Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਪਹਿਲੀ ਮਹਿਲਾ ਸਾਇੰਸਦਾਨ ਗਗਨਦੀਪ ਕੰਗ ‘ਰਾਇਲ ਸੁਸਾਇਟੀ’ ਵਿੱਚ ਸ਼ਾਮਲ

April 21, 2019 01:50 AM

ਲੰਡਨ, 20 ਅਪ੍ਰੈਲ (ਪੋਸਟ ਬਿਊਰੋ)- ਰਾਇਲ ਸੁਸਾਇਟੀ ਦੇ 359 ਸਾਲਾ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਮਹਿਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਿੱਚ ਸ਼ਾਮਲ ਹੋਈ ਗਗਨਦੀਪ ਕੰਗ ਪਿੱਛੋਂ ਪੰਜਾਬੀ ਮੂਲ ਦੀ ਹੈ।
ਹਰਿਆਣਾ ਦੇ ਫਰੀਦਾਬਾਦ ਦੀ ਗਗਨਦੀਪ ਨੇ ਅਣਥੱਕ ਮਿਹਨਤ ਨਾਲ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਰਾਇਲ ਸੁਸਾਇਟੀ ਦੀ 2019 ਦੀ ਸੂਚੀ ਵਿੱਚ ਸ਼ਾਮਲ ਭਾਰਤੀ ਮੂਲ ਦੇ ਲੋਕਾਂ ਵਿੱਚ ਯੂਸਫ ਹਮੀਦ, ਪ੍ਰੋ. ਗਗਨਦੀਪ ਕੰਗ, ਪ੍ਰੋ. ਗੁਰਦਿਆਲ ਬਸਰਾ, ਪ੍ਰੋ. ਮੰਜੁਲ ਭਾਰਗਵ, ਪ੍ਰੋ. ਅਨੰਤ ਪਾਰਖ, ਪ੍ਰੋ. ਅਕਸ਼ੈ ਵੇਂਕਟੇਸ਼ ਸ਼ਾਮਲ ਹਨ। ਦਵਾਈ ਕੰਪਨੀ ਸਿਪਲਾ ਦੇ 82 ਸਾਲਾ ਚੇਅਰਮੈਨ ਨੂੰ ਵੀ ਇਸ ਸੰਸਥਾ ਦਾ ਸਨਮਾਨਤ ਮੈਂਬਰ ਬਣਾਇਆ ਗਿਆ ਹੈ। ਰਾਇਲ ਸੁਸਾਇਟੀ ਬ੍ਰਿਟੇਨ ਤੇ ਕਾਮਨਵੈੱਲਥ ਦੇਸ਼ਾਂ ਦੀ ਆਜ਼ਾਦ ਵਿਗਿਆਨਕ ਅਕਾਦਮੀ ਹੈ, ਜਿਹੜੀ ਇਸ ਖੇਤਰ 'ਚ ਉਤਮਤਾ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਹਮੀਦ ਤੇ ਗਗਨਦੀਪ ਤੋਂ ਇਲਾਵਾ ਇਸ 'ਚ 51 ਹੋਰ ਨਵੇਂ ਮੈਂਬਰਾਂ ਤੇ 10 ਨਵੇਂ ਵਿਦੇਸ਼ੀ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਨੋਬਲ ਇਨਾਮ ਜੇਤੂ ਰਾਇਲ ਸੁਸਾਇਟੀ ਦੇ ਭਾਰਤੀ ਮੂਲ ਦੇ ਪ੍ਰੋ. ਵੈਂਕੀ ਰਾਮਕ੍ਰਿਸ਼ਨਨ ਨੇ ਕਿਹਾ ਹੈ ਕਿ ਰਾਇਲ ਸੁਸਾਇਟੀ ਦੇ ਮਾਣ ਮੱਤੇ ਇਤਿਹਾਸ ਵਿੱਚ ਸਾਡੀ ਸ਼ਮੂਲੀਅਤ ਨੇ ਸਾਨੂੰ ਲਗਾਤਾਰ ਜੋੜੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ‘ਵਿਗਿਆਨ ਦੀ ਵਰਤੋਂ ਮਨੁੱਖਤਾ ਦੇ ਲਾਭ ਲਈ' ਹੋਵੇ। ਜ਼ਿਕਰ ਯੋਗ ਹੈ ਕਿ ਗਗਨਦੀਪ ਕੰਗ 2006 ਵਿੱਚ ਵੁਮੈਨ ਬਾਇਓਸਾਇੰਟਿਸਟ ਆਫ ਦਾ ਯੀਅਰ ਤੋਂ ਲੈ ਕੇ 2016 ਵਿੱਚ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਤੱਕ ਸਮੇਤ ਦੇਸ਼ ਵਿਦੇਸ਼ ਵਿੱਚ ਕਈ ਅਹਿਮ ਪ੍ਰਾਪਤੀਆਂ ਕਰ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ