇ ਨਾ ਮਿਲਣ ਕਰਕੇ ਉਨ੍ਹਾਂ ਦੀ ਰਿਹਾਈ ਤੇ ਰੋਕ ਲਗਾ ਦਿੱਤੀ ਗਈ ਸੀ।
ਜਿਲ੍ਹਾ ਸੈਸ਼ਨ ਜੱਜ ਨੇ ਦੱਸਿਆ ਕਿ ਹੁਣ ਬੱਚਿਆਂ ਨਾਲ ਸਬੰਧਤ ਸਾਰੇ ਦਸਤਾਂਵੇਜਾਂ ਦੀ ਜਾਂਚ ਤੋਂ ਬਾਅਦ ਨਾਬਾਲਗ ਬੱਚਿਆਂ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਅਧਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ।
ਇਸ ਮੌਕੇ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਸ ਪ੍ਰਸ਼ਾਸਨ ਹਾਜਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ `ਚ ਰੈਲੀਆਂ ਕਰਨ 23 ਤੇ 24 ਮਈ ਨੂੰ ਆਉਣਗੇ ਪੰਜਾਬ ਵਧਦੀ ਗਰਮੀ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਸਵੀਪ ਟੀਮ ਨੇ ਸੀਨੀਅਰ ਸਿਟੀਜਨ ਫੋਰਮ (ਬਾਗਬਾਨ) ਫਿਰੋਜ਼ਪੁਰ ਸ਼ਹਿਰ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ