Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਯੂ ਪੀ ਵਿੱਚ ਭਾਜਪਾ ਵਿਧਾਇਕ ਅਸ਼ੋਕ ਚੰਦੇਲ ਸਣੇ 10 ਜਣਿਆਂ ਨੂੰ ਉਮਰ ਕੈਦ

April 21, 2019 01:49 AM

ਪ੍ਰਯਾਗਰਾਜ, 20 ਅਪ੍ਰੈਲ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਹਮੀਰਪੁਰ ਸਦਰ ਹਲਕੇ ਦੇ ਭਾਜਪਾ ਵਿਧਾਇਕ ਅਸ਼ੋਕ ਸਿੰਘ ਚੰਦੇਲ ਨੂੰ ਸਮੂਹਿਕ ਹੱਤਿਆ ਦੇ ਕੇਸ ਵਿੱਚ ਇਲਾਹਾਬਾਦ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ 22 ਸਾਲ ਪਹਿਲਾਂ ਸਿਆਸੀ ਵਿਰੋਧਤਾ ਵਿੱਚ ਪੰਜ ਲੋਕਾਂ ਦੇ ਕਤਲ ਕੇਸ ਵਿੱਚ ਵਿਧਾਇਕ ਅਸ਼ੋਕ ਸਿੰਘ ਚੰਦੇਲ ਸਮੇਤ 10 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ। ਅਪਰਾਧੀਆਂ ਨੂੰ 2002 'ਚ ਹਮੀਰਪੁਰ ਦੇ ਏ ਡੀ ਜੇ ਨੇ ਦੋਸ਼ਮੁਕਤ ਕਰਾਰ ਦਿੰਦਿਆਂ ਬਰੀ ਕਰ ਦਿੱਤਾ ਗਿਆ ਸੀ।
ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਰਮੇਸ਼ ਸਿਨਹਾ ਤੇ ਜਸਟਿਸ ਦਿਨੇਸ਼ ਸਿੰਘ ਦੀ ਬੈਂਚ ਨੇ ਇਹ ਹੁਕਮ ਰਾਜ ਸਰਕਾਰ ਅਤੇ ਮੁਕੱਦਮੇ ਦੇ ਮੁਦੱਈ ਰਾਜੀਵ ਸ਼ੁਕਲ ਦੀਆਂ ਵਿਸ਼ੇਸ਼ ਅਪੀਲਾਂ ਨੂੰ ਮਨਜ਼ੂਰ ਕਰ ਕੇ ਦਿੱਤਾ ਹੈ। ਰਾਜ ਸਰਕਾਰ ਵੱਲੋਂ ਐਡੀਸ਼ਨਲ ਅਟਾਰਨੀ ਜਨਰਲ ਕ੍ਰਿਸ਼ਨ ਪਹਿਲ ਨੇ ਬਹਿਸ ਕੀਤੀ। ਅਦਾਲਤ ਨੇ ਸੈਸ਼ਨ ਕੋਰਟ ਦੇ ਫੈਸਲੇ ਨੂੰ ਗਲਤ ਮੰਨ ਕੇ ਸਾਰੇ ਜਣਿਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਰਨਣ ਯੋਗ ਹੈ ਕਿ ਇਸ ਸਮੂਹਿਕ ਹੱਤਿਆ ਦੇ ਬਹੁ-ਚਰਚਿਤ ਮੁਕੱਦਮੇ ਵਿੱਚ ਓਦੋਂ ਦੇ ਸੈਸ਼ਨ ਜੱਜ ਅਸ਼ਵਨੀ ਕੁਮਾਰ ਨੇ ਇਨ੍ਹਾਂ ਨੂੰ ਬਰੀ ਕਰ ਦਿੱਤਾ ਸੀ, ਪਰ ਹਾਈ ਕੋਰਟ ਦੇ ਹੁਕਮ ਉੱਤੇ ਹੋਈ ਜਾਂਚ ਵਿੱਚ ਸਾਬਤ ਹੋਇਆ ਕਿ ਸੈਸ਼ਨ ਜੱਜਾਂ ਨੇ ਪੈਸੇ ਲਏ ਸਨ, ਇਸ ਲਈ ਦੋ ਸੈਸ਼ਨ ਜੱਜਾਂ ਨੂੰ ਰਿਸ਼ਵਤ ਦੇ ਕੇਸ ਵਿੱਚ ਪਹਿਲਾਂ ਹੀ ਬਰਖਾਸਤ ਕੀਤਾ ਜਾ ਚੁੱਕਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ