Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

‘ਚੌਕੀਦਾਰ ਚੋਰ ਹੈ’ ਦੇ ਇਸ਼ਤਿਹਾਰ ਉੱਤੇ ਚੋਣ ਕਮਿਸ਼ਨ ਨੇ ਰੋਕ ਲਾਈ

April 19, 2019 10:46 PM

ਨਵੀਂ ਦਿੱਲੀ, 19 ਅਪ੍ਰੈਲ (ਪੋਸਟ ਬਿਊਰੋ)- ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਚੌਕੀਦਾਰ ਚੋਰ ਹੈ’ ਉੱਤੇ ਚੋਣ ਕਮਿਸ਼ਨ ਨੇ ਰੋਕ ਲਾ ਦਿੱਤੀ ਹੈ।
ਮੱਧ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਨੇ ਇੱਕ ਹੁਕਮ ਜਾਰੀ ਕਰ ਕੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੇ ਜਿ਼ਲਿਆਂ ਦੇ ਕੁਲੈਕਟਰਾਂ ਨੂੰ ਕਿਹਾ ਹੈ ਕਿ ਕਾਂਗਰਸ ਦੇ ਇਸ਼ਤਿਹਾਰ ‘ਚੌਕੀਦਾਰ ਚੋਰ ਹੈ’ ਦੇ ਪ੍ਰਸਾਰਨ ਉਤੇ ਤੁਰੰਤ ਰੋਕ ਲਾਈ ਜਾਵੇ। ਅਸਲ ਵਿੱਚ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ‘ਚੌਕੀਦਾਰ ਚੋਰ ਹੈ’ ਇਸ਼ਤਿਹਾਰ ਬਣਾਏ ਹਨ। ਇਨ੍ਹਾਂ 'ਚ ਦੋ ਆਡੀਓ ਅਤੇ ਇੱਕ ਵੀਡੀਓ ਹੈ। ਇਨ੍ਹਾਂ ਇਸ਼ਤਿਹਾਰਾਂ ਰਾਹੀਂ ਮੋਦੀ ਅਤੇ ਭਾਜਪਾ ਉਤੇ ਨਿਸ਼ਾਨਾ ਸਾਧਿਆ ਗਿਆ ਹੈ। ਮੱਧ ਪ੍ਰਦੇਸ਼ ਭਾਜਪਾ ਨੇ 16 ਅਪ੍ਰੈਲ ਨੂੰ ਇਨ੍ਹਾਂ ਇਸ਼ਤਿਹਾਰਾਂ 'ਤੇ ਇਤਰਾਜ਼ ਕਰ ਕੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ ਕਿ ‘ਚੌਕੀਦਾਰ ਚੋਰ ਹੈ' ਇਸ਼ਤਿਹਾਰ ਨਾਲ ਕਾਂਗਰਸ ਪ੍ਰਧਾਨ ਮੰਤਰੀ ਮੋਦੀ ਦਾ ਅਕਸ ਖਰਾਬ ਕਰ ਰਹੀ ਹੈ, ਕਿਉਂਕਿ ਸਾਰੇ ਜਾਣਦੇ ਹਨ ਕਿ ਚੌਕੀਦਾਰ ਦਾ ਮਤਲਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕਿਸੇ ਵੀ ਸਿਆਸੀ ਇਸ਼ਤਿਹਾਰ 'ਚ ਕਿਸੇ 'ਤੇ ਦੋਸ਼ ਨਹੀਂ ਲਾਇਆ ਜਾ ਸਕਦਾ। ਇਸ ਲਈ ਇਸ਼ਤਿਹਾਰ ਉੱਤੇ ਰੋਕ ਲਾਈ ਜਾਵੇ। ਭਾਜਪਾ ਦੀ ਸ਼ਿਕਾਇਤ ਪਿੱਛੋਂ ਮੁੱਖ ਚੋਣ ਅਫਸਰ ਵੀ ਐੱਲ ਕਾਂਤਾ ਰਾਓ ਨੇ ਇਸ਼ਤਿਹਾਰ ਦਾ ਪ੍ਰਸਾਰਨ ਰੋਕਣ ਦੇ ਨਿਰਦੇਸ਼ ਦਿੱਤੇ। ਕਾਂਤਾ ਰਾਓ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਕਮਿਸ਼ਨ ਵੱਲੋਂ ਤੈਅ ਮਾਪਦੰਡਾਂ ਦੇ ਆਧਾਰ 'ਤੇ ਕਾਂਗਰਸ ਦੇ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੇ ਨਾਲ ਨੋਟਿਸ ਜਾਰੀ ਕੀਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ