Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਹਾਰਦਿਕ ਪਟੇਲ ਨੂੰ ਜਲਸੇ ਵਿੱਚ ਥੱਪੜ ਮਾਰਿਆ ਗਿਆ

April 19, 2019 10:49 PM

ਸੁਰੇਂਦਰ ਨਗਰ, 19 ਅਪ੍ਰੈਲ (ਪੋਸਟ ਬਿਊਰੋ)- ਕਾਂਗਰਸ ਨੇਤਾ ਹਾਰਦਿਕ ਪਟੇਲ ਅੱਜ ਸ਼ੁੱਕਰਵਾਰ ਗੁਜਰਾਤ ਦੇ ਸੁਰੇਂਦਰ ਨਗਰ ਦੇ ਇੱਕ ਜਲਸੇ ਵਿੱਚ ਬੋਲ ਰਹੇ ਸਨ ਤਾਂ ਤਰੁਣ ਗੱਜਰ ਨਾਂ ਦੇ ਸ਼ਖਸ ਨੇ ਉਨ੍ਹਾਂ ਨੂੰ ਸਟੇਜ ਉੱਤੇ ਥੱਪੜ ਮਾਰ ਦਿੱਤਾ। ਓਥੇ ਮੌਜੂਦ ਲੋਕਾਂ ਨੇ ਉਸ ਸ਼ਖਸ ਨੂੰ ਫੜ ਕੇ ਉਸ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਨੂੰ ਵੀ ਹਸਪਤਾਲ ਭਰਤੀ ਕਰਾਇਆ ਗਿਆ ਅਤੇ ਅਜੇ ਤੱਕ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਾਰਦਿਕ ਪਟੇਲ ਨੂੰ ਥੱਪੜ ਮਾਰਨ ਵਾਲੇ ਗੱਜਰ ਨੇ ਹਸਪਤਾਲ ਵਿੱਚ ਸਫ਼ਾਈ ਦਿੱਤੀ ਕਿ ਜਦੋਂ ਪਾਟੀਦਾਰ ਅੰਦੋਲਨ ਹੋਇਆ ਸੀ, ਉਸ ਸਮੇਂ ਮੇਰੀ ਪਤਨੀ ਗਰਭਵਤੀ ਸੀ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਸ ਸਮੇਂ ਮੈਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੈਂ ਓਦੋਂ ਫੈਸਲਾ ਲਿਆ ਕਿ ਮੈਂ ਇਸ ਆਦਮੀ ਨੂੰ ਮਾਰਾਂਗਾ। ਮੈਂ ਇਸ ਨੂੰ ਕਿਸੇ ਵੀ ਤਰ੍ਹਾਂ ਸਬਕ ਸਿਖਾਉਣਾ ਸੀ।` ਤਰੁਣ ਗੱਜਰ ਨੇ ਕਿਹਾ, ‘ਇਸ ਪਿੱਛੋਂ ਅਹਿਮਦਾਬਾਦ ਵਿੱਚ ਵੀ ਉਸ ਦੀ ਰੈਲੀ ਦੌਰਾਨ ਜਦੋਂ ਮੈਂ ਆਪਣੇ ਬੱਚੇ ਦੀ ਦਵਾਈ ਲੈਣ ਗਿਆ ਤਾਂ ਸਭ ਕੁਝ ਬੰਦ ਸੀ। ਉਨ੍ਹਾਂ ਨੇ ਸੜਕਾਂ ਬੰਦ ਕਰਾ ਦਿੱਤੀਆਂ ਸਨ। ਉਹ ਜੋ ਚਾਹੁੰਦੇ ਸਨ, ਗੁਜਰਾਤ ਵਿੱਚ ਬੰਦ ਕਰਵਾ ਦਿੰਦੇ ਸਨ। ਉਹ ਕੌਣ ਹੈ? ਗੁਜਰਾਤ ਦਾ ਹਿਟਲਰ?`
ਇਸ ਘਟਨਾ ਦੇ ਬਾਅਦ ਹਾਰਦਿਕ ਪਟੇਲ ਨੇ ਤਰੁਣ ਗੱਜਰ ਦੇ ਵਿਰੁੱਧ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਦੱਸਿਆ ਗਿਆ ਹੈ ਕਿ ਹਾਰਦਿਕ ਨੂੰ ਥੱਪੜ ਮਾਰਨ ਵਾਲਾ ਸ਼ਖਸ ਗੁਜਰਾਤ ਦੇ ਕੜੀ ਦਾ ਵਸਨੀਕ ਹੈ। ਘਟਨਾ ਤੋਂ ਬਾਅਦ ਹਾਰਦਿਕ ਦੇ ਸਮਰਥਕਾਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ ਹੋਣ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਹਾਰਦਿਕ ਦੇ ਸਮਰਥਕ ਇੰਨੇ ਗੁੱਸੇ ਵਿੱਚ ਸਨ ਕਿ ਉਨ੍ਹਾਂ ਨੇ ਤੁਰਣ ਦੇ ਕੱਪੜੇ ਤੱਕ ਪਾੜ ਦਿੱਤੇ, ਪਰ ਹਾਰਦਿਕ ਨੇ ਆਪਣੇ ਸਮਰਥਕਾਂ ਨੂੰ ਉਸ ਦੀ ਕੁੱਟਮਾਰ ਕਰਨ ਤੋਂ ਰੋਕਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼