Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਉਮੀਦਵਾਰਾਂ ਦੇ ਕਾਗਜ਼ ਭਰਨ ਵੇਲੇ ਲਾਮ ਲਸ਼ਕਰ ਨਾਲ ਲਿਜਾਣਾ ਮਨ੍ਹਾ ਕਰ ਦਿੱਤਾ ਗਿਆ

April 21, 2019 01:42 AM

ਚੰਡੀਗੜ੍ਹ, 20 ਅਪ੍ਰੈਲ (ਪੋਸਟ ਬਿਊਰੋ)- ਲੋਕ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਕੱਲ੍ਹ ਸਾਰੇ ਪੰਜਾਬ ਰਾਜ ਦੇ ਰਿਟਰਨਿੰਗ ਅਫਸਰਾਂ (ਆਰ ਓ) ਨੂੰ ਵੀਡੀਓ ਕਾਨਫਰੰਸ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਿਆਰ ਕਰਾਏ ਗਏ ਸੁਵਿਧਾ ਪੋਰਟਲ ਦੀ ਜਾਣਕਾਰੀ ਦੇਣ ਦੇ ਨਾਲ ਕਿਹਾ ਕਿ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਤੁਰੰਤ ਹੀ ਨਾਮਜ਼ਦਗੀ ਪੱਤਰ ਸੁਵਿਧਾ ਪੋਰਟਲ ਅਤੇ ਸੀ ਈ ਓ ਪੰਜਾਬ ਦੀ ਵੈਬਸਾਈਟ 'ਤੇ ਅਪਲੋਡ ਕੀਤਾ ਜਾਣਾ ਹੈ। ਉਨ੍ਹਾਂ ਨੇ ਰਿਟਰਨਿੰਗ ਅਫਸਰਾਂ ਨੂੰ ਇਸ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਹੈ।
ਇਸ ਮੌਕੇ ਮੁੱਖ ਚੋਣ ਅਫਸਰ ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਅਪਲੋਡ ਕੀਤਾ ਗਿਆ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ (ਈ ਸੀ ਆਈ) ਦੀ ਵੈਬਸਾਈਟ, ਸੀ ਈ ਓ ਪੰਜਾਬ ਦੀ ਵੈਬਸਾਈਟ, ਵੋਟਰ ਹੈਲਪਲਾਈਨ ਵੈਬਸਾਈਟ ਅਤੇ ਸੁਵਿਧਾ ਕੈਂਡੀਡੇਟ ਐਪ ਉੱਤੇ ਵੇਖਿਆ ਜਾ ਸਕਦਾ ਹੈ। ਉਨ੍ਹਾਂ ਨੇ ਖਰਚਾ ਰਜਿਸਟਰ ਬਾਰੇ ਕਿਹਾ ਕਿ ਇਸ ਉਤੇ ਹਰ ਉਮੀਦਵਾਰ ਵੱਲੋਂ ਨਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਵੋਟਾਂ ਵਾਲੇ ਦਿਨ ਤੱਕ ਕੀਤੇ ਜਾਂਦੇ ਖਰਚ ਦਾ ਵੇਰਵਾ ਅਬਜ਼ਰਵਰ ਵੱਲੋਂ ਪਰਖੇ ਜਾਣ ਪਿੱਛੋਂ ਤਿੰਨ ਵਾਰ ਵਿੱਚ ਅਪਲੋਡ ਕੀਤਾ ਜਾਣਾ ਹੈ। ਡਾ. ਰਾਜੂ ਨੇ ਕਿਹਾ ਕਿ 22 ਅਪ੍ਰੈਲ ਨੂੰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਨਾਮਜ਼ਦਗੀਆਂ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਲਈ ਸਾਰੇ ਆਰ ਓ ਯਕੀਨੀ ਕਰਨ ਕਿ ਉਨ੍ਹਾਂ ਦੇ ਦਫਤਰ ਦੇ 100 ਮੀਟਰ ਦੇ ਘੇਰੇ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਕਿਸੇ ਵੀ ਉਮੀਦਵਾਰ ਨਾਲ ਵੱਧ ਤੋਂ ਵੱਧ ਤਿੰਨ ਵਾਹਨ ਆ ਸਕਦੇ ਹਨ ਅਤੇ ਇਕ ਉਮੀਦਵਾਰ ਨਾਲ ਚਾਰ ਹੋਰ ਵਿਅਕਤੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰਿਟਰਨਿੰਗ ਅਫਸਰ ਦੇ ਚੈਂਬਰ ਤੱਕ ਜਾ ਸਕਦੇ ਹਨ। ਇਸ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜੇ ਉਮੀਦਵਾਰ ਜਾਂ ਉਸ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲਾ ਵਿਅਕਤੀ ਸਪੈਸ਼ਲ ਸੁਰੱਖਿਆ ਅਧੀਨ (ਐਸ ਪੀ ਜੀ ਪ੍ਰੋਟੈਕਟੀ) ਹੈ, ਉਸ ਨਾਲ ਵਾਧੂ ਐਸ ਪੀ ਜੀ ਸੁਰੱਖਿਆ ਗਾਰਡ ਲੁਕਵੇ ਹਥਿਆਰ ਨਾਲ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ