Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬ੍ਰਿਟੇਨ ਦੀ ਪੁਲਸ ਦੇ ਖਿਲਾਫ ਸਿੱਖਾਂ ਵੱਲੋਂ ਰੋਸ ਪ੍ਰਗਟ

April 19, 2019 11:06 PM

ਲੰਡਨ, 19 ਅਪ੍ਰੈਲ (ਪੋਸਟ ਬਿਊਰੋ)- ਬੀਤੇ ਸਾਲ ਮਿਡਲੈਂਡ ਅਤੇ ਲੰਡਨ ਦੇ ਇਲਾਕਿਆਂ 'ਚ ਸਿੱਖਾਂ ਦੇ ਘਰਾਂ 'ਤੇ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਜਿਸ ਕਰਕੇ ਸਿੱਖਾਂ ਵਿੱਚ ਪੁਲਸ ਖਿਲਾਫ ਰੋਸ ਅਜੇ ਤੱਕ ਕਾਇਮ ਹੈ।
ਇਕ ਹਫਤਾ ਪਹਿਲਾਂ ਪੁਲਸ ਵੱਲੋਂ ਲੈਸਟਰ ਦੇ ਇਕ ਗੁਰਦੁਆਰਾ ਸਾਹਿਬ ਵਿੱਚ ਪੁਲਸ ਨੇ ਸਮਾਗਮ ਕਰਵਾਇਆ ਸੀ, ਜਿਥੇ ਕੁਝ ਸਿੱਖ ਨੌਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਵਿਰੋਧ ਕੀਤਾ ਤੇ ਪੁਲਸ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਜਾਣ ਲਈ ਕਹਿਣ ਲੱਗ ਪਏ। ਕੁਝ ਸਮੇਂ ਬਾਅਦ ਪੁਲਸ ਅਧਿਕਾਰੀ ਗੁਰਦੁਆਰਾ ਸਾਹਿਬ ਤੋਂ ਚਲੇ ਗਏ। ਜਦੋਂ ਨੌਜਵਾਨਾਂ ਨੇ ਪ੍ਰਬੰਧਕਾਂ ਨੂੰ ਇਨ੍ਹਾਂ 'ਤੇ ਲਾਈ ਪਾਬੰਦੀ ਬਾਰੇ ਦੱਸਿਆ ਤਾਂ ਉਨ੍ਹਾਂ ਅਨਜਾਣਤਾ ਪ੍ਰਗਟ ਕਰਦੇ ਹੋਏ ਭਵਿੱਖ ਵਿੱਚ ਅਜਿਹਾ ਨਾ ਕਰਨ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਗੁਰੂ ਅਰਜਨ ਦੇਵ ਗੁਰਦੁਆਰਾ ਡਰਬੀ ਤੋਂ ਪੁਲਸ ਵਾਲਿਆਂ ਨਾਲ ਵੀ ਅਜਿਹਾ ਹੀ ਵਰਤਾਰਾ ਕੀਤਾ ਗਿਆ। ਗੁਰਦੁਆਰਾ ਵਾਲਸਾਲ ਵਿੱਚ ਵੀ ਇਸੇ ਤਰ੍ਹਾਂ ਵਾਪਰਿਆ ਸੀ।
ਵਰਨਣ ਯੋਗ ਹੈ ਕਿ ਬੀਤੇ ਦਿਨੀਂ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ ਕੇ, ਫਰੀ ਜੱਗੀ ਕੰਪੇਨ ਅਤੇ ਸਿੱਖ ਯੂਥ ਯੂ ਕੇ ਵੱਲੋਂ ਬ੍ਰਿਟਿਸ਼ ਸਰਕਾਰ ਚਲਾ ਰਹੀ ਕੰਜ਼ਰਵੇਟਿਵ (ਟੋਰੀ) ਪਾਰਟੀ ਦੀ ਮੀਟਿੰਗ ਮੌਕੇ ਵੀ ਇੰਟਰਨੈਸ਼ਨਲ ਕਨਵੈਂਨਸ਼ਨ ਸੈਂਟਰ ਬਰਮਿੰਘਮ ਵਿਖੇ ਭਾਰੀ ਰੋਸ ਵਿਖਾਵਾ ਹੋਇਆ ਸੀ। ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਿਹੜੇ ਪੰਜ ਸਿੱਖ ਨੌਜਵਾਨਾਂ ਦੇ ਘਰਾਂ ਤੇ ਬਰਤਾਨਵੀ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ ਨੇ ਛਾਪੇਮਾਰੀ ਕੀਤੀ ਗਈ ਸੀ, ਉਸ ਬਾਰੇ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇੇ। ਸਿੱਖ ਆਗੂਆਂ ਦਾ ਦੋਸ਼ ਹੈ ਕਿ ਭਾਰਤ ਸਰਕਾਰ ਦੇ ਕਹਿਣ 'ਤੇ ਇਹ ਛਾਪੇਮਾਰੀ ਕੀਤੀ ਗਈ ਸੀ, ਜਦ ਕਿ ਪੁਲਸ ਨੇ ਇਸ ਨੂੰ ਅੱਤਵਾਦ ਅਤੇ ਹਵਾਲੇ ਦਾ ਮਾਮਲਾ ਕਿਹਾ ਸੀ।ਸਿੱਖ ਜਥੇਬੰਦੀਆਂ ਨੇ ਮਤਾ ਪਾਸ ਕਰ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਸੀ ਕਿ ਵੈਸਟ ਮਿਡਲੈਂਡ ਪੁਲਸ ਦੇ ਕਿਸੇ ਵੀ ਅਧਿਕਾਰੀ ਨੂੰ ਗੁਰਦੁਆਰਿਆਂ ਦੀਆਂ ਸਟੇਜਾਂ ਤੋਂ ਸਨਮਾਨਿਤ ਨਾ ਕੀਤਾ ਜਾਵੇ ਅਤੇ ਨਾ ਉਨ੍ਹਾਂ ਨੂੰ ਬੋਲਣ ਦਿੱਤਾ ਜਾਵੇ ਜਿੰਨਾ ਚਿਰ ਇਹ ਸਪੱਸ਼ਟ ਨਹੀਂ ਕਰਦੇ ਕਿ ਇਹ ਛਾਪੇਮਾਰੀ ਕਿਉਂ ਅਤੇ ਕਿਸ ਮਕਸਦ ਨਾਲ ਕੀਤੀ ਗਈ ਅਤੇ ਭਵਿੱਖ ਵਿੱਚ ਅਜਿਹਾ ਨਾ ਵਾਪਰਨ ਦਾ ਭਰੋਸਾ ਨਹੀਂ ਦਿਵਾਇਆ ਜਾਂਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ