Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੀ ਬੀ ਆਈ ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਲਾਪਤਾ ਨੂੰਹ ਪਾਕਿਸਤਾਨ ਜਾ ਪੁੱਜੀ

April 19, 2019 10:39 PM

* ਔਰਤ ਦੇ ਪਾਕਿਸਤਾਨ ਵਿੱਚ ਹੋਣ ਦੀ ਹਾਈ ਕਮਿਸ਼ਨ ਵੱਲੋਂ ਪੁਸ਼ਟੀ 


ਬਠਿੰਡਾ, 19 ਅਪ੍ਰੈਲ (ਪੋਸਟ ਬਿਊਰੋ)- ਅਕਤੂਬਰ 2018 ਵਿੱਚ ਬਠਿੰਡਾ ਤੋਂ ਲਾਪਤਾ ਹੋਈ ਸੀ ਬੀ ਆਈ ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਨੂੰਹ ਨੇ ਪਾਕਿਸਤਾਨ ਵਿੱਚ ਜਾ ਕੇ ਇਕ ਪਾਕਿਸਤਾਨੀ ਮੁਸਲਿਮ ਨੌਜਵਾਨ ਨਾਲ ਵਿਆਹ ਕਰਵਾ ਲਿਆ ਹੈ। ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨ ਨੇ ਇਸ ਔਰਤ ਦੇ ਹੋਣ ਹੋਣ ਦੀ ਪੁਸ਼ਟੀ ਕੀਤੀ ਹੈ।
ਪਤਾ ਲੱਗਾ ਹੈ ਕਿ ਇਹ ਔਰਤ 24 ਅਕਤੂਬਰ 2018 ਨੂੰ ਟੂਰਿਸਟ ਵੀਜ਼ੇ 'ਤੇ ਪਾਕਿਸਤਾਨ ਗਈ ਤੇ ਕਰੀਬ ਪੰਜ ਦਿਨ ਬਾਅਦ ਉਸ ਨੇ ਉਥੇ ਵਿਆਹ ਕਰਵਾ ਲਿਆ ਸੀ। 22 ਅਕਤੂਬਰ 2018 ਨੂੰ ਲਾਪਤਾ ਹੋਈ ਟੀਨਾ ਉਰਫ ਰਵੀਨਾ ਨਾਂਅ ਦੀ ਇਸ ਔਰਤ ਦੇ ਪਿਤਾ ਅਯੁੱਧਿਆ ਪ੍ਰਸ਼ਾਦ ਨੇ ਐਸ ਐਸ ਪੀ ਬਠਿੰਡਾ ਨੂੰ ਸ਼ਿਕਾਇਤ ਦੇ ਕੇ ਉਸ ਦੇ ਸਹੁਰੇ ਅਤੇ ਸੀ ਬੀ ਆਈ ਦੇ ਸਾਬਕਾ ਡਿਪਟੀ ਡਾਇਰੈਕਟਰ, ਉਸ ਦੇ ਕਾਰੋਬਾਰੀ ਪਤੀ, ਸੱਸ, ਦਿਓਰ ਤੇ ਦਰਾਣੀ ਉਪਰ ਤੰਗ ਕਰਨ ਦੇ ਦੋਸ਼ ਲਾਏ ਸਨ, ਜਿਸ ਉਤੇ ਥਾਣਾ ਕੈਨਾਲ ਕਾਲੋਨੀ ਪੁਲਸ ਨੇ ਇਕ ਨਵੰਬਰ 2018 ਨੂੰ ਉਕਤ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇਸ ਬਾਰੇ ਐਸ ਐਸ ਪੀ ਬਠਿੰਡਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਟੀਨਾ ਉਰਫ ਰਵੀਨਾ ਦੇ ਪਾਕਿਸਤਾਨ ਜਾਣ ਬਾਰੇ ਉਨ੍ਹਾਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਪੱਤਰ ਲਿਖਿਆ ਸੀ, ਜਿਨ੍ਹਾਂ ਨੇ ਉਸ ਦੇ ਪਾਕਿਸਤਾਨ ਵਿੱਚ ਮੌਜੂਦ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਟੀਨਾ ਦੇ ਪਿਤਾ ਵੱਲੋਂ ਉਸ ਦੇ ਸਹੁਰੇ ਪਰਵਾਰ ਦੇ ਮੈਂਬਰਾਂ ਉਤੇ ਕੀਤਾ ਗਿਆ ਕੇਸ ਰੱਦ ਕਰ ਦਿੱਤਾ ਗਿਆ ਹੈ। ਸੁਣਨ ਵਿੱਚ ਆਇਆ ਹੈ ਕਿ ਟੀਨਾ ਉਰਫ ਰਵੀਨਾ ਸੋਸ਼ਲ ਮੀਡੀਏ ਰਾਹੀਂ ਪਾਕਿਸਤਾਨੀ ਨੌਜਵਾਨ ਦੇ ਸੰਪਰਕ ਵਿੱਚ ਆਈ ਸੀ। ਵਰਨਣ ਯੋਗ ਹੈ ਕਿ ਟੀਨਾ ਉਰਫ ਰਵੀਨਾ ਦੇ ਪਤੀ ਤੇ ਉਸ ਦਾ ਸਹੁਰਾ ਪਰਵਾਰ ਦੀ ਗਿਣਤੀ ਬਠਿੰਡਾ ਦੇ ਰਸੂਖਦਾਰ ਪਰਵਾਰਾਂ ਵਿੱਚ ਹੁੰਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ