Welcome to Canadian Punjabi Post
Follow us on

17

May 2024
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ
 
ਪੰਜਾਬ

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ

May 02, 2024 09:52 AM

-ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿਤਰੀਆਂ ਪਾਰਟੀਆਂ ਦਾ ਕਿਰਦਾਰ ਤੇ ਬੀਤੇ ਸਮੇਂ ਦੀ ਕਾਰਗੁਜ਼ਾਰੀ ਵੇਖ ਕੇ ਵੋਟਾਂ ਪਾਉਣ
ਖੰਨਾ/ਲੁਧਿਆਣਾ, 2 ਮਈ (ਗਿਆਨ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਕਾਰਣ ਪੰਜਾਬ ਦੇ ਉਦਯੋਗਾਂ ਦਾ ਭੋਗ ਪੈ ਰਿਹਾ ਹੈ ਅਤੇ ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰਾਂ ਨੂੰ ਖ਼ਤਮ ਕਰ ਕੇ ਨਿਵੇਸ਼ਕਾਂ ਦੇ ਲਈ ਢੁਕਵਾਂ ਮਾਹੌਲ ਪੈਦਾ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ, ਜੋ ਇਥੇ ਲੁਧਿਆਣਾ ਤੋਂ ਪਾਰਟੀ ਉਮੀਦਵਾਰ ਸਰਦਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ, ਨੇ ਇਥੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਖੰਨਾ ਵਿਚ ਪਾਰਟੀ ਦੇ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਸਰਦਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ, ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਵਿਚੋਂ ਘਰੇਲੂ ਉਦਯੋਗ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਉਦਯੋਗਪਤੀ ਪਹਿਲਾਂ ਹੀ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਰ ਰਾਜਾਂ ਵਿਚ ਕਰ ਚੁੱਕੇ ਹਨ ਜਿਸ ਕਾਰਨ ਸੂਬੇ ਦੇ ਉਦਯੋਗਾਂ ਨੂੰ ਵੱਡਾ ਘਾਟਾ ਪਿਆ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਇਕੱਲੇ ਇਸ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਉਦਯੋਗਪਤੀਆਂ ਨੇ ਮੈਨੂੰ ਦੱਸਿਆ ਕਿ ਉਹਨਾਂ ਦੇ ਕਈ ਸਾਥੀਆਂ ਨੇ ਤਾਂ ਫਿਰੌਤੀਆਂ ਦੇਣ ਨੂੰ ਪਹਿਲ ਦਿੱਤੀ ਕਿਉਂਕਿ ਸੂਬਾ ਸਰਕਾਰ ਗੈਂਗਸਟਰਾਂ ’ਤੇ ਨਕੇਲ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।
ਉਹਨਾਂ ਨੇ ਇਹ ਵੀ ਦੱਸਿਆ ਕਿ ਉਦਯੋਗਪਤੀਆਂ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਤੋਂ ਉਹਨਾਂ ਨੂੰ ਇਕ ਵੀ ਰਿਆਇਤ ਨਹੀਂ ਮਿਲੀ ਅਤੇ ਉਹਨਾਂ ਲਈ ਬਿਜਲੀ ਦਰਾਂ ਵੀ ਵਧਾ ਦਿੱਤੀਆਂ ਗਈਆਂ ਹਨ ਜਿਸ ਕਾਰਣ ਉਹਨਾਂ ਲਈ ਵਪਾਰਕ ਕਰਨਾ ਲਾਹੇਵੰਦ ਨਹੀਂ ਰਿਹਾ। ਉਹਨਾਂ ਕਿਹਾ ਕਿ ਕੁਝ ਉਦਯੋਗਪਤੀਆਂ ਨੇ ਤਾਂ ਇਹ ਵੀ ਦੱਸਿਆ ਕਿ ਉਹਨਾਂ ਨੂੰ ਕੱਚਾ ਮਾਲ ਖਰੀਦਣ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਹਨਾਂ ਨੂੰ ਹਮਰੁਤਬਾ ਨੂੰ ਮੌਜੂਦਾ ਹਾਲਾਤ ਵਿਚ ਉਹਨਾਂ ਨਾਲ ਸੌਦੇਬਾਜ਼ੀ ਕਰਨ ਵਿਚ ਖਦਰ ਮਹਿਸੂਸ ਹੋ ਰਿਹਾ ਹੈ।
ਪੰਜਾਬ ਵਿਚ ਨਿਵੇਸ਼ ਦੇ ਹਾਲਾਤ ਵਿਗੜਨ ਦਾ ਗੰਭੀਰ ਨੋਟਿਸ ਲੈਂਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸੂਬੇ ਵਿਚੋਂ ਗੈਂਗਸਟਰ ਸਭਿਆਚਾਰ ਅਤੇ ਨਸ਼ੇ ਖਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਹਨਾਂ ਦੋਵਾਂ ਮਾਮਲਿਆਂ ਵਿਚ ਜ਼ੀਰੋ ਟਾਲਰੰਸ ਨੀਤੀ ਅਪਣਾਏਗੀ। ਉਹਨਾਂ ਕਿਹਾ ਕਿ ਨਾਲੋਂ ਨਾਲ ਅਸੀਂ ਅਕਾਲੀ ਦਲ ਦੀ ਸਰਕਾਰ ਵੇਲੇ ਬਣਾਏ ਪੰਜਾਬ ਨਿਵੇਸ਼ ਵਿਭਾਗ ਨੂੰ ਬਹਾਲ ਕਰਾਂਗੇ ਅਤੇ ਨਿਵੇਸ਼ਕਾਂ ਨੂੰ ਢੁਕਵੀਂਆਂ ਰਿਆਇਤਾਂ ਦੇਵਾਂਗੇ ਤਾਂ ਜੋ ਸੂਬੇ ਵਿਚ ਨਿਵੇਸ਼ ਲਈ ਆਕਰਸ਼ਕ ਥਾਂ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਲਘੂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਨਵੀਂ ਨੀਤੀ ਬਣਾਈ ਜਾਵੇਗੀ ਅਤੇ ਉਦਯੋਗ ਲਈ ਰਿਆਇਤੀ ਦਰਾਂ ’ਤੇ ਨਿਯਮਿਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਤਰੱਕੀ ਤੇ ਵਿਕਾਸ ਲਈ ਜ਼ਰੂਰੀ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਰੀਆਂ ਕੌਮੀ ਪਾਰਟੀਆਂ ਦੇਸ਼ ਨੂੰ ਧਾਰਮਿਕ ਤੇ ਜਾਤੀ ਲੀਹਾਂ ’ਤੇ ਵੰਡਣ ’ਤੇ ਤੁਲੀਆਂ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਇਹਨਾਂ ਪਾਰਟੀਆਂ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਵਪਾਰ ਅਤੇ ਉਦਯੋਗਾਂ, ਕਿਸਾਨਾਂ ਤੇ ਆਮ ਆਦਮੀ ਲਈ ਕੀ ਕਰਨਗੀਆਂ।
ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿਤਰੀਆਂ ਪਾਰਟੀਆਂ ਦੇ ਕਿਰਦਾਰ ਅਤੇ ਬੀਤੇ ਸਮੇਂ ਦਾ ਰਿਕਾਰਡ ਵੀ ਚੈਕ ਕਰਨ। ਉਹਨਾਂ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਅਕਾਲੀ ਦਲ ਇਕਲੌਤੀ ਪਾਰਟੀ ਹੈ ਜਿਸਦਾ ਆਪਣੇ ਵਾਅਦੇ ਪੂਰਨ ਕਰਨ ਦਾ ਟਰੈਕ ਰਿਕਾਰਡ ਰਿਹਾ ਹੈ ਜਦੋਂ ਕਿ ਬਾਕੀਆਂ ਨੇ ਤਾਂ ਸਿਰਫ ਪ੍ਰਾਪੇਗੰਡਾ ਹੀ ਕੀਤਾ ਹੈ।
ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਸੂਬੇ ਨੂੰ ਬਚਾਉਣ ਲਈ ਪੰਜਾਬ ਬਚਾਓ ਯਾਤਰਾ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਰਣਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਮਨਪ੍ਰੀਤ ਮਾਨ, ਹਰਚਰਨ ਸਿੰਘ ਗੋਹਲਵੜੀਆ, ਗੁਰਮੀਤ ਸਿੰਘ ਕੁਲਾਰ, ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਗਿਆਸਪੁਰਾ ਅਤੇ ਜਗਬੀਰ ਸਿੰਘ ਸੋਖੀ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਪੰਜਾਬ ਬਚਾਓ ਯਾਤਰਾ ਨੂੰ ਖੰਨਾ ਵਿਚ ਵੱਡਾ ਹੁੰਗਾਰਾ ਮਿਲਿਆ। ਇਥੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਤਾਂ ਜੋ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਨਵੇਂ ਦੌਰ ਵਿਚ ਲਿਜਾਇਆ ਜਾ ਸਕੇ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੀ ਦਿਲੋਂ ਮਦਦ ਕਰਨ। ਉਹਨਾਂ ਨੇ ਯਾਤਰਾ ਦੇ ਸਫਲ ਆਯੋਜਨ ਲਈ ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਸ਼ਲਾਘਾ ਕੀਤੀ। ਯਾਤਰਾ ਦੌਰਾਨ ਸਮਾਜ ਦੇ ਹਰ ਵਰਗ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਵਾਲਮੀਕਿ ਭਾਈਚਾਰੇ ਅਤੇ ਹੋਰ ਸਮਾਜਿਕ ਤੇ ਧਾਰਮਿਕ ਸੰਗਠਨਾਂ ਨੇ ਉਹਨਾਂ ਦਾ ਸਨਮਾਨ ਵੀ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ