Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਆਇਰਲੈਂਡ ਵਿੱਚ ਪੱਤਰਕਾਰ ਕੁੜੀ ਦੀ ਹੱਤਿਆ, ਦੋ ਗ੍ਰਿਫਤਾਰ

April 22, 2019 02:46 AM

ਬੈਲਫਾਸਟ, 21 ਅਪ੍ਰੈਲ (ਪੋਸਟ ਬਿਊਰੋ)- ਉਤਰੀ ਆਇਰਲੈਂਡ ਦੇ ਲੰਡਨਡੇਰੀ ਸ਼ਹਿਰ 'ਚ ਭੜਕੇ ਦੰਗੇ ਦੌਰਾਨ ਨੌਜਵਾਨ ਪੱਤਰਕਾਰ ਲਾਇਰਾ ਮੈਕੀ ਦੇ ਕਤਲ ਦੇ ਦੋਸ਼ 'ਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਛਾਪੇ ਦੀ ਕਾਰਵਾਈ ਦੌਰਾਨ ਭੜਕੀ ਹਿੰਸਾ ਵਿੱਚ 29 ਸਾਲਾ ਮੈਕੀ ਨੂੰ ਦੰਗਾਈਆਂ ਨੇ ਗੋਲੀ ਮਾਰ ਦਿੱਤੀ ਸੀ। ਪੁਲਸ ਇਸ ਮਾਮਲੇ ਨੂੰ ਅੱਤਵਾਦੀ ਘਟਨਾ ਮਨੰਦੇ ਹੋਏ ਜਾਂਚ ਕਰ ਰਹੀ ਹੈ। ਇਨਾਮ ਜੇਤੂ ਪੱਤਰਕਾਰ ਮੈਕੀ ਉਤਰੀ ਆਇਰਲਂਡ ਵਿੱਚ ਦਹਾਕਿਆਂ ਤੋਂ ਚੱਲੀ ਹਿੰਸਾ ਦੇ ਦੌਰ ਵਿੱਚ ਲਾਪਤਾ ਹੋਏ ਲੋਕਾਂ 'ਤੇ ਕਿਤਾਬ ਲਿਖ ਰਹੀ ਸੀ।
ਪੁਲਸ ਨੇ ਕਿਹਾ ਕਿ ਜਾਂਚ ਟੀਮ ਨੇ 18 ਅਤੇ 19 ਸਾਲ ਦੇ ਦੋ ਲੜਕਿਆਂ ਨੂੰ ਇਸ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਉਤਰੀ ਆਇਰਲੈਂਡ ਵਿੱਚ ਇਸ ਸਮੇਂ ਸਿਆਸੀ ਪਾਰਟੀਆਂ ਦੋ ਥਾਈਂ ਵੰਡੀਆਂ ਹੋਈਆਂ ਹਨ। ਇੱਕ ਵਰਗ ਉਨ੍ਹਾਂ ਲੋਕਾਂ ਦੀ ਹਮਾਇਤ ਕਰਦਾ ਹੈ, ਜਿਹੜਾ ਆਇਰਲੈਂਡ ਨੂੰ ਬ੍ਰਿਟੇਨ ਤੋਂ ਵੱਖ ਕਰਨਾ ਚਾਹੁੰਦੇ ਹਨ, ਦੂਜਾ ਵਰਗ ਬ੍ਰਿਟੇਨ ਦੇ ਨਾਲ ਬਣੇ ਰਹਿਣਾ ਚਾਹੁੰਦਾ ਹੈ। ਇਸ ਘਟਨਾ ਦੀ ਸਾਰੀਆਂ ਪਾਰਟੀਆਂ ਨੇ ਨਿੰਦਾ ਕੀਤੀ ਹੈ। ਨੇਤਾਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ। ਇਥੋਂ ਦੀਆਂ ਪ੍ਰਮੁੱਖ ਛੇ ਪਾਰਟੀਆਂ ਦੇ ਨੇਤਾਵਾਂ ਨੇ ਸਾਂਝੇ ਬਿਆਨ ਵਿੱਚ ਕਿਹਾ, ਲਾਇਰਾ ਦੀ ਹੱਤਿਆ ਇਥੋਂ ਦੇ ਨਾਗਰਿਕ 'ਤੇ ਹਮਲਾ ਹੈ। ਇਹ ਸ਼ਾਂਤੀ ਅਤੇ ਲੋਕੰਤਤਰੀ ਪ੍ਰਕਿਰਿਆਵਾਂ 'ਤੇ ਹਮਲਾ ਹੈ। ਇਸ ਸਮੇਂ ਸਭ ਨੂੰ ਧੀਰਜ ਰੱਖਣਾ ਚਾਹੀਦਾ ਹੈ। ਨੇਤਾਵਾਂ ਨੇ ਯੂਰਪੀ ਯੂਨੀਅਨ ਨੂੰ ਬ੍ਰਿਟੇਨ ਦੇ ਵੱਖ ਹੋਣ ਦੀ ਯੋਜਨਾ 'ਤੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਖੇਤਰ ਵਿੱਚ ਅਸਥਿਰਤਾ ਵਧੇਗੀ ਅਤੇ ਅੱਤਵਾਦੀਆਂ ਨੂੰ ਮੌਕਾ ਮਿਲੇਗਾ। ਇਸ ਨਾਲ ਸ਼ਾਂਤੀ ਸਮਝੌਤੇ 'ਤੇ ਵੀ ਖਤਰਾ ਵਧੇਗਾ।
ਉੱਤਰੀ ਆਇਰਲੈਂਡ ਕਰੀਬ ਤਿੰਨ ਦਹਾਕਿਆਂ ਤੱਕ ਭਿਆਨਕ ਹਿੰਸਾ ਦਾ ਸ਼ਿਕਾਰ ਰਿਹਾ ਸੀ। ਇਸ ਵਿੱਚ 3600 ਤੋਂ ਵੱਧ ਲੋਕ ਮਾਰੇ ਗਏ ਸਨ। 1998 'ਚ ਗੁੱਡ ਫਰਾਈਡੇ ਦੇ ਦਿਨ ਹੋਏ ਸਮਝੌਤੇ ਨਾਲ ਇਸ ਹਿੰਸਾ 'ਤੇ ਰੋਕ ਲੱਗੀ ਸੀ। ਹਾਲੇ ਵੀ ਕਈ ਛੋਟੇ ਅੱਤਵਾਦੀ ਗਰੁੱਪ ਸਰਗਰਮ ਹਨ, ਜਿਹੜੇ ਸਮੇਂ ਸਮੇਂ ਹਮਲੇ ਕਰਦੇ ਰਹਿੰਦੇ ਹਨ। ਪੁਲਸ ਦਾ ਕਹਿਣਾ ਹੈ ਕਿ ਗੁੱਡ ਫਰਾਈਡੇ ਸਮਝੌਤੇ ਦਾ ਵਿਰੋਧ ਕਰ ਰਹੇ ਅੱਤਵਾਦੀਆਂ ਨੇ ਵੀਰਵਾਰ ਦੀ ਵਾਰਦਾਤ ਕੀਤੀ ਹੈ। ਪੁਲਸ ਨੇ ਇਸ ਲਈ ਨਿਊ ਆਈ ਆਰ ਏ ਸਮੁੂਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ