Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਬੱਚਿਆਂ ਨੂੰ ਤੰਗ ਕਰਨ ਦੇ ਦੋਸ਼ ਵਿੱਚ ਅਮਰੀਕੀ ਜੋੜੇ ਨੂੰ 25 ਸਾਲ ਕੈਦ

April 22, 2019 02:41 AM

ਵਾਸ਼ਿੰਗਟਨ, 21 ਅਪ੍ਰੈਲ (ਪੋਸਟ ਬਿਊਰੋ)- ਬੱਚਿਆਂ ਨੂੰ ਤੰਗ ਕਰਨ ਦੇ ਦੋਸ਼ ਵਿੱਚ ਇੱਕ ਅਮਰੀਕੀ ਜੋੜੇ ਨੂੰ 25 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਸ ਜੋੜੇ ਨੂੰ ਕੈਲੀਫੋਰਨੀਆ ਵਿੱਚ ਆਪਣੇ ਘਰ ਬੱਚਿਆਂ ਨੂੰ ਸਾਲਾਂ ਤੱਕ ਕੈਦ ਰੱਖਣ ਤੇ ਉਨ੍ਹਾਂ ਨੂੰ ਤੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ?
ਅਸਲ ਵਿੱਚ ਇਸ ਜੋੜੇ ਦੀਆਂ ਬੇਟੀਆਂ ਵਿੱਚੋਂ ਇੱਕ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਮੇਰੇ ਮਾਤਾ ਪਿਤਾ ਨੇ ਮੇਰੇ ਕੋਲੋਂ ਮੇਰੀ ਪੂਰੀ ਜ਼ਿੰਦਗੀ ਲੈ ਲਈ, ਪਰ ਅੱਜ ਮੈਂ ਆਪਣੀ ਜ਼ਿੰਦਗੀ ਵਾਪਸ ਜੀਅ ਰਹੀ ਹਾਂ। ਉਕਤ ਲੜਕੀ ਉਹ ਦੋ ਬੱਚਿਆਂ ਵਿੱਚੋਂ ਇੱਕ ਹੈ, ਜੋ ਅੱਜ ਕੱਲ੍ਹ ਕਾਲਜ 'ਚ ਹਨ। ਉਹ ਅਦਾਲਤ 'ਚ ਗਵਾਹੀ ਦੇਣ ਆਈ ਕਿ ਉਹ ਆਪਣੇ ਮਾਤਾ-ਪਿਤਾ, ਡੇਵਿਡ ਤੇ ਲੂਈਸ ਟਰਪਿਨ ਹੱਥੋਂ ਕਿਵੇਂ ਪੀੜਤ ਹੋਏ। ਜੋੜੇ ਨੂੰ ਪਿਛਲੇ ਸਾਲ ਦੇ ਸ਼ੁਰੂ ਵਿੱਚ ਤਦ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਨ੍ਹਾਂ ਦੇ ਦੋ ਤੋਂ ਲੈ ਕੇ 29 ਸਾਲ ਦੀ ਉਮਰ ਦੇ 13 ਬੱਚਿਆਂ ਵਿੱਚੋਂ ਇੱਕ ਪੈਰਿਸ ਵਿਚਲੇ ਘਰ ਤੋਂ ਭੱਜਣ ਵਿੱਚ ਕਾਮਯਾਬ ਰਿਹਾ ਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਦੋਵੇਂ ਭਰਾ-ਭੈਣ ਬਾਹਰੀ ਦੁਨੀਆ ਤੋਂ ਵੱਖ ਹੋ ਗਏ ਸਨ ਤੇ ਉਨ੍ਹਾਂ ਦੀ ਅਕਸਰ ਡਾਕਟਰੀ ਜਾਂਚ ਨਹੀਂ ਕਰਵਾਈ ਜਾਂਦੀ ਸੀ ਤੇ ਭੁੱਖਾ ਰੱਖਿਆ ਜਾਂਦਾ ਸੀ। ਬੱਚਿਆਂ ਨੂੰ ਕਦੇ ਕਦੇ ਪੂਰਾ ਹਫਤਾ ਜਾਂ ਮਹੀਨਿਆਂ ਤੱਕ ਬੰਨ੍ਹ ਕੇ ਰੱਖਿਆ ਜਾਂਦਾ ਸੀ। ਪੀੜਤਾਂ ਨੇ ਜਾਂਚ ਅਧਿਕਾਰੀਆਂ ਨੂੰ ਦੱਸਿਆ ਕਿ ਸ਼ੁਰੂ ਵਿੱਚ ਉਨ੍ਹਾਂ ਨੂੰ ਰੱਸੀ ਨਾਲ ਬੰਨ੍ਹ ਕੇ ਰੱਖਿਆ ਜਾਂਦਾ ਸੀ, ਪਰ ਜਦ ਇੱਕ ਜਣਾ ਭੱਜ ਗਿਆ ਤਾਂ ਮਾਤਾ-ਪਿਤਾ ਨੇ ਆਪਣੇ ਕੁਝ ਬੱਚਿਆਂ ਨੂੰ ਬੈੱਡ ਨਾਲ ਬੰਨ੍ਹਣ ਲਈ ਜੰਜੀਰਾਂ ਵਰਤੀਆਂ ਸਨ। ਉਨ੍ਹਾਂ ਦੇ ਲੜਕਿਆਂ ਵਿੱਚੋਂ ਇੱਕ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਦੱਸਿਆ ਕਿ ਵੱਡੇ ਹੋਣ ਤੱਕ ਅਸੀਂ ਜੋ ਤੰਗੀਆਂ ਤੇ ਪ੍ਰੇਸ਼ਾਨੀਆਂ ਬਰਦਾਸ਼ਤ ਕੀਤੀਆਂ ਹਨ, ਉਨ੍ਹਾਂ ਨੂੰ ਮੈਂ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ