Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਫਿਲਮ ਸਟਾਰ ਸੋਨਾਕਸ਼ੀ ਸਣੇ ਸੱਤ ਜਣਿਆਂ ਉੱਤੇ ਫਰਾਡ ਦਾ ਦੋਸ਼

April 22, 2019 02:38 AM

ਮੁਰਾਦਾਬਾਦ, 21 ਅਪ੍ਰੈਲ (ਪੋਸਟ ਬਿਊਰੋ)- ਫਿਲਮ ਅਦਾਕਾਰਾ ਸੋਨਾਕਸ਼ੀ ਸਿਨਹਾ ਸਮੇਤ ਸੱਤ ਜਣਿਆਂ ਵਿਰੁੱਧ 37 ਲੱਖ ਰੁਪਏ ਦੀ ਧੋਖਾਧੜੀ ਦੇ ਕੇਸ ਦੀ ਜਾਂਚ ਸਥਾਨਕ ਪੁਲਸ ਨੂੰ ਦਿੱਤੀ ਗਈ ਹੈ।
ਜਾਣਕਾਰ ਸੂਤਰਾਂ ਨੇ ਦੱਸਿਆ ਕਿ ਕੋਤਵਾਲੀ ਕਟਘਰ ਦੇ ਪ੍ਰਮੋਦ ਸ਼ਰਮਾ ਵਾਸੀ ਸ਼ਿਵਪੁਰੀ ਨੇ 24 ਨਵੰਬਰ ਨੂੰ ਐੱਸ ਐੱਸ ਪੀ ਨੂੰ ਦੱਸਿਆ ਸੀ ਕਿ ਦਿੱਲੀ ਵਿੱਚ ਤੀਹ ਸਤੰਬਰ ਨੂੰ ਉਨ੍ਹਾਂ ਨੇ ਇੰਡੀਆ ਫੈਸ਼ਨ ਐਂਡ ਬਿਊਟੀ ਐਵਾਰਡ ਪ੍ਰੋਗਰਾਮ ਰੱਖਿਆ ਸੀ, ਜਿਸ ਵਿੱਚ ਐਵਾਰਡ ਵੰਡਣ ਲਈ ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਉਣਾ ਸੀ। ਸੋਨਾਕਸ਼ੀ ਨੂੰ ਬੁਲਾਵੇ ਦਾ ਸਮਝੌਤਾ ਟੈਲੇਂਟ ਫੁਲ ਆਨ ਕੰਪਨੀ ਦੇ ਅਭਿਸ਼ੇਕ ਸਿਨਹਾ ਨਾਲ 24 ਲੱਖ ਰੁਪਏ ਵਿੱਚ ਹੋਇਆ ਸੀ। ਉਸ ਨੂੰ ਬੁਲਾਉਣ ਲਈ ਟੈਲੇਂਟ ਫੁਲ ਆਨ ਕੰਪਨੀ ਨੇ ਐਕਸਿਡ ਇੰਟਰਟੇਨਮੈਂਟ ਕੰਪਨੀ ਦੇ ਧੂਮਲ ਠੱਕਰ, ਐਡਗਰਸਕੇ ਰੀਆ ਦੇ ਨਾਲ ਸੋਨਾਕਸ਼ੀ ਦੀ ਮੈਨੇਜਰ ਮਾਲਵਿਕਾ ਪੰਜਾਬੀ ਨਾਲ ਸੰਪਰਕ ਕੀਤਾ ਤੇ ਪਿਛਲੇ ਸਾਲ ਜੂਨ ਵਿੱਚ ਸਮਝੌਤਾ ਹੋ ਗਿਆ ਤੇ ਇੱਕ ਵੀਡੀਓ ਵਾਇਰਲ ਕਰ ਕੇ ਸੋਨਾਕਸ਼ੀ ਨੇ ਪ੍ਰੋਗਰਾਮ ਵਿੱਚ ਆਉਣ ਦੀ ਜਾਣਕਾਰੀ ਦਿੱਤੀ ਸੀ। 37 ਲੱਖ ਰੁਪਏ ਦੀ ਰਕਮ ਮੁਰਾਦਾਬਾਦ ਤੋਂ ਆਨਲਾਈਨ ਟ੍ਰਾਂਸਫਰ ਕੀਤੀ ਗਈ ਤੇ ਇਨ੍ਹਾਂ ਵਿੱਚੋਂ ਚਾਰ ਲੱਖ ਰੁਪਏ ਸੋਨਾਕਸ਼ੀ ਦੇ ਖਾਤੇ ਵਿੱਚ ਟਰਾਂਸਫਰ ਹੋਏ ਸਨ। ਬਾਕੀ 33 ਲੱਖ ਰੁਪਏ ਅਭਿਸ਼ੇਕ ਦੀ ਕੰੇਪਨੀ ਟੈਲੇਂਟ ਫੁਲ ਆਨ ਅਤੇ ਉਨ੍ਹਾਂ ਦੀ ਪਤਨੀ ਸਵਾਤੀ ਦੇ ਇਲਾਵਾ ਆਸ਼ੀਸ਼ ਦੇ ਖਾਤੇ ਵਿੱਚ ਗਏ ਸਨ। ਇਸ ਦੇ ਬਾਅਦ ਵੀ ਤੀਹ ਸਤੰਬਰ ਨੂੰ ਉਹ ਪ੍ਰੋਗਰਾਮ ਵਿੱਚ ਨਹੀਂ ਆਈ।
ਪੀੜਤ ਪ੍ਰਮੋਦ ਦਾ ਦੋਸ਼ ਹੈ ਕਿ ਉਨ੍ਹਾਂ ਨਾਲ 37 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਦੀ ਜਾਂਚ ਸੀ ਓ ਕਟਘਰ ਸੁਦੇਸ਼ ਗੁਪਤਾ ਨੂੰ ਸੌਂਪੀ ਗਈ ਸੀ। ਪੁਲਸ ਵੱਲੋਂ ਇਸ ਮਾਮਲੇ ਵਿੱਚ ਕੋਈ ਦਿਲਚਸਪੀ ਨਾ ਦਿਖਾਉਣ ਤੋਂ ਪ੍ਰੇਸ਼ਾਨ ਪ੍ਰਮੋਦ ਨੇ 13 ਫਰਵਰੀ ਨੂੰ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਤਾਂ ਮਾਮਲੇ ਦੀ ਮੁਰਾਦਾਬਾਦ ਵਿੱਚ ਹੀ ਜਾਂਚ ਕੀਤੇ ਜਾਣ ਦਾ ਫੈਸਲਾ ਪੁਲਸ ਨੇ ਕੀਤਾ ਅਤੇ ਕੇਸ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼