Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਅਫਸਰ ਨੂੰ ਸਸਪੈਂਡ ਕਰਨ ਉੱਤੇ ਚੋਣ ਕਮਿਸ਼ਨ ਕਸੂਤਾ ਫਸਿਆ

April 19, 2019 10:46 PM

ਨਵੀਂ ਦਿੱਲੀ, 19 ਅਪ੍ਰੈਲ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਵਾਲੇ ਚੋਣ ਅਫਸਰ ਆਈ ਏ ਐੱਸ ਅਧਿਕਾਰੀ ਨੂੰ ਸਸਪੈਂਡ ਕੀਤੇ ਜਾਣ ਦੇ ਫੈਸਲੇ ਉੱਤੇ ਸਵਾਲ ਉਠਾਉਂਦੇ ਹੋਏ ਕਾਂਗਰਸ ਪਾਰਟੀ ਨੇ ਹੋਏ ਚੋਣ ਕਮਿਸ਼ਨ ਨੂੰ ਨਿਸ਼ਾਨੇ 'ਤੇ ਲਿਆ ਅਤੇ ਕਿਹਾ, ਚੋਣ ਕਮਿਸ਼ਨ ਦਾ ਅਜਿਹਾ ਕੋਈ ਨਿਯਮ ਨਹੀਂ ਕਿ ਪ੍ਰਧਾਨ ਮੰਤਰੀ ਦੇ ਵਾਹਨ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ।
ਕਾਂਗਰਸ ਪਾਰਟੀ ਦੇ ਮੁਤਾਬਕ ਇਸ ਦੋਸ਼ ਵਿੱਚ ਅਫਸਰ ਨੂੰ ਸਸਪੈਂਡ ਕਰਨ ਦਾ ਕਮਿਸ਼ਨ ਦਾ ਫੈਸਲਾ ਪੱਖਪਾਤ ਨੂੰ ਜ਼ਾਹਰ ਕਰਦਾ ਹੈ। ਚੋਣ ਕਮਿਸ਼ਨ ਨੇ ਆਪਣੇ ਇਸ ਕਦਮ ਨੂੰ ਨਿਯਮਾਂ ਅਨੁਸਾਰ ਦੱਸਿਆ ਹੈ। ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਨੇ ਉੜੀਸਾ ਦੇ ਸੰਬਲਪੁਰ ਵਿਚ ਲੱਗੇ ਕਰਨਾਟਕ ਕੇਡਰ ਦੇ ਆਈ ਏ ਐੱਸ ਅਫਸਰ ਨੂੰ ਸਸਪੈਂਡ ਕੀਤੇ ਜਾਣ ਬਾਰੇ ਟਵੀਟ ਕਰ ਕੇ ਕਿਹਾ ਕਿ ਕਈ ਮੌਕਿਆਂ 'ਤੇ ਚੋਣਾਂ ਦੌਰਾਨ ਕਮਿਸ਼ਨ ਨੇ ਸਾਬਕਾ ਅਤੇ ਮੌਜੂਦਾ ਕਾਂਗਰਸ ਪ੍ਰਧਾਨ ਦੇ ਹਵਾਈ ਵਾਹਨਾਂ ਦੀ ਚੈਕਿੰਗ ਦੀ ਇਜਾਜ਼ਤ ਦਿੱਤੀ ਸੀ, ਜਦ ਕਿ ਉਹ ਦੋਵੇਂ ਐੱਸ ਪੀ ਜੀ ਸੁਰੱਖਿਆ ਵਾਲੇ ਹਨ। ਐੱਸ ਪੀ ਜੀ ਸੁਰੱਖਿਆ ਵਾਲੇ ਕਿਸੇ ਵਿਅਕਤੀ ਦੀ ਨਿੱਜੀ ਤਲਾਸ਼ੀ ਨਹੀਂ ਹੋ ਸਕਦੀ, ਪ੍ਰੰਤੂ ਪ੍ਰਧਾਨ ਮੰਤਰੀ ਦੇ ਬਜਾਏ ਉਨ੍ਹਾਂ ਦੇ ਹੈਲੀਕਾਪਟਰ ਦੀ ਚੈਕਿੰਗ ਕਰਨ ਲਈ ਇੱਕ ਅਫਸਰ ਨੂੰ ਸਸਪੈਂਡ ਕਿਉਂ ਕੀਤਾ ਗਿਆ? ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਕਮਿਸ਼ਨ ਇਹ ਸੰਦੇਸ਼ ਦੇਣਾ ਚਾਹੁੰਦਾ ਹੈ ਕਿ ਕੁਝ ਲੋਕਾਂ ਲਈ ਵਿਸ਼ੇਸ਼ ਕਾਨੂੰਨ ਹੈ। ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚੋਣਾਂ ਦੀ ਨਿਗਰਾਨੀ ਤੋਂ ਬਚਾਉਣ ਲਈ ਐੱਸ ਪੀ ਜੀ ਸੁਰੱਖਿਆ ਦੀ ਆੜ ਨਹੀਂ ਲਈ ਜਾ ਸਕਦੀ।
ਵਰਨਣ ਯੋਗ ਹੈ ਕਿ 16 ਅਪ੍ਰੈਲ ਨੂੰ ਉੜੀਸਾ ਦੇ ਸੰਬਲਪੁਰ ਵਿੱਚ ਚੋਣ ਕਮਿਸ਼ਨ ਦੇ ਜਾਂਚ ਅਫਸਰ ਦੇ ਰੂਪ ਵਿੱਚ ਆਈ ਏ ਐੱਸ ਅਧਿਕਾਰੀ ਮੁਹੰਮਦ ਮੋਹਸਿਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਕੀਤੀ ਸੀ ਅਤੇ ਪ੍ਰਧਾਨ ਮੰਤਰੀ ਨੂੰ ਇਸ ਕਾਰਨ 15 ਦੀ ਦੇਰੀ ਹੋ ਗਈ ਸੀ। ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਦੇ ਆਧਾਰ ਉੱਤੇ ਮੋਹਸਿਨ ਨੂੰ ਸਸਪੈਂਡ ਕਰ ਦਿੱਤਾ ਸੀ। ਕਾਂਗਰਸ ਦੇ ਮੀਡੀਆ ਵਿਭਾਗ ਦੇ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਵੀ ਇਸ ਨੂੰ ਲੈ ਕੇ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਧਾਨ ਮੰਤਰੀ ਏਜੰਸੀਆਂ ਦਾ ਦੁਰਵਰਤੋਂ ਕਰ ਕੇ ਪੂਰੀ ਆਪੋਜ਼ੀਸ਼ਨ ਉੱਤੇ ਛਾਪੇਮਾਰੀ ਦੀ ਖੇਡ ਰਚ ਰਹੇ ਹਨ, ਉਹ 15 ਮਿੰਟ ਦੀ ਚੈਕਿੰਗ ਤੋਂ ਇੰਨਾ ਡਰ ਗਏ ਕਿ ਚੋਣ ਕਮਿਸ਼ਨ ਨੂੰ ਆਪਣਾ ਹੀ ਅਫਸਰ ਹਟਾਉਣਾ ਪਿਆ। ਸੂਰਜੇਵਾਲਾ ਨੇ ਕਿਹਾ ਕਿ ਕਰਨਾਟਕ ਵਿਚ ਬਲੈਕ ਬਾਕਸ ਨਿਕਲਣ ਦੇ ਬਾਅਦ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੈਲੀਕਾਪਟਰ ਚੈਕ ਕਰਾਉਣ ਵਿੱਚ ਇੰਨਾ ਇਤਰਾਜ਼ ਕਿਉਂ ਹੈ?

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ