Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕਰਤਾਰਪੁਰ ਸਾਹਿਬ ਕਾਰੀਡੋਰ ਹਾਈਵੇ ਨੂੰ ਹਰੀ ਝੰਡੀ ਮਿਲੀ

April 22, 2019 02:35 AM

ਚੰਡੀਗੜ੍ਹ, 21 ਅਪ੍ਰੈਲ (ਪੋਸਟ ਬਿਊਰੋ)- ਪਾਕਿਸਤਾਨ ਵਿਚਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਲ ਕਾਰੀਡੋਰ ਰਾਹੀਂ ਜੁੜਨ ਵਾਲੇ ਹਾਈਵੇ ਨੂੰ ਵਾਤਾਵਰਣ ਮੰਤਰਾਲਾ ਨੇ ਗ੍ਰੀਨ ਸਿਗਨਲ ਦੇ ਦਿੱਤਾ ਹੈ। ਇਹ ਹਾਈਵੇ ਪਿੰਡ ਚੰਦੂ ਨੰਗਲ ਦੇ ਕੋਲੋਂ ਬਣਨ ਵਾਲੇ ਨੈਸ਼ਨਲ ਹਾਈਵੇ 354 ਤੋਂ ਸ਼ੁਰੂ ਹੋਵੇਗਾ, ਜੋ ਅੱਗੇ ਡੇਰਾ ਬਾਬਾ ਨਾਨਕ ਸ਼ਹਿਰ ਕੋਲੋਂ ਗੁਜ਼ਰਦਿਆਂ ਪਾਕਿਸਤਾਨ ਬਾਰਡਰ ਤੱਕ ਜਾਵੇਗਾ। ਇਸ ਲਈ ਨੈਸ਼ਨਲ ਹਾਈਵੇ ਅਥਾਰਟੀ ਨੇ ਵਾਤਾਵਰਣ ਮੰਤਰਾਲਾ ਤੋਂ 1.78 ਹੈਕਟੇਅਰ ਜੰਗਲਾਤ ਵਿਭਾਗ ਦੀ ਜ਼ਮੀਨ ਦੀ ਮੰਗ ਕੀਤੀ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਹਾਈਵੇੇ ਦੇ ਬਣਨ ਉੱਤੇ ਤਕਰੀਬਨ 120 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।
ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਮੁਤਾਬਕ ਅੰਮ੍ਰਿਤਸਰ ਅਤੇ ਗੁਰਦਾਸਪੁਰ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇ 354 ਨਾਲ ਲਿੰਕ ਕੀਤੇ ਜਾਣ ਵਾਲੇ ਕਰਤਾਰਪੁਰ ਸਾਹਿਬ ਕਾਰੀਡੋਰ ਹਾਈਵੇ ਦੀ ਭਾਰਤ-ਪਾਕਿਸਤਾਨ ਬਾਰਡਰ ਤੱਕ ਕੁੱਲ ਲੰਬਾਈ ਕਰੀਬ 3.59 ਕਿਲੋਮੀਟਰ ਦੇ ਕਰੀਬ ਹੋਵੇਗੀ। ਇਹ ਹਾਈਵੇ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਲ ਵੀ ਜੁੜਿਆ ਹੋਵੇਗਾ ਤਾਂ ਕਿ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਹਾਈਵੇ ਰਾਹੀਂ ਕਾਰੀਡੋਰ ਤੱਕ ਸੌਖੀ ਤਰ੍ਹਾਂ ਪੁੱਜ ਸਕੇ। ਇਸ ਪ੍ਰੋਜੈਕਟ ਨਾਲ ਜੁੜੇ ਮਾਹਰਾਂ ਮੁਤਾਬਕ ਭਾਰਤ ਵੱਲੋਂ ਜ਼ੀਰੋ ਲਾਈਨ ਤੱਕ ਸੜਕ ਉਸਾਰੀ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇਗਾ, ਪਰ ਪਾਕਿਸਤਾਨ ਬਾਰਡਰ ਦੇ ਪਾਰ ਰਾਵੀ ਦਰਿਆ ਉਤੇ ਪੁਲ ਬਣਨ ਬਾਰੇ ਅਜੇ ਪੂਰੀ ਤਰ੍ਹਾਂ ਤਸਵੀਰ ਸਾਫ ਨਹੀਂ ਹੋ ਸਕੀ। ਇਸ ਬਾਰੇ ਦੋਵਾਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਪੱਧਰ ਉਤੇ ਬੈਠਕਾਂ ਦਾ ਦੌਰ ਜਾਰੀ ਹੈ। ਪਿਛਲੇ ਦਿਨੀਂ ਹੋਈ ਬੈਠਕ ਵਿੱਚ ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਹਾਈਵੇ ਦਾ ਮੁਕੰਮਲ ਬਿਓਰਾ ਦੇ ਦਿੱਤਾ ਸੀ। ਇਸ ਬਾਰੇ ਰਾਵੀ 'ਤੇ ਕਰਤਾਰਪੁਰ ਗਲਿਆਰੇ ਬਾਰੇ ਅਜੇ ਗੱਲਬਾਤ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ