Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਦੋ ਲੱਖ ਰੁਪਏ ਰਿਸ਼ਵਤ ਲੈਂਦਾ ਏ ਈ ਟੀ ਸੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

April 21, 2019 01:47 AM

* ਚਾਰਟਰਡ ਅਕਾਊਂਟੈਂਟ ਵੀ ਨਾਲ ਵੀ ਫੜਿਆ ਗਿਆ

ਟਾਂਡਾ ਉੜਮੁੜ, 20 ਅਪ੍ਰੈਲ (ਪੋਸਟ ਬਿਊਰੋ)- ਵਿਜੀਲੈਂਸ ਬਿਊਰੋ ਦੀ ਹੁਸ਼ਿਆਰਪੁਰ ਟੀਮ ਨੇ ਕੱਲ੍ਹ ਟਾਂਡਾ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਤਾਰਾ ਸਿੰਘ ਸੱਲ੍ਹਾਂ ਦੇ ਵ੍ਹਾਈਟ ਹਾਊਸ ਪੈਲਸ ਵਿੱਚ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਐਕਸਾਈਜ਼ ਐਂਡ ਟੈਕਸੇਸ਼ਨ ਦੇ ਫਲਾਇੰਗ ਵਿੰਗ ਦੇ ਏ ਈ ਟੀ ਸੀ-ਕਮ-ਅਸਿਸਟੈਂਟ ਕਮਿਸ਼ਨਰ ਸੇਲਜ਼ ਟੈਕਸ (ਜੀ ਐਸ ਟੀ) ਹਰਮੀਤ ਸਿੰਘ ਨੂੰ ਰੰਗੇ ਹੱਥੀਂ ਫੜਿਆ ਹੈ। ਡੀ ਐਸ ਪੀ ਹੁਸ਼ਿਆਰਪੁਰ ਦਲਬੀਰ ਸਿੰਘ ਹੋਠੀ ਦੀ ਅਗਵਾਈ ਵਿੱਚ ਵਿਜੀਲੈਂਸ ਦੀ ਇਸ ਕਾਰਵਾਈ ਮੌਕੇ ਈ ਟੀ ਓ ਦੇ ਇਸ ਜਾਲ 'ਚ ਮਦਦ ਕਰਨ ਵਾਲਾ ਸਥਾਨਕ ਸੀ ਏ ਰਮਨ ਸੋਂਧੀ (ਵਾਸੀ ਅਹੀਆਪੁਰ) ਵੀ ਫੜਿਆ ਗਿਆ ਹੈ।
ਪਤਾ ਲੱਗਾ ਹੈ ਕਿ ਟਾਂਡਾ-ਸ੍ਰੀ ਹਰਿਗੋਬਿੰਦਪੁਰ ਰੋਡ ਉੱਤੇ ਪਿੰਡ ਗਿੱਲ ਨੇੜੇ ਜਥੇਦਾਰ ਤਾਰਾ ਸਿੰਘ ਸੱਲ੍ਹਾਂ ਦੇ ਵ੍ਹਾਈਟ ਹਾਊਸ ਪੈਲਸ ਵਿੱਚ ਇਹ ਅਧਿਕਾਰੀ ਹਰਮੀਤ ਸਿੰਘ ਓਥੋਂ ਦੇ ਪ੍ਰਬੰਧਕਾਂ ਨੂੰ ਜੀ ਐਸ ਟੀ ਟੈਕਸ ਦਾ ਡਰਾਵਾ ਦੇ ਕੇ ਤੰਗ ਕਰ ਰਿਹਾ ਸੀ ਤੇ ਇਸ ਵਿੱਚ ਟਾਂਡਾ ਪੈਲਸ ਲਈ ਸੇਵਾਵਾਂ ਦੇਣ ਵਾਲਾ ਸਥਾਨਕ ਚਾਰਟਰਡ ਅਕਾਊਂਟੈਂਟ (ਸੀ ਏ) ਰਮਨ ਸੋਂਧੀ ਉਸ ਦੀ ਮਦਦ ਕਰ ਰਿਹਾ ਸੀ। ਇਹ ਸਿਲਸਿਲਾ ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਇਆ ਸੀ ਜਦੋਂ 11 ਮਹੀਨੇ ਦੇ ਰਹਿੰਦੇ ਜੀ ਐਸ ਟੀ ਟੈਕਸ ਬਕਾਏ ਬਾਰੇ ਰੇਡ ਕਰ ਕੇ ਹਰਮੀਤ ਸਿੰਘ ਇਸ ਪੈਲਸ ਵਿੱਚੋਂ ਦਸਤਾਵੇਜ਼ ਜਬਰੀ ਚੁੱਕ ਕੇ ਲੈ ਗਿਆ ਸੀ ਤੇ ਉਸ ਨੇ ਪ੍ਰਬੰਧਕਾਂ ਨੂੰ ਡਰਾ ਕੇ ਸੱਤ ਲੱਖ ਰੁਪਏ ਦੀ ਰਿਸ਼ਵਤ ਮੰਗੀ ਤੇ ਸੀ ਏ ਸੋਂਧੀ ਦੀ ਮਦਦ ਨਾਲ ਪਿਛਲੇ 10 ਦਿਨਾਂ ਵਿੱਚ ਤਿੰਨ ਲੱਖ ਰੁਪਏ ਲੈ ਜਾਣ ਤੋਂ ਬਾਅਦ ਦੋ ਲੱਖ ਰੁਪਏ ਹੋਰ ਦੀ ਮੰਗ ਕਰ ਰਿਹਾ ਸੀ। ਇਸ ਅਧਿਕਾਰੀ ਤੋਂ ਤੰਗ ਆ ਕੇ ਤਾਰਾ ਸਿੰਘ ਸੱਲ੍ਹਾਂ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਤਾਂ ਡੀ ਐਸ ਪੀ ਵਿਜੀਲੈਂਸ ਹੁਸ਼ਿਆਰਪੁਰ ਦਲਬੀਰ ਸਿੰਘ ਹੋਠੀ ਦੀ ਅਗਵਾਈ ਵਾਲੀ ਟੀਮ ਨੇ ਕੱਲ੍ਹ ਸਵੇਰ ਤੋਂ ਪੈਲਸ ਵਿੱਚ ਟਰੈਪ ਲਾ ਲਿਆ ਸੀ। ਦੱਸੇ ਸਮੇਂ ਮੁਤਾਬਕ ਏ ਈ ਟੀ ਸੀ ਹਰਮੀਤ ਸਿੰਘ ਅਤੇ ਸੀ ਏ ਸੋਂਧੀ ਦੁਪਹਿਰ ਦੋ ਵਜੇ ਪੈਲਸ ਆਏ ਤੇ ਜਦੋਂ ਅਧਿਕਾਰੀ ਨੇ ਦੋ ਲੱਖ ਰੁਪਏ ਦੀ ਰਿਸ਼ਵਤ ਫੜ ਕੇ ਅੱਗੋਂ ਸੀ ਏ ਨੂੰ ਫੜਾਈ ਤਾਂ ਵਿਜੀਲੈਂਸ ਟੀਮ ਨੇ ਦੋਵਾਂ ਨੂੰ ਰੰਗੇ ਹੱਥੀਂ ਫੜ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ