Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪੰਜਾਬ ਦੇ ਦੋ ਕਰੋੜ ਆਧਾਰ ਕਾਰਡਾਂ ਦਾ ਡਾਟਾ ਤੇਲੰਗਾਨਾ ਵਿੱਚੋਂ ਲੱਭਾ

April 22, 2019 02:37 AM

ਨਵੀਂ ਦਿੱਲੀ, 21 ਅਪ੍ਰੈਲ (ਪੋਸਟ ਬਿਊਰੋ)- ਤੇਲੰਗਾਨਾ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡਾਟਾ ਚੋਰੀ ਦਾ ਕੇਸ ਹੱਲ ਕਰ ਲਿਆ ਹੈ। ਆਈ ਟੀ ਗਰਿੱਡ ਇੰਡੀਆ ਦੀਆਂ ਹਾਰਡ ਡਿਸਕਾਂ ਫੜੇ ਜਾਣ ਪਿੱਛੋਂ ਕੀਤੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਸ ਕੰਪਨੀ ਨੇ ਪੰਜਾਬ ਨਾਲ ਸੰਬੰਧਤ ਦੋ ਕਰੋੜ ਆਧਾਰ ਕਾਰਡਾਂ ਦਾ ਡਾਟਾ ਚੋਰੀ ਕੀਤਾ ਹੈ।
ਇਸ ਤੋਂ ਪਹਿਲਾਂ ਇਸ ਕੰਪਨੀ ਵੱਲੋਂ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਰਾਜਾਂ ਦੇ ਨਾਲ ਸੰਬੰਧਤ 7.82 ਕਰੋੜ ਆਧਾਰ ਕਾਰਡਾਂ ਦਾ ਡਾਟਾ ਚੋਰੀ ਕਰਨ ਦਾ ਪਰਦਾ ਫਾਸ਼ ਹੋ ਚੁੱਕਾ ਹੈ। ਅਧਿਕਾਰੀ ਇਸ ਗੱਲ ਤੋਂ ਹੈਰਾਨ ਹਨ ਕਿ ਕੰਪਨੀ ਨੇ ਪੰਜਾਬ ਨਾਲ ਸੰਬੰਧਤ ਇੰਨੀ ਵੱਡੀ ਗਿਣਤੀ ਵਿੱਚ ਡਾਟਾ ਕਿਉਂ ਸਾਂਭ ਕੇ ਰੱਖਿਆ ਸੀ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੀ ਪੁੱਛਗਿੱਛ ਤੋਂ ਬਾਅਦ ਇਸ ਦਾ ਰਾਜ ਸਾਹਮਣੇ ਆਵੇਗਾ।
ਵਰਨਣ ਯੋਗ ਹੈ ਕਿ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ ਆਈ ਡੀ ਏ ਆਈ) ਨੇ ਆਪਣੇ ਸਰਵਰ ਤੋਂ ਡਾਟਾ ਲੀਕ ਹੋਣ ਜਾਂ ਇਸ 'ਚ ਸੰਨ੍ਹ ਲੱਗਣ ਦੀਆਂ ਰਿਪੋਰਟਾਂ ਨੂੰ ਕਈ ਵਾਰੀ ਰੱਦ ਕੀਤਾ ਹੈ। ਪੰਜਾਬ ਵਿਚਲੇ ਆਧਾਰ ਕਾਰਡਾਂ ਬਾਰੇ ਕੰਪਨੀ ਕੋਲ ਜਾਣਕਾਰੀ ਦਾ ਉਦੋਂ ਪਤਾ ਲੱਗਾ, ਜਦੋਂ ਆਈ ਟੀ ਗਰਿੱਡ (ਇੰਡੀਆ) ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਨਾਲ ਸੰਬੰਧਤ 7.382 ਕਰੋੜ ਲੋਕਾਂ ਬਾਰੇ ਨਿੱਜੀ ਜਾਣਕਾਰੀ ਰੱਖਣ ਕਰ ਕੇ ਫਸ ਗਈ। ਬੀਤੇ ਬੁੱਧਵਾਰ ਯੂ ਆਈ ਡੀ ਏ ਨੇ ਕਿਹਾ ਸੀ ਕਿ ਉਸ ਦੇ ਸਰਵਰ ਸੁਰੱਖਿਅਤ ਹਨ। ਉਸ ਦੇ ਬਿਆਨ ਅਨੁਸਾਰ ਹੋਰਨਾਂ ਲੋਕਾਂ ਦੇ ਆਧਾਰ ਨੰਬਰ ਆਪਣੇ ਕਬਜ਼ੇ ਵਿੱਚ ਰੱਖਣ ਦੇ ਦੋਸ਼ ਵਿੱਚ ਵਿਸ਼ੇਸ਼ ਹਾਲਤਾਂ ਵਿੱਚ ਅਪਰਾਧਕ ਕਾਰਵਾਈ ਹੋ ਸਕਦੀ ਹੈ ਅਤੇ ਆਧਾਰ ਕਾਰਡ ਦੀ ਜਾਣਕਾਰੀ ਰੱਖ ਕੇ ਕਾਰਡ ਹੋਲਡਰ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਪਹੁੰਚਾਉਣਾ ਸੰਭਵ ਨਹੀਂ, ਕਿਉਂਕਿ ਆਧਾਰ ਕਾਰਡ ਬਾਰੇ ਕਿਸੇ ਵੀ ਤਰ੍ਹਾਂ ਦੀ ਸਰਵਿਸ ਲਈ ਬਾਇਓਮੈਟਿ੍ਰਕ ਢੰਗ ਨਾਲ ਸ਼ਨਾਖਤ ਜਾਂ ਵਨ ਟਾਈਮ ਪਾਸਵਰਡ (ਓ ਟੀ ਪੀ) ਦੀ ਲੋੜ ਹੁੰਦੀ ਹੈ। ਯੂ ਆਈ ਡੀ ਏ ਆਈ ਨੇ ਤੇਲੰਗਾਨਾ ਪੁਲਸ ਦੀ ਰਿਪੋਰਟ ਦੇ ਆਧਾਰ ਉੱਤੇ ਕੇਸ ਦਰਜ ਕਰਵਾ ਦਿੱਤਾ ਹੈ। ਤੇਲੰਗਾਨਾ ਪੁਲਸ ਦੇ ਅਨੁਸਾਰ ਡਾਟਾ ਚੋਰੀ ਕਰ ਕੇ ਇਸ ਰਾਹੀਂ ਰਾਜਾਂ ਵਿੱਚ ਵੋਟਰਾਂ ਨਾਲ ਸੰਪਰਕ ਕੀਤਾ ਹੋ ਸਕਦਾ ਹੈ। ਜਾਂਚ ਟੀਮ ਨੂੰ ਕੰਪਨੀ ਦੇ ਕਬਜ਼ੇ 'ਚੋਂ 60 ਹਾਰਡ ਡਿਸਕਾਂ, ਪੈਨ ਡਰਾਈਵ ਅਤੇ ਮੈਮਰੀ ਕਾਰਡ ਮਿਲੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ