Welcome to Canadian Punjabi Post
Follow us on

17

May 2024
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ
 
ਪੰਜਾਬ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

April 29, 2024 11:53 AM

-ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਪ੍ਰੈਲ (ਗਿਆਨ ਸਿੰਘ): ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡੀ ਸੀ ਆਸਿ਼ਕਾ ਜੈਨ ਅਤੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਦਾ ਜਾਇਜ਼ਾ ਲੈਣ ਲਈ, ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕੁਰਾਲੀ ਮੰਡੀ ਵਿੱਚ ਜਿਨ੍ਹਾਂ ਕਿਸਾਨਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਉਨ੍ਹਾਂ ਨੇ ਕਣਕ ਦੀ ਖਰੀਦ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਲਈ ਕੋਈ ਲੰਬਾ ਇੰਤਜ਼ਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੀਂਹ ਨੇ ਸੀਜ਼ਨ ਨੂੰ ਕੁਝ ਸਮੇਂ ਲਈ ਰੋਕਿਆ ਪਰ ਹੁਣ ਸੀਜ਼ਨ ਲਗਪਗ ਮੁਕੰਮਲ ਹੋਣ ਦੇ ਨੇੜੇ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਖਰੀਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 1,39,208 ਮੀਟਰਕ ਟਨ ਕਣਕ ਦੀ ਸੰਭਾਵਿਤ ਆਮਦ ਦੇ ਮੁਕਾਬਲੇ 1,26,100 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਆਮਦ ਦਾ 96.84 ਹਿੱਸਾ ਬਣਦਾ ਹੈ। ਇਸ ਤੋਂ ਇਲਾਵਾ 68,823 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ ਖਰੀਦ ਦਾ 64.50 ਫੀਸਦੀ ਹਿੱਸਾ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਕਿਸੇ ਕਿਸਮ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 237.56 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਕੁਰਾਲੀ ਮੰਡੀ ਦੀ ਖਰੀਦ ਅਤੇ ਅਦਾਇਗੀ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਇੱਥੇ ਕੁੱਲ 29041 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 28947 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਕੁਰਾਲੀ ਮੰਡੀ ਵਿੱਚੋਂ 14005 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਖਰੀਦ ਪ੍ਰਬੰਧਾਂ ਦੇ ਨਿਰਵਿਘਨ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ