Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਉਤਰੀ ਕੋਰੀਆ ਨੇ ਹਥਿਆਰ ਦਾ ਨਵਾਂ ਤਜਰਬਾ ਕੀਤਾ

April 19, 2019 10:56 PM

ਸਿਓਲ, 19 ਅਪ੍ਰੈਲ (ਪੋਸਟ ਬਿਊਰੋ)- ਉਤਰੀ ਕੋਰੀਆ ਨੇ ਅਮਰੀਕਾ ਨਾਲ ਐਟਮੀ ਵਾਰਤਾ ਦਾ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਕੋਸਿ਼ਸ਼ ਵਿੱਚ ਉਸ ਨੇ ਕੱਲ੍ਹ ਪਹਿਲਾਂ ਇਕ ਨਵੇਂ ਹਥਿਆਰ ਦਾ ਤਜਰਬਾ ਕੀਤਾ ਅਤੇ ਫਿਰ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੂੰ ਗੱਲਬਾਤ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਇਸ ਮੌਕੇ ਉਤਰੀ ਕੋਰੀਆ ਨੇ ਕਿਹਾ ਕਿ ਉਹ ਪੌਂਪੀਓ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦਾ। ਜੇ ਉਹ ਰਹਿੰਦੇ ਹਨ ਤਾਂ ਵਾਰਤਾ ਫਿਰ ਅਸਫਲ ਹੋ ਜਾਵੇਗੀ। ਇਸ ਲਈ ਉਨ੍ਹਾਂ ਦੀ ਥਾਂ ਕਿਸੇ ਤਜਰਬੇਕਾਰ ਵਿਅਕਤੀ ਨੂੰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਇਸ ਸਾਲ ਫਰਵਰੀ 'ਚ ਵੀਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਟਰੰਪ ਅਤੇ ਕਿਮ ਵਿਚਾਲੇ ਹੋਈ ਦੂਸਰੀ ਵਾਰਤਾ ਪਿੱਛੋਂ ਉਤਰੀ ਕੋਰੀਆ ਨੇ ਇਹ ਪਹਿਲਾ ਤਜਰਬਾ ਕੀਤਾ ਹੈ। ਉਤਰੀ ਕੋਰੀਆ ਦੀ ਸਰਕਾਰੀ ਨਿਊਜ਼ ਏਜੰਸੀ ਕੇ ਸੀ ਐਨ ਏ ਅਨੁਸਾਰ ਕਿਮ ਜੋਂਗ ਉਨ ਦੀ ਨਿਗਰਾਨੀ ਵਿੱਚ ਉਤਰੀ ਕੋਰੀਆ ਨੇ ਇਕ ਨਵੇਂ ਗਾਈਡਿਡ ਹਥਿਆਰ ਦਾ ਤਜਰਬਾ ਕੀਤਾ ਹੈ। ਕੇ ਸੀ ਐਨ ਏ ਨੇ ਨਵੇਂ ਹਥਿਆਰ ਦੇ ਬਾਰੇ ਜ਼ਿਆਦਾ ਵੇਰਵਾ ਨਹੀਂ ਦਿੱਤਾ, ਪ੍ਰੰਤੂ ਕਿਹਾ ਕਿ ਰਣਨੀਤਕ ਦਿ੍ਰਸ਼ਟੀ ਤੋਂ ਇਹ ਸ਼ਕਤੀਸ਼ਾਲੀ ਹਥਿਆਰ ਹੈ। ਮੰਨਿਆ ਜਾ ਰਿਹਾ ਹੈ ਕਿ ਨਵੇਂ ਤਰ੍ਹਾਂ ਦਾ ਇਹ ਹਥਿਆਰ ਦਰਮਿਆਨੀ ਜਾਂ ਲੰਬੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਨਹੀਂ ਹੋ ਸਕਦੀ, ਕਿਉਂਕਿ ਇਸ ਨਾਲ ਅਮਰੀਕਾ ਨਾਲ ਮੁੜ ਵਾਰਤਾ ਸ਼ੁਰੂ ਕਰਨ ਦੇ ਯਤਨਾਂ ਨੂੰ ਝਟਕਾ ਲੱਗ ਸਕਦਾ ਹੈ। ਇਸ ਤਜਰਬੇ ਦੇ ਕੁਝ ਘੰਟੇ ਪਿੱਛੋਂ ਕੇ ਸੀ ਐਨ ਏ ਨੇ ਦੇਸ਼ ਦੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਕਵੋਨ ਜੋਂਗ ਗਨ ਦੇ ਹਵਾਲੇ ਨਾਲ ਕਿਹਾ ਕਿ ਜੇ ਅਮਰੀਕਾ ਨੇ ਉਸ ਮੂਲ ਕਾਰਨ ਨੂੰ ਹਟਾਇਆ ਨਹੀਂ ਜਾਂਦਾ, ਜਿਸ ਨਾਲ ਉਤਰੀ ਕੋਰੀਆ ਐਟਮੀ ਹਥਿਆਰ ਵਿਕਸਿਤ ਕਰਨ ਲਈ ਮਜਬੂਰ ਹੋਵੇਗਾ ਤਾਂ ਕੋਈ ਵੀ ਵਿਅਕਤੀ ਕੋਰੀਆਈ ਖਿੱਤੇ ਦੀ ਸਥਿਤੀ ਦੇ ਬਾਰੇ ਵਿੱਚ ਅਨੁਮਾਨ ਨਹੀਂ ਲਾ ਸਕੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ