Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੁੜੀ ਨੂੰ ਮਾਰ ਕੇ ਲਾਸ਼ ਖੂਹ ਵਿੱਚ ਸੁੱਟਣ ਪਿੱਛੋਂ ਦੋਸ਼ੀ ਵਿਦੇਸ਼ ਭੱਜ ਗਿਆ

April 19, 2019 10:41 PM

ਨਕੋਦਰ, 19 ਅਪ੍ਰੈਲ (ਪੋਸਟ ਬਿਊਰੋ)- ਇਕਤਰਫਾ ਪਿਆਰ ਵਿੱਚ ਪਿੰਡ ਹੁਸੈਨਾਬਾਦ ਦੀ 18 ਸਾਲਾ ਲੜਕੀ ਦੀ ਹੱਤਿਆ ਕਰ ਕੇ ਲਾਸ਼ ਖੂਹ ਵਿੱਚ ਸੁੱਟ ਦੇਣ ਦਾ ਵਾਰਦਾਤ ਦੀ ਖਬਰ ਆਈ ਹੈ।
ਥਾਣਾ ਸਦਰ ਚੀ ਪੁਲਸ ਨੇ ਇਸ ਪਿੰਡ ਦੇ ਹੀ ਇੱਕ ਨੌਜਵਾਨ ਦੇ ਖਿਲਾਫ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ਉੱਤੇ ਧਾਰਾ 302, 201 ਦਾ ਕੇਸ ਦਰਜ ਕਰ ਲਿਆ ਹੈ। ਲੜਕੀ ਤਾਨਿਆ ਪੁੱਤਰੀ ਸੁੱਚਾ ਸਿੰਘ ਪਿੰਡ ਹੁਸੈਨਾਬਾਦ ਅੱਠ ਮਾਰਚ ਤੋਂ ਘਰੋਂ ਗਾਇਬ ਸੀ ਤੇ ਉਸ ਦੀ 12 ਅਪ੍ਰੈਲ ਨੂੰ ਪਿੰਡ ਵਿੱਚ ਪੰਜਗੋਰੀਆਂ ਰੋਡ 'ਤੇ ਵੀਰਾਨ ਪਏ ਖੂਹ ਵਿੱਚੋਂ ਲਾਸ਼ ਮਿਲੀ ਸੀ। ਪੁਲਸ ਨੂੰ ਸੁੱਚਾ ਸਿੰਘ ਨੇ ਦੱਸਿਆ ਕਿ ਅੱਠ ਮਾਰਚ ਸ਼ਾਮ 7.30 ਵਜੇ ਤਾਨਿਆ ਬਿਨਾਂ ਦੱਸੇ ਘਰੋਂ ਚਲੀ ਗਈ ਅਤੇ ਫਿਰ ਵਾਪਸ ਨਹੀਂ ਆਈ ਤੇ ਲਾਸ਼ ਮਿਲੀ ਹੈ। ਸੁੱਚਾ ਸਿੰਘ ਨੇ ਪੁਲਸ ਨੂੰ 17 ਅਪ੍ਰੈਲ ਨੂੰ ਦੱਸਿਆ ਕਿ ਉਸ ਨੂੰ ਪਤਾ ਲੱਗਾ ਹੈ ਕਿ ਪਿੰਡ ਦਾ ਨੌਜਵਾਨ ਸੁਰਜੀਤ ਸਿੰਘ ਉਰਫ ਢੇਸੀ ਪੁੱਤਰ ਜੋਗਿੰਦਰ ਸਿੰਘ ਤਾਨਿਆ ਨੂੰ ਬਿਨਾਂ ਵਜ੍ਹਾ ਰਾਹ ਜਾਂਦੇ ਹੋਏ ਪ੍ਰੇਸ਼ਾਨ ਕਰਦਾ ਹੁੰਦਾ ਸੀ ਤੇ ਕੁੱਟਮਾਰ ਵੀ ਕਰਦਾ ਸੀ। ਉਹ ਲੋਕਾਂ ਨੂੰ ਕਹਿੰਦਾ ਸੀ ਕਿ ਜੇ ਤਾਨਿਆ ਮੇਰੀ ਨਾ ਹੋਈ ਤਾਂ ਉਸ ਨੂੰ ਕਿਸੇ ਹੋਰ ਦੀ ਵੀ ਨਹੀਂ ਹੋਣ ਦੇਵੇਗਾ। ਮੈਨੂੰ ਸ਼ੱਕ ਹੈ ਕਿ ਸੁਰਜੀਤ ਸਿੰਘ ਤੇ ਕਿਸੇ ਹੋਰ ਨੇ ਗਲਾ ਘੁੱਟ ਕੇ ਤਾਨਿਆ ਦੀ ਹੱਤਿਆ ਕਰ ਕੇ ਲਾਸ਼ ਖੂਹ ਵਿੱਚ ਸੁੱਟੀ ਹੈ। ਪੁਲਸ ਨੇ 17 ਅਪ੍ਰੈਲ ਦੇਰ ਰਾਤ ਦੋਸ਼ੀ ਨੌਜਵਾਨ ਦੇ ਖਿਲਾਫ ਕੇਸ ਦਰਜ ਕਰ ਲਿਆ ਤਾਂ ਇਸ ਦੇ ਬਾਅਦ ਜਾਣਕਾਰੀ ਮਿਲ ਰਹੀ ਹੈ ਕਿ ਦੋਸ਼ੀ ਵਿਦੇਸ਼ ਦੌੜ ਗਿਆ ਹੈ।
ਜਾਂਚ ਅਧਿਕਾਰੀ ਲਵਲੀਨ ਕੁਮਾਰ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਸੁਰਜੀਤ ਕੁਮਾਰ ਵਿਆਹਿਆ ਹੋਇਆ ਹੈ ਅਤੇ ਕੁਝ ਮਹੀਨੇ ਪਹਿਲਾਂ ਇਟਲੀ ਤੋਂ ਆਇਆ ਸੀ। ਪਤਾ ਲੱਗਾ ਹੈ ਕਿ ਉਹ ਵਿਦੇਸ਼ ਦੌੜ ਗਿਆ ਅਤੇ ਮ੍ਰਿਤਕਾ ਦਾ ਮੋਬਾਈਲ ਵੀ ਨਹੀਂ ਮਿਲਿਆ। ਏ ਐੱਸ ਪੀ ਨਕੋਦਰ ਵਤਸਲਾ ਗੁਪਤਾ ਨੇ ਦੱਸਿਆ ਕਿ ਕੇਸ ਦਰਜ ਕਰ ਕੇ ਪੁਲਸ ਜਾਂਚ ਕਰ ਰਹੀ ਹੈ। ਦੋਸ਼ੀ ਨੂੰ ਵਿਦੇਸ਼ ਤੋਂ ਵਾਪਸ ਲਿਆਉਣ ਦੀ ਕਾਰਵਾਈ ਕੀਤੀ ਜਾਏਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ