Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪ੍ਰੇਮੀ ਨੂੰ ਘਰ ਬੁਲਾ ਕੇ ਮਹਿਲਾ ਨੇ ਪਤੀ ਨਾਲ ਮਿਲ ਕੇ ਮਾਰਿਆ

April 22, 2019 02:36 AM

ਸਮਰਾਲਾ, 21 ਅਪ੍ਰੈਲ (ਪੋਸਟ ਬਿਊਰੋ)- ਕਕਰਾਲਾਂ ਖੁਰਦ ਦੇ ਵਾਸੀ ਗੁਰਜੰਟ ਸਿੰਘ (50) ਨੂੰ ਪਿੰਡ ਕੋਟਲਾ ਵਿੱਚ ਓਦੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ, ਜਦ ਉਹ ਕੋਟਲਾ ਪਿੰਡ ਦੇ ਅਵਤਾਰ ਸਿੰਘ ਦੀ ਪਤਨੀ ਸੰਦੀਪ ਕੌਰ ਨੂੰ ਮਿਲਣ ਗਿਆ ਸੀ। ਜਦ ਉਹ ਅਵਤਾਰ ਸਿੰਘ ਦੇ ਘਰ ਗਿਆ ਤਾਂ ਅਵਤਾਰ ਸਿੰਘ ਉਸ ਨੂੰ ਕੁੱਟਣ ਲੱਗਾ ਤੇ ਇਸ ਵਿੱਚ ਉਸ ਦੀ ਪਤਨੀ ਸੰਦੀਪ ਕੌਰ ਨੇ ਵੀ ਉਸ ਦਾ ਸਾਥ ਦਿੱਤਾ।
ਪਤਾ ਲੱਗਾ ਹੈ ਕਿ ਗੁਰਜੰਟ ਸਿੰਘ ਦੇ ਤਾਏ ਦਾ ਬੇਟਾ ਜਸਦੇਵ ਸਿੰਘ ਵੀ ਮੋਟਰ ਸਾਈਕਲ 'ਤੇ ਉਸ ਦੇ ਨਾਲ ਗਿਆ ਸੀ, ਜੋ ਗੁਰਜੰਟ ਸਿੰਘ ਨੂੰ ਕੁੱਟਦੇ ਦੇਖ ਕੇ ਦੌੜ ਗਿਆ ਅਤੇ ਪੁਲਸ ਨੂੰ ਸੁੂਚਨਾ ਦਿੱਤੀ। ਉਸ ਨੇ ਪੁਲਸ ਨੂੰ ਬਿਆਨ ਦਿੱਤੇ ਕਿ ਰਾਤ ਗੁਰਜੰਟ ਸਿੰਘ ਉਸ ਨੂੰ ਪਿੰਡ ਕੋਟਲਾ ਵਿੱਚ ਅਵਤਾਰ ਸਿੰਘ ਦੇ ਘਰ ਇਹ ਕਹਿ ਕੇ ਲੈ ਗਿਆ ਸੀ ਕਿ ਅਵਤਾਰ ਸਿੰਘ ਦੀ ਪਤਨੀ ਨਾਲ ਉਸ ਦੀ ਜਾਣ-ਪਛਾਣ ਹੈ ਤੇ ਕੰਮ ਦੇ ਸਿਲਸਿਲੇ ਵਿੱਚ ਉਸ ਨੂੰ ਮਿਲਣ ਜਾਣਾ ਹੈ। ਜਦੋਂ ਉਹ ਉਸ ਦੇ ਘਰ ਪਹੁੰਚੇ ਤਾਂ ਸੰਦੀਪ ਕੌਰ ਦੇ ਪਤੀ ਅਵਤਾਰ ਸਿੰਘ ਨੇ ਗੁਰਜੰਟ ਸਿੰਘ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਉਹ ਬੇਹੋਸ਼ ਹੋ ਗਿਆ। ਗੁਰਜੰਟ ਸਿੰਘ ਦੀ ਹਾਲਤ ਖਰਾਬ ਹੁੰਦੀ ਦੇਖ ਕੇ ਪਤੀ-ਪਤਨੀ ਇਲਾਜ ਦੇ ਲਈ ਉਸ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਜਸਦੇਵ ਦੇ ਬਿਆਨਾਂ ਉਤੇ ਅਵਤਾਰ ਸਿੰਘ ਅਤੇ ਉਸ ਦੀ ਪਤਨੀ ਸੰਦੀਪ ਕੌਰ 'ਤੇ ਕਤਲ ਕਰਨ ਦਾ ਕੇਸ ਦਰਜ ਕਰ ਕੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਗੁਰਜੰਟ ਸਿੰਘ ਰੇਲਵੇ ਵਿਭਾਗ ਭੋਪਾਲ ਵਿੱਚ ਨੌਕਰੀ ਕਰਦਾ ਸੀ ਤੇ ਕੱਲ੍ਹ ਹੀ ਆਪਣੇ ਘਰ ਆਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ