Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਵਿਸ਼ਵ ਪ੍ਰੈਸ ਫਰੀਡਮ ਇੰਡੈਕਸ ਵਿੱਚ ਭਾਰਤ ਦਾ ਦਰਜਾ ਡਿੱਗਿਆ

April 19, 2019 10:53 PM

ਲੰਡਨ, 19 ਅਪ੍ਰੈਲ (ਪੋਸਟ ਬਿਊਰੋ)- ਵਿਸ਼ਵ ਪ੍ਰੈਸ ਫਰੀਡਮ ਇੰਡੈਕਸ 'ਚ ਭਾਰਤ ਦਾ ਰੁਤਬਾ ਦੋ ਰੈਂਕ ਡਿੱਗ ਕੇ 140ਵੇਂ ਨੰਬਰ 'ਤੇ ਪਹੁੰਚ ਗਿਆ ਹੈ। ‘ਰਿਪੋਰਟਰਜ਼ ਵਿਦਆਊਟ ਬਾਰਡਰਜ਼' ਨੇ ਸਾਲਾਨਾ ਅਧਿਐਨ ਕੱਲ੍ਹ ਜਾਰੀ ਕੀਤਾ ਹੈ, ਜਿਸ ਵਿੱਚ ਸ਼ੱਕ ਜ਼ਾਹਰ ਕੀਤਾ ਗਿਆ ਹੈ ਕਿ ਭਾਰਤ ਵਿੱਚ ਆਮ ਚੋਣਾਂ ਪੱਤਰਕਾਰਾਂ ਲਈ ਖਤਰਨਾਕ ਸਮਾਂ ਹਨ।
ਮਿਲੀ ਜਾਣਕਾਰੀ ਅਨੁਸਾਰ ਵਿਸ਼ਵ ਪ੍ਰੈਸ ਫਰੀਸਮ ਇੰਡੈਕਸ 2019 ਵਿੱਚ ਨਾਰਵੇ ਨੇ 180 ਮੁਲਕਾਂ ਵਿੱਚੋਂ ਮੋਹਰੀ ਸਥਾਨ ਮੱਲ੍ਹਿਆ ਹੈ। ਦੂਜੇ ਨੰਬਰ 'ਤੇ ਫਿਨਲੈਂਡ, ਤੀਜੇ 'ਤੇ ਸਵੀਡਨ ਅਤੇ ਚੌਥੇ 'ਤੇ ਨੈਦਰਲੈਂਡਜ਼ ਆਇਆ ਹੈ।
ਸੂਚੀ 'ਚ ਪਾਕਿਸਤਾਨ 142ਵੇਂ ਅਤੇ ਬੰਗਲਾ ਦੇਸ਼ 150ਵੇਂ ਨੰਬਰ 'ਤੇ ਹੈ। ਚੀਨ ਨੂੰ 177ਵਾਂ, ਉਤਰੀ ਕੋਰੀਆ ਨੂੰ 179ਵਾਂ ਲਿਆ ਅਤੇ ਤੁਰਕਮੇਨਿਸਤਾਨ ਨੂੰ ਆਖਰੀ ਸਥਾਨ ਮਿਲਿਆ ਹੈ। ਇਸ ਅਧਿਐਨ 'ਚ ਕਿਹਾ ਗਿਆ ਹੈ ਕਿ ਦੁਨੀਆ ਭਰ 'ਚ ਪੱਤਰਕਾਰਾਂ ਖਿਲਾਫ ਹਮਲੇ ਵਧੇ ਹਨ ਅਤੇ ਭਾਰਤ 'ਚ ਪਿਛਲੇ ਸਾਲ ਛੇ ਪੱਤਰਕਾਰ ਮਾਰੇ ਗਏ ਜਦ ਕਿ ਇਕ ਕੇਸ ਬਾਰੇ ਕੁਝ ਸ਼ੱਕ ਜ਼ਾਹਰ ਕੀਤੇ ਗਏ ਹਨ। ਭਾਰਤ 'ਚ ਪੱਤਰਕਾਰ ਪੁਲਸ ਹਿੰਸਾ ਸਮੇਤ ਮਾਓਵਾਦੀਆਂ ਅਤੇ ਭਿ੍ਰਸ਼ਟ ਸਿਆਸੀ ਆਗੂਆਂ ਜਾਂ ਅਪਰਾਧਿਕ ਗੁੱਟਾਂ ਦੇ ਹਮਲੇ ਦਾ ਸ਼ਿਕਾਰ ਬਣਦੇ ਹਨ। ਪੈਰਿਸ ਵਿੱਚ ‘ਰਿਪੋਰਟਰਜ਼ ਵਿਦਆਊਟ ਬਾਰਡਰਜ਼' ਇੱਕ ਮੁਨਾਫਾ ਰਹਿਤ ਜਥੇਬੰਦੀ ਹੈ, ਜੋ ਦੁਨੀਆ ਭਰ ਵਿੱਚ ਪੱਤਰਕਾਰਾਂ 'ਤੇ ਹੁੰਦੇ ਹਮਲਿਆਂ ਨਾਲ ਨਜਿੱਠਣ ਸਬੰਧੀ ਕੰਮ ਕਰਦੀ ਹੈ। ਇਸ ਜਥੇਬੰਦੀ ਦੇ ਅਧਿਐਨ 'ਚ ਖੁਲਾਸਾ ਹੋਇਆ ਹੈ ਕਿ ਭਾਰਤ ਦੇ ਦਿਹਾਤੀ ਇਲਾਕਿਆਂ 'ਚ ਗੈਰ ਅੰਗਰੇਜ਼ੀ ਮੀਡੀਆ ਲਈ ਕੰਮ ਕਰਦੇ ਪੱਤਰਕਾਰਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਹੁਕਮਰਾਨ ਭਾਜਪਾ ਦੇ ਹਮਾਇਤੀਆਂ ਵੱਲੋਂ 2019 'ਚ ਆਮ ਚੋਣਾਂ ਤੋਂ ਪਹਿਲਾਂ ਪੱਤਰਕਾਰਾਂ ਖਿਲਾਫ ਹਮਲੇ ਵੱਧ ਗਏ ਹਨ। ਹਿੰਦੂਤਵ ਦੇ ਖਿਲਾਫ ਖੁੱਲ੍ਹ ਕੇ ਲਿਖਣ ਜਾਂ ਬੋਲਣ ਵਾਲੇ ਪੱਤਰਕਾਰਾਂ ਦੇ ਖਿਲਾਫ ਸੋਸ਼ਲ ਨੈਟਵਰਕਾਂ ਉਤੇ ਨਫਰਤੀ ਮੁਹਿੰਮ ਚਲਾਈ ਜਾਂਦੀ ਹੈ। ਉਸ ਵਿੱਚ ‘ਮੀ ਟੂ' ਮੁਹਿੰਮ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜਿਸ ਕਰ ਕੇ ਮਹਿਲਾ ਪੱਤਰਕਾਰਾਂ ਨਾਲ ਹੁੰਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦਾ ਖੁਲਾਸਾ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ